Home / ਹੋਰ ਜਾਣਕਾਰੀ / ਕੰਮ ਤੋਂ ਘਰ ਪਰਤ ਰਹੇ ਮੁੰਡੇ ਦੀ ਮਾੜੀ ਕਿਸਮਤ ਨੂੰ ਏਦਾਂ ਖੜੀ ਸੀ ਸਾਹਮਣੇ ਮੌਤ , ਇਲਾਕੇ ਚ ਛਾਇਆ ਸੋਗ

ਕੰਮ ਤੋਂ ਘਰ ਪਰਤ ਰਹੇ ਮੁੰਡੇ ਦੀ ਮਾੜੀ ਕਿਸਮਤ ਨੂੰ ਏਦਾਂ ਖੜੀ ਸੀ ਸਾਹਮਣੇ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਆਏ ਦਿਨ ਵਾਪਰ ਰਹੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਜਾ ਰਹੀ ਹੈ। ਲੋਕਾਂ ਨੂੰ ਜਿੱਥੇ ਸੜਕੀ ਆਵਾਜਾਈ ਦੌਰਾਨ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ। ਪਰ ਕੁਝ ਹਾਦਸੇ ਵਾਹਨ ਚਾਲਕ ਦੀ ਗਲਤੀ ਨਾਲ ਵਾਪਰਦੇ ਹਨ ਅਤੇ ਕੁਝ ਅਚਾਨਕ ਵਾਪਰ ਜਾਂਦੇ ਹਨ। ਅਜਿਹੇ ਹਾਦਸਿਆਂ ਦੇ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਹੁਣ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਮੁੰਡੇ ਦੀ ਕੰਮ ਤੋਂ ਪਰਤਦੇ ਸਮੇਂ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਾਏ ਅਮਾਨਤ ਖ਼ਾਂ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਇਕ ਨੌਜਵਾਨ ਮਾੜੀ ਕਿਸਮਤ ਦਾ ਸ਼ਿਕਾਰ ਹੋ ਗਿਆ ਜਿੱਥੇ ਕੰਮ ਤੋਂ ਪਰਤਦੇ ਸਮੇਂ ਉਸ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਨੌਜਵਾਨ ਆਪਣੇ ਕੰਮ ਤੋਂ ਬਾਅਦ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਰਸਤੇ ਵਿੱਚ ਅਚਾਨਕ ਇੱਕ ਲਵਾਰਸ ਗਾਂ ਮੋਟਰਸਾਈਕਲ ਦੇ ਅੱਗੇ ਆ ਗਈ।

ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਜਿਸ ਸਮੇਂ ਗਾਂ ਅਚਾਨਕ ਮੋਟਰਸਾਈਕਲ ਨਾਲ ਟਕਰਾਈ ਤਾਂ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਉਥੋਂ ਲੰਘ ਰਹੇ ਲੋਕਾਂ ਵੱਲੋਂ ਘਰਾਂ ਦੇ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜਵਿੰਦਰ ਸਿੰਘ ਨਿਵਾਸੀ ਪਿੰਡ ਦੋਦੇ ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਪਿੰਡ ਦੇ ਸਾਬਕਾ ਸਰਪੰਚ ਸਰੂਪ ਸਿੰਘ ਵੱਲੋਂ ਦਿੱਤੀ ਗਈ ਹੈ।

ਵਾਪਰੇ ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਤਰਨਤਾਰਨ ਦੇ ਵਿਧਾਇਕ ਡਾਕਟਰ ਧਰਮਵੀਰ ਅਗਨੀਹੋਤਰੀ ਵੱਲੋਂ ਵੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ। ਅੰਤਿਮ ਸੰਸਕਾਰ ਮੌਕੇ ਬਹੁਤ ਸਾਰੀਆਂ ਸਖਸ਼ੀਅਤਾ ਵਲੋ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।