Home / ਹੋਰ ਜਾਣਕਾਰੀ / ਅੱਜ ਪੰਜਾਬ ਚ ਕੋਰੋਨਾ ਵਾਇਰਸ ਦੇ ਏਨੇ ਪੌਜੇਟਿਵ ਆਏ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਕੋਰੋਨਾ ਵਾਇਰਸ ਦੇ ਏਨੇ ਪੌਜੇਟਿਵ ਆਏ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 51,444,553 ਹੋ ਗਈ ਹੈ ਜਿਸ ਵਿੱਚ ਅਮਰੀਕਾ 10,433,365 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,605,930 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 491 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 138,485 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 129,089 ਹੈ ਅਤੇ 5,038 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,358 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।

ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 11 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,605,930 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,971,780 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 127,186 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 51,444,553 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 36,215,898 ਲੋਕ ਠੀਕ ਹੋ ਗਏ ਹਨ ਅਤੇ 1,272,247 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 13,956,408 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 94,074 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।