Home / ਹੋਰ ਜਾਣਕਾਰੀ / ਪੰਜਾਬ ਚ ਇਥੇ ਅਸਮਾਨੋਂ ਆਈ ਸਿਧੀ ਮੌਤ ਨੇ ਮਚਾਇਆ ਕਹਿਰ , ਛਾਈ ਸੋਗ ਦੀ ਲਹਿਰ

ਪੰਜਾਬ ਚ ਇਥੇ ਅਸਮਾਨੋਂ ਆਈ ਸਿਧੀ ਮੌਤ ਨੇ ਮਚਾਇਆ ਕਹਿਰ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਆਏ ਦਿਨ ਅਜਿਹੀਆਂ ਕੁਝ ਕੁਦਰਤੀ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜੋ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਇਨ੍ਹਾਂ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਨੂੰ ਜਾਨੀ ਅਤੇ ਮਾਲੀ ਕਾਫੀ ਭਾਰੀ ਮਾਤਰਾ ਵਿੱਚ ਨੁਕਸਾਨ ਉਠਾਉਣਾ ਪੈਂਦਾ ਹੈ ਜਿਸ ਦੀ ਭਰਪਾਈ ਕਰਨਾ ਸ਼ਾਇਦ ਹੀ ਮੁਮਕਿਨ ਹੋ ਸਕਦਾ ਹੈ। ਗਲੋਬਲ ਵਾਰਮਿੰਗ ਦੇ ਚਲਦਿਆਂ ਹਰ ਰੋਜ਼ ਮੌਸਮ ਵਿਚ ਕਾਫੀ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਦੇ ਰਹਿੰਦੇ ਹਨ, ਜੇਕਰ ਬਹੁਤ ਜਿਆਦਾ ਗਰਮੀ ਪੈ ਰਹੀ ਹੈ ਤਾਂ ਅਚਾਨਕ ਹੀ ਮੌਸਮ ਦੇ ਪਰਿਵਰਤਿਤ ਹੋਣ ਤੇ ਤੂਫਾਨ, ਮੀਂਹ, ਹਨੇਰੀ ਨਾਲ ਲੋਕਾਂ ਨੂੰ ਬਹੁਤ ਹੈਰਾਨੀ ਹੁੰਦੀ ਹੈ। ਕਈ ਵਾਰ ਤਾਂ ਕੁਦਰਤ ਦਾ ਕਹਿਰ ਇੰਨਾ ਜ਼ਿਆਦਾ ਵਧ ਜਾਂਦਾ ਹੈ ਜਿਸ ਨਾਲ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ।

ਇਥੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਇਨਸਾਨਾਂ ਦੁਆਰਾ ਕੁਦਰਤ ਨਾਲ ਕੀਤੀ ਗਈ ਛੇੜਛਾੜ ਦੇ ਨਤੀਜੇ ਵਜੋਂ ਹੀ ਸਾਨੂੰ ਇਨ੍ਹਾਂ ਕੁਦਰਤੀ ਆਫ਼ਤਾਂ ਦੀ ਮਾਰ ਝੱਲਣੀ ਪੈਂਦੀ ਹੈ। ਹੜ੍ਹ, ਸੋਕਾ, ਤੂਫਾਨ, ਚੱਕਰਵਾਤ, ਅਸਮਾਨੀ ਬਿਜਲੀ ਡਿੱਗਣ ਜਿਹੀਆਂ ਅਜਿਹੀਆਂ ਬਹੁਤ ਸਾਰੀਆਂ ਕੁਦਰਤੀ ਆਫਤਾਂ ਹਨ ਜੋ ਭਾਰੀ ਗਿਣਤੀ ਵਿੱਚ ਲੋਕਾਂ ਦੀ ਮੌਤ ਦਾ ਕਾਰਨ ਬਣਦੀਆਂ ਹਨ। ਮੌਸਮ ਵਿਭਾਗ ਵੱਲੋਂ ਭਾਵੇਂ ਲੋਕਾਂ ਨੂੰ ਸਮੇਂ ਸਮੇਂ ਤੇ ਇਹਨਾਂ ਕੁਦਰਤੀ ਆਫ਼ਤਾਂ ਦੇ ਆਉਣ ਦੀ ਜਾਣਕਾਰੀ ਦਿੱਤੀ ਜਾਂਦੀ ਰਹਿੰਦੀ ਹੈ ਪਰ ਫਿਰ ਵੀ ਕੁਦਰਤ ਦੇ ਪ੍ਰਕੋਪ ਤੋਂ ਬਚਨਾ ਨਾ-ਮੁਮਕਿਨ ਹੋ ਜਾਂਦਾ ਹੈ।

ਡੇਰਾ ਬਾਬਾ ਨਾਨਕ ਤੋਂ ਇਕ ਅਜਿਹੀ ਹੀ ਕੁਦਰਤੀ ਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਹੋਈ ਅਚਾਨਕ ਤੇਜ਼ ਬਾਰਿਸ਼ ਅਤੇ ਹਨੇਰੀ ਦੇ ਦੌਰਾਨ ਆਸਮਾਨ ਵਿੱਚ ਬਿਜਲੀ ਵੀ ਚਮਕਣ ਲੱਗੀ। ਇਸ ਆਸਮਾਨੀ ਬਿਜਲੀ ਦੁਆਰਾ ਪਰਵਾਸੀ ਮਜ਼ਦੂਰਾਂ ਜੋ ਕਿ ਖੇਤਾਂ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਕੰਮ ਕਰ ਰਹੇ ਸਨ ਨੂੰ ਆਪਣੀ ਚਪੇਟ ਵਿਚ ਲੈ ਲਿਆ ਗਿਆ।

ਅਸਮਾਨੀ ਬਿਜਲੀ ਡਿੱਗਣ ਨਾਲ ਇਕ ਕਿਸਾਨ ਰਤਨ ਸਿੰਘ ਜੋ ਕਿ ਪੰਜਾਹ ਵਰ੍ਹਿਆਂ ਦੇ ਸਨ ਦੀ ਮੌਤ ਹੋ ਗਈ ਜਿਸ ਕਾਰਨ ਕਸਬੇ ਦੇ ਲੋਕਾ ਵਿੱਚ ਸੋਗ ਦੀ ਲਹਿਰ ਫੈਲ ਗਈ। ਇਹ ਘਟਨਾ ਡੇਰਾ ਬਾਬਾ ਨਾਨਕ ਕਸਬੇ ਦੇ ਮੁਹੱਲਾ ਕੋਟ ਤੋਂ ਸਾਹਮਣੇ ਆਈ ਹੈ। ਉਥੇ ਹੀ ਰਤਨ ਸਿੰਘ ਨਾਲ ਕੰਮ ਕਰ ਰਿਹਾ ਦੂਜਾ ਪਰਵਾਸੀ ਮਜ਼ਦੂਰ ਮਹੇਸ਼ ਵੀ ਬਿਜਲੀ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ।