Home / ਹੋਰ ਜਾਣਕਾਰੀ / ਅਮਰੀਕਾ ਚ ਪੰਜਾਬੀ ਨੌਜਵਾਨ ਨੇ ਕੀਤਾ ਅਜਿਹਾ ਕਾਰਨਾਮਾ, ਪਰਿਵਾਰ ਸਮੇਤ ਹਰੇਕ ਕੋਈ ਕਰ ਰਿਹਾ ਮਾਣ ਮਹਿਸੂਸ

ਅਮਰੀਕਾ ਚ ਪੰਜਾਬੀ ਨੌਜਵਾਨ ਨੇ ਕੀਤਾ ਅਜਿਹਾ ਕਾਰਨਾਮਾ, ਪਰਿਵਾਰ ਸਮੇਤ ਹਰੇਕ ਕੋਈ ਕਰ ਰਿਹਾ ਮਾਣ ਮਹਿਸੂਸ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਬਹੁਤ ਸਾਰੇ ਅਜਿਹੇ ਪਰਿਵਾਰ ਹਨ ਜੋ ਰੁਜ਼ਗਾਰ ਦੀ ਖਾਤਰ ਵਿਦੇਸ਼ਾ ਵਿਚ ਜਾ ਕੇ ਵਸੇ ਹੋਏ ਹਨ ਜਿਨ੍ਹਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਫਿਰ ਸਖ਼ਤ ਮਿਹਨਤ ਮੁਸ਼ੱਕਤ ਕੀਤੀ ਗਈ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸਣ ਵਾਲੇ ਇਨਾਂ ਬਹੁਤ ਸਾਰੇ ਪਰਿਵਾਰਾਂ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇੱਕ ਖ਼ਾਸ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇਸ਼ਾਂ ਦੇ ਆਰਥਿਕ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੇਸ਼ਾਂ ਵੱਲੋਂ ਵੱਖ ਵੱਖ ਵਿਭਾਗਾਂ ਦੇ ਵਿੱਚ ਵੱਖ ਵੱਖ ਉੱਚ ਅਹੁਦਿਆਂ ਉਪਰ ਪੰਜਾਬੀਆਂ ਨੂੰ ਇਕ ਵੱਖਰੀ ਥਾਂ ਦਿੱਤੀ ਜਾ ਰਹੀ ਹੈ। ਜਿਥੇ ਪੰਜਾਬੀਆਂ ਵੱਲੋਂ ਚੁੱਕੇ ਜਾਂਦੇ ਅਜਿਹੇ ਸ਼ਲਾਘਾਯੋਗ ਕਦਮ ਦੇ ਨਾਲ ਪੰਜਾਬੀਆਂ ਦਾ ਸਿਰ ਵੀ ਫਖਰ ਨਾਲ ਉੱਚਾ ਹੋ ਜਾਂਦਾ ਹੈ।

ਹੁਣ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਕਿ ਪਰਿਵਾਰ ਸਮੇਤ ਹਰ ਇਕ ਮਾਣ ਮਹਿਸੂਸ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਵਿੱਚ ਵਸਣ ਵਾਲੇ ਇਕ ਪੰਜਾਬੀ ਨੌਜਵਾਨ ਵੱਲੋਂ ਜਿੱਥੇ ਏਅਰ ਫੋਰਸ ਵਿੱਚ ਭਰਤੀ ਹੋ ਕੇ ਪੰਜਾਬੀਆਂ ਦਾ ਮਾਣ ਵਧਾਇਆ ਗਿਆ ਹੈ। ਉਥੇ ਹੀ ਇਸ ਭਾਰਤੀ ਨੌਜਵਾਨ ਚਮਨਪ੍ਰੀਤ ਸਿੰਘ ਮੰਡਾ ਦੀ ਸਭ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਪਰਿਵਾਰ ਦੇ ਇਕ ਮੈਂਬਰ ਦਲਜੀਤ ਸਿੰਘ ਨੂੰ ਦੱਸਿਆ ਗਿਆ ਹੈ ਕਿ ਜਿੱਥੇ ਚਮਨਪ੍ਰੀਤ ਸਿੰਘ ਮੰਡਾ ਦੇ ਪਿਤਾ ਹਰਜਿੰਦਰ ਸਿੰਘ ਅਤੇ ਮਾ ਹਰਵਿੰਦਰ ਕੌਰ 25 ਸਾਲ ਪਹਿਲਾਂ ਆਪਣੇ ਪਰਿਵਾਰ ਸਮੇਤ ਅਮਰੀਕਾ ਦੇ ਨਿਊਯਾਰਕ ਆ ਕੇ ਵੱਸੇ ਸਨ।

ਜਿੱਥੇ ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰਾਂ ਨੇ ਜਨਮ ਲਿਆ ਅਤੇ ਪਿਤਾ ਵੱਲੋਂ ਆਪਣੇ ਬੱਚਿਆਂ ਦਾ ਬੇਹਤਰੀਨ ਤਰੀਕੇ ਨਾਲ ਪਾਲਣ-ਪੋਸ਼ਣ ਕੀਤਾ ਗਿਆ ਅਤੇ ਉੱਚ ਵਿੱਦਿਆ ਦਿਵਾਈ ਗਈ। ਪੰਜ ਮਹੀਨੇ ਪਹਿਲਾਂ ਹੀ ਜਿੱਥੇ ਪਿਤਾ ਦੀ ਮੌਤ ਹੋਈ ਹੈ। ਉਥੇ ਹੀ ਉਨ੍ਹਾਂ ਦਾ ਪੁੱਤਰ ਹੁਣ ਏਅਰ ਫੌਰਸ ਵਿੱਚ ਸ਼ਾਮਲ ਹੋ ਗਿਆ ਹੈ।

ਜਿਸ ਵੱਲੋਂ ਏਅਰ ਫੋਰਸ ਅਕੈਡਮੀ ਵਿੱਚ ਸਿਸਟਮ ਇੰਜੀਨੀਅਰਿੰਗ ਵਿੱਚ ਵਿਗਿਆਨ ਦੀ ਬੈਚਲਰ ਡਿਗਰੀ ਹਾਸਲ ਕੀਤੀ ਗਈ ਹੈ ਤੇ ਇਸ ਵੇਲੇ ਇਸ ਨੌਜਵਾਨ ਵੱਲੋਂ ਟੈਕਸਾਸ ਵਿੱਚ ਸੈਕਿੰਡ ਲੈਫਟੀਨੈਂਟ ਪਾਇਲਟ ਦੀ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਹੁਣ ਛੋਟੇ ਭਰਾ ਵੱਲੋਂ ਵੀ ਇਹ ਪੜ੍ਹਾਈ ਕੀਤੀ ਜਾ ਰਹੀ ਹੈ ਅਤੇ ਉਹ ਵੀ ਆਪਣੇ ਭਰਾ ਦੇ ਨਕਸ਼ੇ ਕਦਮਾਂ ਤੇ ਤੁਰਨਾ ਚਾਹੁੰਦਾ ਹੈ।