Home / ਹੋਰ ਜਾਣਕਾਰੀ / ਅੱਜ ਪੰਜਾਬ ਚ ਫਿਰ ਵਧੀਆ ਕੋਰੋਨਾ ਦਾ ਕਹਿਰ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਪੰਜਾਬ ਚ ਫਿਰ ਵਧੀਆ ਕੋਰੋਨਾ ਦਾ ਕਹਿਰ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 50,903,737 ਹੋ ਗਈ ਹੈ ਜਿਸ ਵਿੱਚ ਅਮਰੀਕਾ 10,295,890 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,572,402 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 562ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 137,487 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 128,396 ਹੈ ਅਤੇ 4,910 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,326 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।

ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 21 ਮਰੀਜ਼ ਆਪਣਾ ਦਮ ਤੋੜ ਗਏ।ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਖਬਰ ਮੁਤਾਬਕ ਸਭ ਤੋਂ ਵੱਧ 3 ਮੌਤਾਂ ਹੁਸ਼ਿਆਰਪੁਰ ਵਿੱਚ ਹੋਈਆਂ ਹਨ, ਬਠਿੰਡਾ ,ਜਲੰਧਰ, ਕਪੂਰਥਲਾ, ਲੁਧਿਆਣਾ, ਐਸ ਏ ਐਸ ਨਗਰ, ਪਟਿਆਲਾ ਤੇ ਤਰਨ ਤਾਰਨ ਵਿੱਚ ਦੋ ਦੋ ਮੌਤਾਂ ਹੋਈਆਂ ਹਨ ਮੁਕਤਸਰ ,ਸੰਗਰੂਰ ਵਿੱਚ ਇਕ ਮੌਤ ਹੋਈ ਹੈ।

ਭਾਰਤ ਦੇ ਵਿੱਚ ਹੁਣ ਤੱਕ 8,572,402 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,936,526 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 126,835 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 50,903,737 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 35,889,347 ਲੋਕ ਠੀਕ ਹੋ ਗਏ ਹਨ ਅਤੇ 1,264,364 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 13,750,026 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 92,675 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।