Home / ਹੋਰ ਜਾਣਕਾਰੀ / ਪੰਜਾਬ ਕੋਰੋਨਾ ਦੀ ਹੋ ਗਈ ਅਖੀਰ , ਅੱਜ ਹੋਈਆਂ 59 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਪੰਜਾਬ ਕੋਰੋਨਾ ਦੀ ਹੋ ਗਈ ਅਖੀਰ , ਅੱਜ ਹੋਈਆਂ 59 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਅੱਜ ਹੋਈਆਂ 59 ਮੌਤਾਂ ਅਤੇ ਮਿਲੇ ਏਨੇ ਜਿਆਦਾ ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1522 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 55508 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 59 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1512 ਹੋ ਗਈ ਹੈ।

ਮੰਗਲਵਾਰ ਨੂੰ 1522 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਭ ਤੋਂ ਵੱਧ 216 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਇਸ ਤੋਂ ਇਲਾਵਾ 211 ਮਰੀਜ਼ ਮੁਹਾਲੀ, 111 ਅੰਮ੍ਰਿਤਸਰ, 120 ਪਟਿਆਲਾ ਅਤੇ 158 ਮਰੀਜ਼ ਜਲੰਧਰ ਤੋਂ ਸਾਹਮਣੇ ਆਏ।ਅੱਜ ਕੁੱਲ੍ਹ 1120 ਮਰੀਜ਼ ਸਿਹਤਯਾਬ ਹੋਏ ਹਨ।

ਅੱਜ ਸਭ ਤੋਂ ਵੱਧ 13 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਤੋਂ ਇਲਾਵਾ ਅੰਮ੍ਰਿਤਸਰ 7, ਬਰਨਾਲਾ 2, ਬਠਿੰਡਾ 3, ਫਰੀਦਕੋਟ 2, ਫਤਿਹਗੜ੍ਹ ਸਾਹਿਬ 4, ਫਾਜ਼ਿਲਕਾ 1, ਫਿਰੋਜ਼ਪੁਰ 5, ਗੁਰਦਾਸਪੁਰ 1, ਹੁਸ਼ਿਆਰਪੁਰ 1, ਜਲੰਧਰ 8, ਕਪੂਰਥਾਲਾ 4, ਮੋਗਾ 1, ਪਠਾਨਕੋਟ 1, ਪਟਿਆਲਾ 5 ਅਤੇ ਤਰਨਤਾਰਨ ਵੀ ਇੱਕ ਵਿਅਕਤੀ ਦੀ ਮੌਤ ਹੋਈ ਹੈ।

ਸੂਬੇ ‘ਚ ਕੁੱਲ 1081671 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 55508 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 38147 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 15849 ਲੋਕ ਐਕਟਿਵ ਮਰੀਜ਼ ਹਨ।
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।