Home / ਹੋਰ ਜਾਣਕਾਰੀ / ਇੰਜਣ ਚ ਖਰਾਬੀ ਆਉਣ ਕਾਰਨ ਇਥੇ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ, ਤਾਜਾ ਵੱਡੀ ਖਬਰ

ਇੰਜਣ ਚ ਖਰਾਬੀ ਆਉਣ ਕਾਰਨ ਇਥੇ ਜਹਾਜ ਹੋਇਆ ਹਾਦਸੇ ਦਾ ਸ਼ਿਕਾਰ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਹਨ ਉਨ੍ਹਾਂ ਵਿੱਚ ਕੁਝ ਜਹਾਜ਼ਾਂ ਦੇ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਵੀ ਹਨ। ਜਿੱਥੇ ਕਰੋਨਾ ਮਹਾਵਾਰੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ਉਥੇ ਹੀ ਕਈ ਦੇਸ਼ਾਂ ਦੇ ਵਿਚ ਕੁਦਰਤੀ ਆਫਤਾਂ ਨੇ ਵੀ ਘੇਰਾ ਪਾਇਆ ਹੋਇਆ ਹੈ ਜਿਥੇ ਇਨ੍ਹਾਂ ਕੁਦਰਤੀ ਆਫਤਾਂ ਦੀ ਲਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਹੁਣ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਪਹਿਲਾਂ ਹੀ ਰੂਸ ਅਤੇ ਯੂਕਰੇਨ ਦੀ ਚੱਲ ਰਹੀ ਜੰਗ ਦੇ ਦੌਰਾਨ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਫੌਜ ਦੇ ਬਹੁਤ ਸਾਰੇ ਜਹਾਜ ਹਾਦਸਾ ਗ੍ਰਸਤ ਹੋਏ ਹਨ।

ਉਥੇ ਹੀ ਇਨ੍ਹਾਂ ਜਹਾਜ਼ਾਂ ਦੇ ਹਾਦਸਾ ਗ੍ਰਸਤ ਹੋਣ ਕਾਰਨ ਜਹਾਜ਼ਾਂ ਵਿੱਚ ਸਵਾਰ ਕਈ ਫੌਜੀਆਂ ਦੀ ਜਾਨ ਵੀ ਚਲੀ ਗਈ ਹੈ। ਉਥੇ ਹੀ ਕੁਝ ਹਵਾਈ ਹਾਦਸੇ ਅਚਾਨਕ ਵਾਪਰ ਜਾਂਦੇ ਹਨ। ਹੁਣ ਇੰਜਣ ਵਿੱਚ ਆਈ ਖਰਾਬੀ ਦੇ ਕਾਰਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਇਰਾਨ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਇਰਾਨ ਦੇ ਇਸਫਹਾਨ ਸ਼ਹਿਰ ਦੇ ਵਿੱਚ ਉਸ ਸਮੇਂ ਡਰ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਲੜਾਕੂ ਜਹਾਜ ਇਸ ਸ਼ਹਿਰ ਦੇ ਨਜ਼ਦੀਕ ਹਾਦਸਾਗ੍ਰਸਤ ਹੋ ਗਿਆ।

ਜਿਸ ਸਮੇਂ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਉਸ ਸਮੇਂ ਇਸ ਲੜਾਕੂ ਜਹਾਜ਼ ਦੇ ਇੰਜਣ ਵਿੱਚ ਆਈ ਤਕਨੀਕੀ ਖਰਾਬੀ ਦੇ ਚਲਦਿਆਂ ਹੋਇਆਂ ਇਹ ਹਾਦਸਾ ਵਾਪਰਿਆ ਹੈ। ਇਸ ਜਹਾਜ਼ ਦੇ ਵਿਚ ਸਵਾਰ ਦੋ ਪਾਇਲਟ ਜਿੱਥੇ ਸੁਰੱਖਿਅਤ ਹਨ ਉਥੇ ਹੀ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਹ ਜਹਾਜ਼ ਇਰਾਨ ਦੀ ਫੌਜ ਕੋਲ ਜਿੱਥੇ 1979 ਦੀ ਇਸਲਾਮਿਕ ਕ੍ਰਾਂਤੀ ਤੋਂ ਪਹਿਲਾਂ ਦਾ ਖਰੀਦਿਆ ਹੋਇਆ ਸੀ।

ਉਥੇ ਹੀ ਹੁਣ ਪੱਛਮੀ ਪਾਬੰਦੀਆਂ ਦੇ ਚੱਲਦੇ ਹੋਏ ਇਹਨਾਂ ਵਾਸਤੇ ਪੁਰਾਣੇ ਪੁਰਜੇ ਪ੍ਰਾਪਤ ਕਰਨਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਲੜਾਕੂ ਜਹਾਜ਼ ਗਰੁਮਾਨ ਐੱਫ 14 ਟਾਮਟੈਕ ਦੇ ਇੰਜਣ ਵਿੱਚ ਤਕਨੀਕੀ ਖਰਾਬੀ ਆ ਗਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ।