Home / ਹੋਰ ਜਾਣਕਾਰੀ / ਦੁਕਾਨਦਾਰ ਹੋ ਜਾਣ ਸਾਵਧਾਨ – ਪੰਜਾਬ ਚ ਇਥੋਂ ਆਈ ਇਹ ਵੱਡੀ ਖਬਰ

ਦੁਕਾਨਦਾਰ ਹੋ ਜਾਣ ਸਾਵਧਾਨ – ਪੰਜਾਬ ਚ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਵੀ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਗਿਆ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ , ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਜ਼ਿਲਿਆ ਦੇ ਅਧਿਕਾਰੀਆਂ ਨੂੰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਦੁਕਾਨਦਾਰਾਂ ਨੂੰ ਸਾਵਧਾਨ ਰੱਖਣ ਲਈ ਕਿਹਾ ਗਿਆ ਹੈ ਅਤੇ ਪੰਜਾਬ ਵਿੱਚ ਇਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ।

ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਜਿੱਥੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਈ ਤਰਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ, ਉਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਅੰਦਰ ਪੋਲੀਥੀਨ ਦੇ ਲਿਫਾਫੇ ਵਰਤਣ ਉੱਪਰ ਪਾਬੰਦੀ ਲਗਾਈ ਗਈ ਸੀ। ਪਰ ਮਹਾਨਗਰ ਲੁਧਿਆਣਾ ਦੇ ਵਿੱਚ ਧੜੱਲੇ ਨਾਲ ਸਾਰੇ ਦੁਕਾਨਦਾਰਾਂ ਵੱਲੋਂ ਵੱਡੇ ਪੱਧਰ ਤੇ ਪੋਲੀਥੀਨ ਵੇਚੇ ਤੇ ਵਰਤੇ ਜਾ ਰਹੇ ਹਨ। ਜੋ ਘਰ ਅਤੇ ਦੁਕਾਨ ਉਪਰ ਮਜੂਦ ਮਿਲ ਰਹੇ ਹਨ ਜਦ ਕਿ ਸਰਕਾਰ ਵੱਲੋਂ ਇਸ ਉੱਪਰ ਪਾਬੰਦੀ ਲਗਾਈ ਗਈ ਹੈ।

ਨਗਰ ਨਿਗਮ ਲੁਧਿਆਣਾ ਦੀ ਸਿਹਤ ਸ਼ਾਖਾ ਵੱਲੋਂ ਸ਼ੁੱਕਰਵਾਰ ਨੂੰ ਕੀਤੀ ਗਈ ਕਾਰਵਾਈ ਵਿੱਚ ਜ਼ੋਨ ਏ ਵਿੱਚੋਂ 10 ਕਿੱਲੋ ਪੋਲੀਥੀਨ ਦੇ ਲਿਫਾਫੇ ਜ਼ਬਤ ਕੀਤੇ ਗਏ ਹਨ। ਉਥੇ ਹੀ ਚਾਰ ਦੁਕਾਨਦਾਰਾਂ ਦੇ ਚਲਾਨ ਵੀ ਕੱਟ ਦਿੱਤੇ ਗਏ ਹਨ। ਜ਼ੋਨ ਬੀ ਵੱਲੋਂ 5 ਕਿੱਲੋ ਪੋਲੀਥੀਨ ਅਤੇ 6 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਜੋਨ ਸੀ ਵੱਲੋਂ 18 ਕਿਲੋ ਲਿਫਾਫੇ ਜ਼ਬਤ ਕੀਤੇ ਗਏ ਅਤੇ 21 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਤਰ੍ਹਾਂ ਹੀ ਜੋਣੂਟ ਉਤ ਵੱਲੋਂ 9 ਕਿਲੋ ਪੋਲੀਥਿਨ ਜ਼ਬਤ ਕੀਤੇ ਗਏ, ਅੱਠ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ।

ਇਸ ਤਰ੍ਹਾਂ 42 ਕਿਲੋ ਪਾਬੰਦੀਸ਼ੁਦਾ ਲਿਫਾਫੇ ਜ਼ਬਤ ਕੀਤੇ ਗਏ ਹਨ ਅਤੇ 39 ਲੋਕਾਂ ਦੇ ਚਲਾਨ ਕੱਟੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਾਰਵਾਈ ਲਗਾਤਾਰ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਵਾਤਾਵਰਣ ਨੂੰ ਸਾਫ਼ ਅਤੇ ਸ਼ੁੱਧ ਰੱਖਿਆ ਜਾ ਸਕੇ। ਨਗਰ ਨਿਗਮ ਵੱਲੋਂ ਪਾਬੰਦੀਸ਼ੁਦਾ ਪੋਲੀਥੀਨ ਲਿਫ਼ਾਫ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਢਿੱਲੀ ਹੁੰਦੀ ਜਾਂਦੀ ਹੈ ਤਾਂ, ਇਨ੍ਹਾਂ ਦੀ ਵਰਤੋਂ ਅਤੇ ਵਿਕਰੀ ਪਹਿਲਾਂ ਨਾਲੋਂ ਵਧੇਰੇ ਹੋ ਜਾਂਦੀ ਹੈ।