Home / ਹੋਰ ਜਾਣਕਾਰੀ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਕਾਊਂਟ ਹੈਕ , ਹੈਕਰ ਨੇ ਕੀਤੀ ਇਹ ਮੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਕਾਊਂਟ ਹੈਕ , ਹੈਕਰ ਨੇ ਕੀਤੀ ਇਹ ਮੰਗ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇੰਡੀਆ ਦੇ ਪ੍ਰਧਾਨ ਮੰਤਰੀ ਦਾ ਟਵੀਟਰ ਅਕਾਊਂਟ ਹੈਕ ਕਰ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਅਧਿਕਾਰਕ ਟਵਿੱਟਰ ਅਕਾਊਂਟਾਂ ਵਿਚੋਂ ਇਕ ਅਕਾਊਂਟ ਨੂੰ ਵੀਰਵਾਰ ਤੜਕੇ ਹੈਕ ਕਰ ਲਿਆ।

ਹੈਕਰਸ ਨੇ ਪੀ. ਐੱਮ. ਮੋਦੀ ਦੇ ਅਕਾਊਂਟ ਤੋਂ ਲਗਾਤਾਰ 4 ਟਵੀਟ ਕੀਤੇ, ਜਿਸ ਵਿਚ ਆਖਰੀ ਟਵੀਟ ਕਰਦੇ ਹੋਏ ਹੈਕਰ ਨੇ ਟਵੀਟ ਕਰਕੇ ਕਿਹਾ ਕਿ ਇਹ ਅਕਾਊਂਟ ਜਾਨ ਵਿਕ ਵਲੋਂ ਹੈਕ ਕੀਤਾ ਗਿਆ ਹੈ। ਸਾਈਬਰ ਅਪਰਾਧੀਆਂ ਨੇ ਮੋਦੀ ਦੇ ਨਿੱਜੀ ਅਕਾਊਂਟ ਤੋਂ ਟਵੀਟ ਕਰਕੇ ਬਿੱਟਕੁਆਇਨ ਰਾਹੀਂ ਪੀ. ਐੱਮ. ਰਾਸ਼ਟਰੀ ਰਾਹਤ ਫੰਡ ਵਿਚ ਦਾਨ ਕਰਨ ਦੀ ਗੱਲ ਆਖੀ। ਹਾਲਾਂਕਿ ਕੁਝ ਮਿੰਟਾਂ ਬਾਅਦ ਹੀ ਚਾਰੋਂ ਟਵੀਟ ਡਿਲੀਟ ਕਰ ਦਿੱਤੇ ਗਏ।

ਜ਼ਿਕਰਯੋਗ ਹੈ ਕਿ ਪੀ. ਐੱਮ. ਮੋਦੀ ਦੇ ਇਸ ਅਕਾਊਂਟ ‘ਤੇ ਤਕਰੀਬਨ 25 ਲੱਖ ਫਾਲੋਅਰਜ਼ ਹਨ ਅਤੇ ਉਨ੍ਹਾਂ ਨੂੰ ਇਸ ਅਕਾਊਂਟ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਮੰਤਰੀ ਤੇ ਦੁਨੀਆ ਦੀਆਂ ਵੱਡੀਆਂ ਹਸਤੀਆਂ ਫਾਲੋ ਕਰਦੀਆਂ ਹਨ। ਪੀ. ਐੱਮ. ਦਾ ਇਹ ਅਕਾਊਂਟ ਮਈ 2011 ਵਿਚ ਬਣਾਇਆ ਗਿਆ ਸੀ ਅਤੇ ਉਨ੍ਹਾਂ ਦਾ ਸਭ ਤੋਂ ਪੁਰਾਣਾ ਨਿੱਜੀ ਟਵਿੱਟਰ ਅਕਾਊਂਟ ਹੈ। ਉਹ ਇਸ ਅਕਾਊਂਟ ਦੀ ਵਰਤੋਂ ਨਰਿੰਦਰਮੋਦੀ.ਆਈਐੱਨ ਵੈੱਬਸਾਈਟ ਅਤੇ ਐਪ ਲਈ ਵੀ ਕਰਦੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |