Home / ਹੋਰ ਜਾਣਕਾਰੀ / ਪੰਜਾਬ ਚ ਇਥੇ ਇਹਨਾਂ ਦੁਕਾਨਾਂ ਲਈ 23 ਅਗਸਤ ਤਕ ਇਹ ਪਾਬੰਦੀ ਜਾਰੀ ਕਰਨ ਦੇ ਦਿੱਤੇ ਗਏ ਹੁਕਮ- ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਇਹਨਾਂ ਦੁਕਾਨਾਂ ਲਈ 23 ਅਗਸਤ ਤਕ ਇਹ ਪਾਬੰਦੀ ਜਾਰੀ ਕਰਨ ਦੇ ਦਿੱਤੇ ਗਏ ਹੁਕਮ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਦੀ ਜਾਨੀ-ਮਾਲੀ ਰੱਖਿਆ ਵਾਸਤੇ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਵੀ ਜਾਰੀ ਕੀਤੇ ਗਏ ਹਨ। ਹੁਣ ਪੰਜਾਬ ਵਿੱਚ ਇਥੇ ਇਹਨਾਂ ਦੁਕਾਨਾਂ ਲਈ 23 ਅਗਸਤ ਤਕ ਇਹ ਪਾਬੰਦੀ ਜਾਰੀ ਕਰਨ ਦੇ ਦਿੱਤੇ ਗਏ ਹੁਕਮ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁੱਝ ਵੱਖ-ਵੱਖ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਥੇ ਹੁਣ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਨਕਲੀ ਕੀਟਨਾਸ਼ਕ ਦਵਾਈਆਂ ਅਤੇ ਪਾਬੰਦੀਸ਼ੁਦਾ ਪੈਸਟੀਸਾਈਡਜ਼ ਦੀ ਵਿਕਰੀ ਨਾ ਕਰਨ ਸਬੰਧੀ ਜ਼ਿਲ੍ਹੇ ਅੰਦਰ ਸਾਰੇ ਦੁਕਾਨਦਾਰਾਂ ਨੂੰ ਸਖਤ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ, ਕਿ ਕਿਸੇ ਵੀ ਸੂਰਤ ਵਿਚ ਇਨ੍ਹਾਂ ਦੀ ਵਿਕਰੀ ਨਾ ਕੀਤੀ ਜਾਵੇ।

ਇਹ ਹਦਾਇਤਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੁਝ ਹੋਰ ਸਖਤ ਆਦੇਸ਼ ਵੀ ਲਾਗੂ ਕੀਤੇ ਗਏ ਹਨ ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਨਹੀਂ ਕਰ ਸਕਣਗੇ ਜਿਨ੍ਹਾਂ ਦੇ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਹੁਕਮ 23 ਅਗਸਤ 2022 ਤੱਕ ਲਾਗੂ ਰਹਿਣਗੇ।

ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਰੰਗ ਦੇ ਕੱਪੜੇ ਅਤੇ ਵਾਹਨਾਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਆਦਿ ਦੀ ਵਰਤੋਂ ਕਰਨ ‘ਤੇ ਸਖਤ ਪਾਬੰਦੀ ਲਾਗੂ ਕਰ ਦਿੱਤੀ ਹੈ ਅਤੇ ਨਾਂ ਹੀ ਮਿਲਟਰੀ ਰੰਗ ਦੀਆਂ ਵਰਦੀਆਂ ਦੀ ਵਰਤੋਂ ਕਿਸੇ ਪਾਸੇ ਕੀਤੀ ਜਾਵੇ। ਜਿਲ੍ਹਾ ਮਜਿਸਟਰੇਟ ਵੱਲੋਂ ਲਾਗੂ ਕੀਤੀਆਂ ਗਈਆਂ ਇਹ ਸਖ਼ਤ ਹਦਾਇਤਾਂ 23 ਅਗਸਤ 2022 ਤੱਕ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੀਆਂ ਅਤੇ ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।