Home / ਹੋਰ ਜਾਣਕਾਰੀ / ਕੋਰੋਨਾ ਵਾਇਰਸ ਕੈਪਟਨ ਨੇ ਕੀਤਾ ਹਰੇਕ ਜਿਲ੍ਹੇ ਲਈ ਇਹ ਵੱਡਾ ਐਲਾਨ

ਕੋਰੋਨਾ ਵਾਇਰਸ ਕੈਪਟਨ ਨੇ ਕੀਤਾ ਹਰੇਕ ਜਿਲ੍ਹੇ ਲਈ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਹੁਣ ਪੰਜਾਬ ਚ ਵੀ ਹਾਹਾਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਰੋਜਾਨਾ ਹਜਾਰ ਤੋਂ ਜਿਆਦਾ ਕੇਸ ਪੌਜੇਟਿਵ ਆ ਰਹੇ ਹਨ। ਇਹਨਾਂ ਕੇਸਾਂ ਕਰਕੇ ਪੰਜਾਬ ਸਰਕਾਰ ਕਈ ਤਰਾਂ ਦੇ ਉਪਰਾਲੇ ਇਸ ਵਾਇਰਸ ਨੂੰ ਰੋਕਣ ਲਈ ਕਰ ਰਹੀ ਹੈ। ਜਿਸ ਤਹਿਤ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੱਡਾ ਐਲਾਨ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਹਰੇਕ ਜ਼ਿਲ੍ਹੇ ਵਿੱਚ ਪ੍ਰਵਾਨਿਤ ਵਿਕਰੇਤਾਵਾਂ ਰਾਹੀਂ 514 ਰੁਪਏ ਦੀ ਵਾਜਬ ਕੀਮਤ ‘ਤੇ ਆਕਸੀਮੀਟਰ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।ਆਪਣੇ ਫੇਸਬੁੱਕ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੀ 17ਵੀਂ ਲੜੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਇਕ ਹਫ਼ਤੇ ਵਿੱਚ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਿਹਤ ਕਾਮਿਆਂ ਲਈ ਇਹ ਆਕਸੀਮੀਟਿਰ 514 ਰੁਪਏ ਦੀ ਕੀਮਤ ‘ਤੇ ਖਰੀਦਿਆ ਜਾ ਰਿਹਾ ਹੈ ਅਤੇ ਇਨ੍ਹਾਂ ਆਕਸੀਮੀਟਰਾਂ ਨੂੰ ਹੁਣ ‘ਕੋਈ ਲਾਭ ਨਹੀਂ, ਕੋਈ ਘਾਟਾ ਨਹੀਂ’ ਦੇ ਆਧਾਰ ‘ਤੇ ਆਮ ਲੋਕਾਂ ਲਈ ਵੀ ਅਧਿਕਾਰਤ ਵਿਕਰੇਤਾਵਾਂ ਰਾਹੀਂ ਮੁਹੱਈਆ ਕਰਵਾ ਦਿੱਤਾ ਜਾਵੇਗਾ।

ਰਾਏਕੋਟ ਦੇ ਇਕ ਵਸਨੀਕ ਨੇ ਸੁਝਾਅ ਦਿੱਤਾ ਸੀ ਕਿ ਸਰਕਾਰ ਵੱਲੋਂ ਹਰੇਕ ਘਰ ਵਿੱਚ ਸਸਤੀ ਕੀਮਤ ‘ਤੇ ਆਕਸੀਮੀਟਿਰ ਅਤੇ ਥਰਮੋਮੀਟਰ ਦਿੱਤੇ ਜਾਣੇ ਚਾਹੀਦੇ ਹਨ ਜਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ 50,000 ਕੋਵਿਡ ਕੇਅਰ ਕਿੱਟਾਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਆਕਸੀਮੀਟਰ ਅਤੇ ਥਰਮੋਮੀਟਰ ਤੋਂ ਇਲਾਵਾ ਹੋਰ ਜ਼ਰੂਰੀ ਵਸਤਾਂ ਵੀ ਸ਼ਾਮਲ ਹਨ।

ਗੁਰਦਾਸਪੁਰ ਦੇ ਇਕ ਵਸਨੀਕ ਦੇ ਡਰ ਨੂੰ ਦੂਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਹ ਕਰੋਨਾ ਪਾਜ਼ੇਟਿਵ ਆ ਜਾਂਦੇ ਹਨ ਤਾਂ ਉਨ੍ਹਾਂ ਨੂੰ ਹਸਪਤਾਲ ਵਿੱਚ ਨਹੀਂ ਰੱਖਿਆ ਜਾਵੇਗਾ ਪਰ ਘਰੇਲੂ ਏਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ‘ਤੇ ਨਿਰੰਤਰ ਨਜ਼ਰ ਰੱਖਦਿਆਂ ਦੇਖ-ਭਾਲ ਕਰਨ ਲਈ ਕਿਹਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਘਰੇਲੂ ਏਕਾਂਤਵਾਸ ਲਈ ਲੋੜ ਪੈਣ ‘ਤੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ।

ਘਰੇਲੂ ਏਕਾਂਤਵਾਸ ਦੀ ਨਿਗਰਾਨੀ ਕਰਨ ਵਾਲੀਆਂ ਟੀਮਾਂ ਪਾਜ਼ੇਟਿਵ ਮਰੀਜ਼ਾਂ ਦੇ ਘਰ 10 ਦਿਨਾਂ ਵਿੱਚ ਤਿੰਨ ਵਾਰ ਦੌਰਾ ਕਰਕੇ ਸਿਹਤ ਬਾਰੇ ਜਾਂਚ ਕਰਦੀਆਂ ਹਨ ਅਤੇ ਮਰੀਜ਼ ਦੀ ਦੇਖਭਾਲ ਕਰਨ ਵਾਲੇ ਨੂੰ ਲੋੜੀਂਦੀ ਸਲਾਹ ਵੀ ਦਿੰਦੀਆਂ ਹਨ। ਇਨ੍ਹਾਂ ਟੀਮਾਂ ਵੱਲੋਂ ਸਲਾਹ ਮੁਤਾਬਕ ਥਰਮੋਮੀਟਰ, ਪਲਸ ਆਕਸੀਮੀਟਰ, ਵਿਟਾਮਿਨ-ਸੀ ਅਤੇ ਜ਼ਿੰਕ ਦੀਆਂ ਗੋ- ਲੀ- ਆਂ ਦੀ ਉਪਲਬਧਤਾ ਵੀ ਪੁੱਛੀ ਜਾਂਦੀ ਹੈ। ਟੀਮ ਵੱਲੋਂ ਮਰੀਜ਼ ਦੇ ਦੇਖਭਾਲ ਕਰਨ ਵਾਲੇ ਨੂੰ ਫੋਨ ਕਰਕੇ ਵੀ ਪੁੱਛਿਆ ਜਾਂਦਾ ਹੈ।