Home / ਤਾਜਾ ਜਾਣਕਾਰੀ / ਅਮਰੀਕਾ ਤੋਂ ਆਈ ਅੱਤ ਮਾੜੀ ਖਬਰ – ਹਜਾਰਾਂ ਪੰਜਾਬੀਆਂ ਨੂੰ ਕੀਤਾ ਜਾ ਰਿਹਾ ਡਿਪੋਟ ਇਸ ਕਰਕੇ

ਅਮਰੀਕਾ ਤੋਂ ਆਈ ਅੱਤ ਮਾੜੀ ਖਬਰ – ਹਜਾਰਾਂ ਪੰਜਾਬੀਆਂ ਨੂੰ ਕੀਤਾ ਜਾ ਰਿਹਾ ਡਿਪੋਟ ਇਸ ਕਰਕੇ

ਹਜਾਰਾਂ ਪੰਜਾਬੀਆਂ ਨੂੰ ਕੀਤਾ ਜਾ ਰਿਹਾ ਡਿਪੋਟ ਇਸ ਕਰਕੇ

ਚੰਡੀਗੜ੍ਹ: ਅਮਰੀਕਾ 33,593 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ‘ਚ ਹੈ। ਇਨ੍ਹਾਂ ਭਾਰਤੀਆਂ ‘ਚ ਜ਼ਿਆਦਾਤਰ ਪੰਜਾਬੀ ਸ਼ਾਮਲ ਹਨ। ਇਹ ਜਾਣਕਾਰੀ ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਡਾਇਰੈਕਟਰ ਵੱਲੋਂ ‘ਫਰੀਡਮ ਆਫ਼ ਇਨਫਰਮੇਸ਼ਨ ਐਕਟ’ ਦੇ ਤਹਿਤ ਲਈ ਗਈ ਹੈ।

ਇਸ ਜਾਣਕਾਰੀ ਦੇ ਨਾਲ ਤਿੰਨ ਪੇਜ਼ਾਂ ਦੀ ਉਹ ਸੂਚੀ ਵੀ ਦਿੱਤੀ ਗਈ ਹੈ, ਜਿਨ੍ਹਾਂ ਜੇਲ੍ਹਾਂ ਜਾਂ ਹੋਰ ਕੈਂਪਾਂ ਵਿੱਚ ਇਨ੍ਹਾਂ ਭਾਰਤੀਆਂ ਨੂੰ ਬੰਦ ਰੱਖਿਆ ਹੋਇਆ ਹੈ। ਅਮਰੀਕੀ ਪ੍ਰਸ਼ਾਸਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਨ੍ਹਾਂ ਭਾਰਤੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ 6 ਜੂਨ, 2020 ਤੋਂ ਚੱਲ ਰਹੀ ਹੈ।

ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਨੇ ਇਹ ਜਾਣਕਾਰੀ ਜੁਲਾਈ, 2019 ਵਿੱਚ ਮੰਗੀ ਸੀ। ਕਾਊਂਟੀ ਡਿਟੈਂਸ਼ਨ ਸੈਂਟਰ ਵਿੱਚ 121 ਭਾਰਤੀਆਂ ਨੂੰ ਬੰਦ ਕੀਤਾ ਹੋਇਆ ਹੈ, ਜਦ ਕਿ ਜੈਕਸਨ ਪਾਰਿਸ਼ ਕੋਰੈਕਸ਼ਨਲ ਸੈਂਟਰ ਵਿੱਚ 38, ਕਾਰਨਿਸ ਕਾਊਂਟੀ ਰੈਜ਼ੀਡੈਂਸ਼ਲ ਸੈਂਟਰ ਵਿੱਚ 41, ਲਾਸਿਲੇ ਕੋਰੈਕਸ਼ਨ ਸੈਂਟਰ ਵਿੱਚ 40, ਵੀਨ ਇੰਸਟੀਚਿਊਟ ਵਿੱਚ 66 ਤੇ ਬਾਕੀ ਅਮਰੀਕਾ ਦੀਆਂ ਹੋਰ ਵੱਖ-ਵੱਖ ਜੇਲ੍ਹਾਂ ਚ ਬੰਦ ਹਨ।

ਇਸ ਸੂਚੀ ’ਚ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਚ ਦਾਖ਼ਲ ਹੋਣ ਵਾਲੇ ਪੰਜਾਬੀਆਂ ਦੀ ਗਿਣਤੀ ਕਾਫੀ ਜ਼ਿਆਦਾ ਦੱਸੀ ਗਈ ਹੈ। ਅਮਰੀਕਾ ਨਾਲ ਲਗਦੀ ਮੈਕਸੀਕੋ ਸਰਹੱਦ ਰਾਹੀਂ ਵੀ ਬਹੁਤੇ ਪੰਜਾਬੀ ਆਪਣੀ ਜ਼ਿੰਦਗੀ ਦਾਅ ‘ਤੇ ਲਾਕੇ ਅਮਰੀਕਾ ‘ਚ ਦਾਖ਼ਲ ਹੁੰਦੇ ਹਨ। ਇਨ੍ਹਾਂ ‘ਚੋਂ ਬਹੁਤ ਸਾਰੇ ਅੱਧਵਾਟੇ ਹੀ ਰਹਿ ਜਾਂਦੇ ਹਨ ਤੇ ਪਿੱਛੇ ਮਾਪਿਆਂ ਦੀ ਕਦੇ ਨਾ ਮੱਕਣ ਵਾਲੀ ਉਡੀਕ ਸ਼ੁਰੂ ਹੋ ਜਾਂਦੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |