Home / ਹੋਰ ਜਾਣਕਾਰੀ / ਅਸਮਾਨੀ ਬਿਜਲੀ ਨੇ ਲਗਾਏ ਲਾਸ਼ਾਂ ਦੇ ਢੇਰ 20 ਲੋਕਾਂ ਦੀ ਹੋਈ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਅਸਮਾਨੀ ਬਿਜਲੀ ਨੇ ਲਗਾਏ ਲਾਸ਼ਾਂ ਦੇ ਢੇਰ 20 ਲੋਕਾਂ ਦੀ ਹੋਈ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਦੇਸ਼ ਅੰਦਰ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਵਿੱਚ ਵੀ ਕਈ ਲੋਕ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਨੂੰ ਦੇਖ ਕੇ ਸਭ ਲੋਕ ਹੈਰਾਨ ਹਨ। ਜਿੱਥੇ ਪਿਛਲੀ ਦਿਨੀਂ ਮੌਸਮ ਵਿੱਚ ਕਾਫੀ ਤਬਦੀਲੀ ਦੇਖੀ ਗਈ ਸੀ, ਉਥੇ ਹੀ ਇਸ ਸਮੇਂ ਮੌਸਮ ਦੇ ਬਦਲਾਅ ਕਾਰਨ ਕਈ ਲੋਕਾਂ ਨੂੰ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਇਸ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਹੁਣ ਅਸਮਾਨੀ ਬਿਜਲੀ ਨਾਲ ਹੋਇਆ ਮੌਤ ਦਾ ਤਾਂਡਵ, ਜਿੱਥੇ 20 ਲੋਕਾਂ ਦੀ ਮੌਤ ਹੋਣ ਨਾਲ ਲੱਗੇ ਲਾਸ਼ਾਂ ਦੇ ਢੇਰ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪੱਛਮੀ ਬੰਗਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਅਸਮਾਨੀ ਬਿਜਲੀ ਪੈਣ ਕਾਰਨ ਵੱਖ-ਵੱਖ ਜਗ੍ਹਾ ਉਪਰ 20 ਵਿਅਕਤੀ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਸੋਮਵਾਰ ਨੂੰ ਬਾਅਦ ਦੁਪਹਿਰ ਸਾਹਮਣੇ ਆਈ ਜਦੋਂ ਪੱਛਮੀ ਬੰਗਾਲ ਦੇ ਕਈ ਖੇਤਰ ਮੌਸਮ ਦੀ ਤਬਦੀਲੀ ਕਾਰਨ ਪ੍ਰਭਾਵਿਤ ਹੋਏ।

ਬਹੁਤ ਸਾਰੇ ਖੇਤਰਾਂ ਵਿਚ ਭਾਰੀ ਮੀਂਹ ਅਤੇ ਅਸਮਾਨੀ ਬਿਜਲੀ ਪੈਣ ਦੀਆਂ ਖਬਰਾਂ ਸਾਹਮਣੇ ਆਈਆਂ। ਬਿਜਲੀ ਡਿੱਗਣ ਨਾਲ ਮੁਰਸ਼ਦਾਬਾਦ ਅਤੇ ਹੁਗਲੀ ਵਿੱਚ 9-9 ਅਤੇ ਪੱਛਮੀ ਮਿਦਨਾਪੁਰ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਬਹਿਰਾਮਪੁਰ ਕਾਲੋਨੀ ਵਿਚ ਜਦੋਂ ਤੇਜ਼ ਹਨੇਰੀ ਆਈ ਤਾਂ ਦੋ ਵਿਅਕਤੀ ਇਕ ਘਰ ਵਿਚ ਖੜੇ ਹੋ ਗਏ ਤੇ ਉਸ ਸਮੇਂ ਹੀ ਉਹਨਾਂ ਉੱਪਰ ਅਸਮਾਨੀ ਬਿਜਲੀ ਡਿੱਗੀ। ਜਿਸ ਕਾਰਨ ਦੋਨੋ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਅਤੇ ਜਿਨ੍ਹਾਂ ਨੂੰ ਤੁਰੰਤ ਨਜ਼ਦੀਕ ਦੇ ਲੋਕਾਂ ਵੱਲੋਂ

ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਹੀ ਮੁਰਸ਼ਦਾਬਾਦ ਜ਼ਿਲੇ ਵਿਚ ਵੀ ਖੇਤਾਂ ਵਿੱਚ ਕੰਮ ਕਰਦੇ ਹੋਏ 8 ਮਜ਼ਦੂਰ ਅਸਮਾਨੀ ਬਿਜਲੀ ਦੀ ਚਪੇਟ ਵਿਚ ਆ ਕੇ ਬੁਰੀ ਤਰ੍ਹਾਂ ਨਾਲ ਝੁਲਸ ਗਏ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦੱਖਣੀ ਬੰਗਾਲ ਵਿਚ ਸੋਮਵਾਰ ਬਾਅਦ ਦੁਪਹਿਰ ਨੂੰ ਕਲਕੱਤਾ ਦੇ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਜ਼ਿਲਿਆਂ ਵਿਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਦੇ ਪੈਣ ਦੀ ਖਬਰ ਸਾਹਮਣੇ ਆਈ ਹੈ।