Home / ਹੋਰ ਜਾਣਕਾਰੀ / ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਆਪਣਾ ਕਹਿਰ ਬਣਾਇਆ ਹੋਇਆ ਹੈ। ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਲਾਗ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ। ਕਈ ਦੇਸ਼ਾਂ ਵਿੱਚ ਇਸ ਦਾ ਦੂਜੀ ਵਾਰ ਹਮਲਾ ਸ਼ੁਰੂ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੀ ਮਹਾਂਮਾਰੀ ਬਣ ਜਾਵੇਗੀ।

ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 55,508,582 ਹੋ ਗਈ ਹੈ ਜਿਸ ਵਿੱਚ ਅਮਰੀਕਾ 11,540,461 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,883,019 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 515 ਨਵੇਂ ਮਾਮਲੇ ਸਾਹਮਣੇ ਆਏ ਹਨ।

ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 142,597 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 132,266 ਹੈ ਅਤੇ 5,821 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,502 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 30 ਮਰੀਜ਼ ਆਪਣਾ ਦਮ ਤੋੜ ਗਏ।

ਭਾਰਤ ਦੇ ਵਿੱਚ ਹੁਣ ਤੱਕ 8,883,019 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,298,903 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 130,635 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 55,508,582 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 38,650,426 ਲੋਕ ਠੀਕ ਹੋ ਗਏ ਹਨ ਅਤੇ 1,335,161 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 15,522,760 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 99,839 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।