Home / ਹੋਰ ਜਾਣਕਾਰੀ / ਅਚਾਨਕ ਹੋਈ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਅਚਾਨਕ ਹੋਈ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇੱਕ ਤੋਂ ਬਾਅਦ ਇੱਕ ਇਸ ਸਾਲ ਵਿੱਚ ਲਗਾਤਾਰ ਸਾਡੇ ਤੋ ਵਿਛੜ ਗਈਆਂ ਹਨ। ਉਥੇ ਹੀ ਆਏ ਦਿਨ ਧਾਰਮਿਕ ਜਗਤ, ਸਾਹਿਤ ਜਗਤ,ਸੰਗੀਤ ਜਗਤ ,,ਫਿਲਮੀ ਜਗਤ, ਖੇਡ ਜਗਤ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਸੜਕ ਹਾਦਸਿਆਂ ਦੇ ਕਾਰਨ ਅਤੇ ਕਰੋਨਾ ਦੀ ਚਪੇਟ ਵਿਚ ਆ ਜਾਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਦੇਸ਼ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਪਾਉਂਦੇ ਹਨ।

ਇਸ ਸਾਲ ਦੇ ਇੰਨਾ ਕੁਝ ਮਹੀਨਿਆਂ ਵਿਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਅਚਾਨਕ ਇਸ ਮਸ਼ਹੂਰ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਾਮਧਾਰੀ ਸੰਪਰਦਾ ਦੇ ਧਾਰਨੀ ਅਤੇ ਸਰਬਾਂਗੀ ਲੇਖਕ ਸੂਬਾ ਸੁਰਿੰਦਰ ਕੌਰ ਖਰਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਜਾਣ ਨਾਲ ਸਾਹਿਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਅਨੇਕਾਂ ਪੁਸਤਕਾਂ ਦੀ ਰਚਨਾ ਕੀਤੀ ਉਹ ਕੇਂਦਰੀ ਪੰਜਾਬੀ ਲੇਖਕ ਸਭਾ ਦੇ 2016 ਤੋਂ 2019 ਤੱਕ ਮੀਤ ਪ੍ਰਧਾਨ ਰਹੇ। ਉਹਨਾਂ ਨਾਮਧਾਰੀ ਲਹਿਰ ਦੇ ਸ਼ਹੀਦਾਂ ਦਾ ਇਤਿਹਾਸ ਬੰਸਾਵਲੀਆ ਅਤੇ ਸ਼ਹੀਦ ਪਰਿਵਾਰਾਂ ਬਾਰੇ ਗੋਲਣਯੋਗ ਸਾਹਿਤ ਰਚਿਆ। ਉਨ੍ਹਾਂ ਨੇ ਅਨੇਕਾਂ ਪੁਸਤਕਾਂ ਦੀ ਰਚਨਾ ਕੀਤੀ। ਉਨ੍ਹਾਂ ਦਾ ਜਨਮ ਮੁੰਬਈ ਵਿਖੇ ਸਰਦਾਰ ਗੁਰਚਰਨ ਸਿੰਘ ਖ਼ਰਲ ਅਤੇ ਮਾਤਾ ਗੁਰਦੇਵ ਕੌਰ ਦੇ ਘਰ 19/01/1952 ਨੂੰ ਹੋਇਆ ਸੀ।

ਉਹ ਬਹੁਪੱਖੀ ਪ੍ਰਤਿਭਾ ਦੇ ਮਾਲਕ ਸਨ। ਉਨ੍ਹਾਂ ਨੇ ਇਤਿਹਾਸ ਵਿੱਚ ਐਮ ਏ ਕੀਤੀ ਹੋਈ ਸੀ। ਉਨ੍ਹਾਂ ਦੇ ਦਿਹਾਂਤ ਉਪਰ ਸਾਹਿਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾਕਟਰ ਸੁਖਦੇਵ ਸਿੰਘ ਸਿਰਸਾ ਨੇ ਸੁਰਿੰਦਰ ਕੌਰ ਖਰਲ ਦੇ ਦਿਹਾਂਤ ਉੱਪਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ।