Home / ਹੋਰ ਜਾਣਕਾਰੀ / ਪੰਜਾਬ ਚ ਆ ਗਈ ਕੋਰੋਨਾ ਸੁਨਾਮੀ – ਅੱਜ ਇਥੋਂ ਇਥੋਂ ਮਿਲੇ 1704 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਪੰਜਾਬ ਚ ਆ ਗਈ ਕੋਰੋਨਾ ਸੁਨਾਮੀ – ਅੱਜ ਇਥੋਂ ਇਥੋਂ ਮਿਲੇ 1704 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਇਥੋਂ ਇਥੋਂ ਮਿਲੇ 1704 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1704 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 34400 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 35 ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 898 ਹੋ ਗਈ ਹੈ।

ਮੰਗਲਵਾਰ ਨੂੰ 1704 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੱਜ ਸਭ ਤੋਂ ਵੱਧ 483 ਮਰੀਜ਼ ਲੁਧਿਆਣਾ ਤੋਂ, 338 ਮਰੀਜ਼ ਪਟਿਆਲਾ ਤੋਂ, 132 ਜਲੰਘਰ ਤੋਂ ਅਤੇ 103 ਮਰੀਜ਼ ਮੁਹਾਲੀ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 1582ਮਰੀਜ਼ ਸਿਹਤਯਾਬ ਹੋਏ ਹਨ।

ਅੱਜ ਅੰਮ੍ਰਿਤਸਰ -4, ਫਰੀਦਕੋਟ -1, ਫਤਿਹਗੜ੍ਹ ਸਾਹਿਬ -1, ਜਲੰਧਰ -1, ਲੁਧਿਆਣਾ -8, ਮੁਹਾਲੀ-3, ਮੁਕਤਸਰ -1, ਨਵਾਂ ਸ਼ਹਿਰ -3, ਪਟਿਆਲਾ -4, ਰੋਪੜ 2, ਸੰਗਰੂਰ -4, ਤਰਨ ਤਾਰਨ -2 ਅਤੇ ਕਪੂਰਥਲਾ -1 ‘ਚ ਇੱਕ ਮੌਤ ਹੋਈ।

ਸੂਬੇ ‘ਚ ਕੁੱਲ 801990 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 34400 ਮਰੀਜ਼ ਕੋਰੋਨਾਵਾਇਰਸ ਨਾਲ ਸੰ ਕ ਰ ਮਿ -ਤ ਟੈਸਟ ਕੀਤੇ ਗਏ ਹਨ।ਜਦਕਿ 21762 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 11740 ਲੋਕ ਐਕਟਿਵ ਮਰੀਜ਼ ਹਨ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।