Home / ਹੋਰ ਜਾਣਕਾਰੀ / ਅਦਾਕਾਰਾ ਸਤੀਸ਼ ਕੌਸ਼ਿਕ ਦੀ ਮੌਤ ਮਾਮਲੇ ਚ ਆਇਆ ਨਵਾਂ ਮੋੜ, ਫਾਰਮ ਹਾਊਸ ਚੋਂ ਮਿਲੀ ਇਹ ਇਤਰਾਜਯੋਗ ਚੀਜ਼

ਅਦਾਕਾਰਾ ਸਤੀਸ਼ ਕੌਸ਼ਿਕ ਦੀ ਮੌਤ ਮਾਮਲੇ ਚ ਆਇਆ ਨਵਾਂ ਮੋੜ, ਫਾਰਮ ਹਾਊਸ ਚੋਂ ਮਿਲੀ ਇਹ ਇਤਰਾਜਯੋਗ ਚੀਜ਼

ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਜਿੱਥੇ ਕਰੋਨਾ ਦੇ ਕਾਰਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ , ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਅਤੇ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਦੁਨੀਆਂ ਨੂੰ ਅਲਵਿਦਾ ਆਖ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਅਤੇ ਨਾ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੀਆਂ ਹਸਤੀਆਂ ਦੇ ਪ੍ਰਸੰਸਕਾਂਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਉਹਨਾਂ ਦੀਆਂ ਬਹੁਤ ਸਾਰੀਆਂ ਪਸੰਦੀਦਾ ਹਸਤੀਆਂ ਦੀ ਮੌਤ ਹੋਈ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿੱਚ ਰੋਸ ਦੀ ਲਹਿਰ ਫੈਲ ਜਾਂਦੀ ਹੈ ਹੁਣ ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ ਵਿੱਚ ਨਵਾਂ ਮੋੜ ਆਇਆ ਹੈ, ਜਿੱਥੇ ਹੁਣ ਫਾਰਮ ਹਾਊਸ ਤੋਂ ਇਤਰਾਜ਼ਯੋਗ ਚੀਜ਼ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮਸ਼ਹੂਰ ਫਿਲਮੀ ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ ਹੋ ਗਈ ਸੀ। ਜਿੱਥੇ ਉਨ੍ਹਾਂ ਦੀ ਮੌਤ ਹੋਲੀ ਦੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੋਈ ਸੀ।

ਇਸ ਮਾਮਲੇ ਵਿਚ ਜਿੱਥੇ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਹੁਣ ਪੁਲਿਸ ਵੱਲੋਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਜਿਸ ਫਾਰਮ ਹਾਊਸ ਵਿੱਚ ਇਹ ਫ਼ਿਲਮੀ ਅਦਾਕਾਰ ਹੋਲੀ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ।

ਉੱਥੇ ਹੀ ਉਸ ਫਾਰਮ ਹਾਊਸ ਵਿੱਚੋਂ ਕੁਝ ਦਵਾਈਆਂ ਵੀ ਤਲਾਸ਼ੀ ਦੇ ਦੌਰਾਨ ਪੁਲਿਸ ਪਾਰਟੀ ਵੱਲੋਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇਸ ਦੀ ਪੁੱਛਗਿਛ ਕੀਤੀ ਜਾ ਰਹੀ ਹੈ ਪਰ ਇਸ ਫਾਰਮ ਹਾਊਸ ਦਾ ਮਾਲਕ ਗਾਇਬ ਦੱਸਿਆ ਜਾ ਰਿਹਾ ਹੈ। ਉੱਥੇ ਹੀ ਪੁਲੀਸ ਵੱਲੋਂ ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾ ਦੀ ਸੂਚੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੁਝ ਲੋਕਾਂ ਤੋਂ ਇਸ ਬਾਬਤ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।