Home / ਹੋਰ ਜਾਣਕਾਰੀ / ਆਹ ਚਕੋ ਕੈਪਟਨ ਨੇ ਕਰਤੀ ਪੰਜਾਬੀਆਂ ਵਾਲੀ ਗਲ੍ਹ – ਸਾਰੇ ਰਹਿ ਗਏ ਹੱਕੇ ਬੱਕੇ

ਆਹ ਚਕੋ ਕੈਪਟਨ ਨੇ ਕਰਤੀ ਪੰਜਾਬੀਆਂ ਵਾਲੀ ਗਲ੍ਹ – ਸਾਰੇ ਰਹਿ ਗਏ ਹੱਕੇ ਬੱਕੇ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਵਿਚ ਆ ਰਹੀ ਹੈ ਜਿਹਨਾਂ ਨੇ ਅੱਜ ਪੰਜਾਬੀਆਂ ਵਾਲੀ ਗਲ੍ਹ ਕਰਕੇ ਸਿੱਧਾ ਦੋ ਟੁੱਕ ਜਵਾਬ ਦੇ ਦਿੱਤਾ ਹੈ। ਜਿਸਦੀ ਸਾਰੇ ਪਾਸੇ ਚਰਚਾ ਅਤੇ ਪ੍ਰਸੰਸਾ ਹੋ ਰਹੀ ਹੈ।

ਚੰਡੀਗੜ੍ਹ: ਮੰਗਲਵਾਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਮੁੱਦੇ ‘ਤੇ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਈ। ਮੁੱਖ ਮੰਤਰੀ ਮਨੋਹਰ ਲਾਲ ਤੇ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ ਹੋਈ ਮੀਟਿੰਗ ਵਿੱਚ ਪਾਣੀਆਂ ਦੇ ਮਸਲੇ ਬਾਰੇ-ਵਿਚਾਰ ਵਟਾਂਦਰੇ ਕੀਤੇ। ਕੇਂਦਰੀ ਜਲ ਊਰਜਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਿੱਲੀ ਦੇ ਕਿਰਤ ਸ਼ਕਤੀ ਭਵਨ ਵਿੱਚ ਜਲ ਸਰੋਤ ਮੰਤਰਾਲੇ ਪਹੁੰਚੇ, ਜਦਕਿ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ‘ਚ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਵਾਈਐਲ ਦੇ ਮੁੱਦੇ ‘ਤੇ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ ਹੈ।

ਦੱਸ ਦਈਏ ਕਿ ਕੋਰੋਨਾ ਕਰਕੇ ਕੈਪਟਨ ਦਿੱਲੀ ਨਹੀਂ ਗਏ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੀ ਮੀਟਿੰਗ ‘ਚ ਹਿੱਸਾ ਲਿਆ। ਰਾਜੀਵ ਗਾਂਧੀ ਦੇ ਸਮੇਂ ਦੇ ਪਾਣੀ ਦੇ ਸਮਝੌਤੇ ਨੂੰ ਅਮਰਿੰਦਰ ਸਿੰਘ ਨੇ ਉਦੋਂ ਰੱਦ ਕਰ ਦਿੱਤਾ ਸੀ ਜਦੋਂ ਉਹ 2007 ‘ਚ ਪੰਜਾਬ ਦੇ ਪਹਿਲੀ ਵਾਰ ਮੁੱਖ ਮੰਤਰੀ ਬਣੇ ਸੀ। ਸਤਲੁਜ ਤੇ ਯਮੁਨਾ ਨਦੀਆਂ ਨੂੰ ਜੋੜਨ ਵਾਲੀ ਨਹਿਰ ਬਣਾਉਣ ਲਈ ਦੋਵਾਂ ਸੂਬਿਆਂ ‘ਚ ਲੜਾਈ ਚੱਲ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |