Home / ਹੋਰ ਜਾਣਕਾਰੀ / ਪੰਜਾਬ ਚ ਅੱਜ ਹੋਈਆਂ ਕੋਰੋਨਾ ਨਾਲ 26 ਮੌਤਾਂ ਅਤੇ ਆਏ ਏਨੇ ਪੌਜੇਟਿਵ ਮਰੀਜ

ਪੰਜਾਬ ਚ ਅੱਜ ਹੋਈਆਂ ਕੋਰੋਨਾ ਨਾਲ 26 ਮੌਤਾਂ ਅਤੇ ਆਏ ਏਨੇ ਪੌਜੇਟਿਵ ਮਰੀਜ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਫਿਲਹਾਲ ਕੋਈ ਜ਼ਿਆਦਾ ਗਿਰਾਵਟ ਦੇਖਣ ਵਿੱਚ ਨਹੀਂ ਆ ਰਹੀ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ।

ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 39,361,759ਹੋ ਗਈ ਹੈ ਜਿਸ ਵਿਚ ਅਮਰੀਕਾ 8,228,865 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,416,538 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਵਿੱਚ ਅੱਜ ਕੁੱਲ 507 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 126,737 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 116,165 ਹੈ ਅਤੇ 6,592 ਮਰੀਜ਼ ਇਲਾਜ ਅਧੀਨ ਹਨ। 147 ਅਜਿਹੇ ਮਰੀਜ਼ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ ਅਤੇ 21 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਹਨਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਪੰਜਾਬ ਵਿੱਚ ਹੁਣ ਤੱਕ 3,980 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ। ਅੱਜ ਸਭ ਤੋਂ ਵੱਧ ਲੁਧਿਆਣਾ ਅਤੇ ਪਟਿਆਲਾ ਤੋਂ ਕ੍ਰਮਵਾਰ 68 ਅਤੇ 60 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਤੋਂ 40, ਜਲੰਧਰ ਤੋਂ 54, ਮੁਹਾਲੀ ਤੋਂ 42, ਬਠਿੰਡਾ ਤੋਂ 43 ਅਤੇ ਗੁਰਦਾਸਪੁਰ ਤੋਂ 25 ਨਵੇਂ ਪਾਜ਼ਿਟਿਵ ਮਰੀਜ਼ਾਂ ਦੀ ਰਿਪੋਰਟ ਆਈ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 26 ਮਰੀਜ਼ ਆਪਣਾ ਦਮ ਤੋੜ ਗਏ ਜਿਨ੍ਹਾਂ ਵਿੱਚ ਜਲੰਧਰ ਤੋਂ 3, ਲੁਧਿਆਣਾ 5, ਅੰਮ੍ਰਿਤਸਰ 6, ਪਠਾਨਕੋਟ 1, ਮੋਹਾਲੀ 1, ਹੁਸ਼ਿਆਰਪੁਰ 2, ਰੋਪੜ 2, ਤਰਨਤਾਰਨ 2, ਬਠਿੰਡਾ 1, ਗੁਰਦਾਸਪੁਰ 1 ਅਤੇ ਫਿਰੋਜ਼ਪੁਰ ਤੋਂ 2 ਮਰੀਜ਼ ਸ਼ਾਮਿਲ ਹੈ।

ਭਾਰਤ ਦੇ ਵਿੱਚ ਹੁਣ ਤੱਕ 7,416,538 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,505,179 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 112,862 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 39,361,759 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 29,498,838 ਲੋਕ ਠੀਕ ਹੋ ਗਏ ਹਨ ਅਤੇ 1,105,538 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 8,757,383 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 71,096 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।