Home / ਹੋਰ ਜਾਣਕਾਰੀ / ਅਚਾਨਕ ਇਥੇ 1 ਜੁਲਾਈ ਤੱਕ ਲਈ ਵਧਾ ਦਿੱਤਾ ਲਾਕ ਡਾਊਨ – ਆਈ ਤਾਜਾ ਵੱਡੀ ਖਬਰ

ਅਚਾਨਕ ਇਥੇ 1 ਜੁਲਾਈ ਤੱਕ ਲਈ ਵਧਾ ਦਿੱਤਾ ਲਾਕ ਡਾਊਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚਲਦਿਆਂ ਭਾਰਤ ਦੇ ਹਰ ਸੂਬੇ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਸੂਬੇ ਦੇ ਮੁੱਖ ਮੰਤਰੀਆਂ ਦੁਆਰਾ ਕਰੋਨਾਂ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਸਮੇਂ-ਸਮੇਂ ਤੇ ਇਹਨਾਂ ਵਿੱਚ ਸੋਧਾਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਕਰੋਨਾ ਦੀ ਦੂਜੀ ਲਹਿਰ ਵਿਚ ਘਟਦੇ ਕਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖ ਕੇ ਬਹੁਤ ਸਾਰੇ ਸੂਬਿਆਂ ਵੱਲੋਂ ਤਾਲਾਬੰਦੀ ਵਿੱਚ ਲੋਕਾਂ ਨੂੰ ਛੋਟਾਂ ਦਿੱਤੀਆਂ ਗਈਆਂ ਹਨ ਪਰ ਲੋਕਾਂ ਦੀ ਸੁਰੱਖਿਆ ਦੇ ਮੱ-ਦੇ-ਨ-ਜ਼-ਰ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਪ੍ਰੋਟੋਕਾਲ ਨੂੰ ਮੰਨਣ ਦੇ ਹੁਕਮ ਦਿੱਤੇ ਗਏ ਹਨ। ਕਰੋਨਾ ਦੇ ਘਟਦੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਨੇ ਬਹੁਤ ਸਾਰੀਆਂ ਜਨਤਕ ਥਾਵਾਂ ਨੂੰ ਵੀ ਹੌਲੀ ਹੌਲੀ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ।

ਝਾਰਖੰਡ ਵਿਚ ਲਾਕਡਾਉਨ ਨਾਲ ਜੁੜੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਝਾਰਖੰਡ ਸੂਬੇ ਦੇ ਮੁੱਖ ਸਕੱਤਰ ਸੁਖਦੇਵ ਸਿੰਘ ਵੱਲੋਂ ਦਸਤਖ਼ਤ ਕਰਕੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸੂਬੇ ਵਿੱਚ ਲੱਗੇ ਲਾਕਡਾਉਨ ਨੂੰ ਸਿਹਤ ਸੁਰਖਿਆ ਹਫਤਾ ਦਾ ਨਾਮ ਦੇ ਕੇ ਇੱਕ ਹਫਤੇ ਲਈ ਹੋਰ ਵਧਾ ਦਿੱਤਾ ਗਿਆ ਹੈ ਜੋ 24 ਜੂਨ ਸਵੇਰ 6 ਵਜੇ ਤੋਂ ਲੈ ਕੇ 1 ਜੁਲਾਈ 6 ਵਜੇ ਸਵੇਰ ਤੱਕ ਜਾਰੀ ਰਹੇਗਾ ਅਤੇ ਨਾਲ ਹੀ ਪਹਿਲਾਂ ਤੋਂ ਲੱਗੀਆਂ ਹੋਈਆਂ ਸਾਰੀਆਂ ਪਾਬੰਦੀਆਂ ਵੀ ਉਸੇ ਤਰ੍ਹਾਂ ਹੀ ਲਾਗੂ ਰਹਿਣਗੀਆਂ।

ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ, ਸਿਨੇਮਾ-ਹਾਲ, ਕਲੱਬ, ਬਾਰ, ਸਟੇਡੀਅਮ ਅਤੇ ਸਵਿਮਿੰਗ ਪੂਲ ਪਹਿਲਾਂ ਦੀ ਤਰਾਂ ਹੀ ਬੰਦ ਰਹਿਣਗੇ। ਝਾਰਖੰਡ ਵਿਚ ਕੋਰੋਨਾ ਦੇ ਘੱਟ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਲੋਕਾਂ ਨੂੰ ਛੋਟ ਦਿੱਤੀ ਗਈ ਸੀ ਜਿਸ ਵਿੱਚ ਸੂਬੇ ਦੇ 24 ਜ਼ਿਲ੍ਹਿਆਂ ਵਿੱਚ ਸਾਰੇ ਮਾਲ ਨਾਲ ਸਾਰੀਆਂ ਦੁਕਾਨਾ ਅਤੇ ਡਿਪਾਰਟਮੈਂਟਲ ਸਟੋਰ ਸਵੇਰੇ 6 ਤੋਂ ਸ਼ਾਮ 4 ਵਜੇ ਤੱਕ ਖੋਲਣ ਦੀ ਆਗਿਆ ਦਿੱਤੀ ਗਈ ਸੀ ਜੋ ਹੁਣ ਵੀ ਜਾਰੀ ਰਹੇਗੀ।

ਝਾਰਖੰਡ ਸਰਕਾਰ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਮੁੱਖ ਮੰਤਰੀ ਹਿੰਮਤ ਸੋਰੇਨ ਦੀ ਪ੍ਰਧਾਨਗੀ ਵਿੱਚ ਰਾਜ ਆਫਤ ਪ੍ਰਬੰਧਨ ਅਥਾਰਟੀ ਦੀ ਬੁੱਧਵਾਰ ਸ਼ਾਮ ਨੂੰ ਹੋਈ ਬੈਠਕ ਵਿਚ ਇਸ ਲਾਕ-ਡਾਉਨ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ।