Home / ਹੋਰ ਜਾਣਕਾਰੀ / ਪੰਜਾਬ ਚ ਇਥੇ ਚਿਟੇ ਦਿਨ ਸ਼ਰੇਆਮ ਹੋਇਆ ਇਹ ਕਾਂਡ ਸੁਣ ਲੋਕਾਂ ਚ ਛਾਈ ਚਿੰਤਾ ਪਏ ਸੋਚਾਂ ਚ

ਪੰਜਾਬ ਚ ਇਥੇ ਚਿਟੇ ਦਿਨ ਸ਼ਰੇਆਮ ਹੋਇਆ ਇਹ ਕਾਂਡ ਸੁਣ ਲੋਕਾਂ ਚ ਛਾਈ ਚਿੰਤਾ ਪਏ ਸੋਚਾਂ ਚ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਥੇ ਚੌਕਸੀ ਵਰਤਦੇ ਹੋਏ ਕਈ ਤਰ੍ਹਾਂ ਦੇ ਇੰਤਜਾਮ ਕੀਤੇ ਜਾ ਰਹੇ ਹਨ। ਉੱਥੇ ਹੀ ਸੂਬੇ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਵੇਖਿਆ ਜਾ ਰਿਹਾ ਹੈ। ਪੰਜਾਬ ਵਿੱਚ ਪਹਿਲਾਂ ਹੀ ਕਰੋਨਾ ਦੇ ਕਾਰਣ ਹੋਈ ਤਾਲਾਬੰਦੀ ਨਾਲ ਬਹੁਤ ਸਾਰੇ ਕਾਰੋਬਾਰ ਠੱਪ ਹੋ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਰੁਜ਼ਗਾਰੀ ਦੇ ਦੌਰ ਵਿੱਚੋਂ ਗੁਜ਼ਰਨ ਵਾਲੇ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉਥੇ ਹੀ ਲੁੱਟਾਂ-ਖੋਹਾਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਚਿੱਟੇ ਦਿਨ ਸ਼ਰੇਆਮ ਇਹ ਕਾਂਡ ਹੋਇਆ ਹੈ ਜਿੱਥੇ ਲੋਕਾਂ ਵਿੱਚ ਚਿੰਤਾ ਵੇਖੀ ਜਾ ਰਹੀ ਹੈ। ਚੋਰੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਵਿੱਚ ਉਸ ਸਮੇਂ ਵਾਧਾ ਹੋਇਆ ਜਦੋਂ ਅਮ੍ਰਿਤਸਰ ਦੇ ਅਧੀਨ ਆਉਂਦੇ ਪਿੰਡਾਂ ਕਸਬਿਆਂ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਦਿਹਾਤੀ ਦੇ ਜਿਲਾ ਵਿੱਚ ਵੀ ਕੁਝ ਲੁਟੇਰਿਆਂ ਵੱਲੋਂ ਇਕ ਔਰਤ ਦੇ ਕੰਨਾਂ ਤੋਂ ਬੇਰਹਿਮੀ ਨਾਲ ਵਾਲੀਆਂ ਝਪਟ ਲਈਆਂ ਗਈਆਂ ਹਨ, ਜਿਸ ਵਿੱਚ ਔਰਤ ਗੰਭੀਰ ਜ਼ਖਮੀ ਹੋ ਗਈ, ਉਸ ਦੇ ਕੰਨ ਦਾ ਮਾਸ ਦੋ ਹਿੱਸਿਆਂ ਵਿੱਚ ਹੋ ਗਿਆ। ਜਿੱਥੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਉੱਥੇ ਹੀ ਆਰੋਪੀ ਮੌਕੇ ਤੋਂ ਫਰਾਰ ਹੋ ਗਏ।

ਇਸ ਤਰ੍ਹਾਂ ਹੀ ਇੱਕ ਘਟਨਾ ਵਿਚੋਂ ਰੋਜ਼ਾਨਾ ਸੈਰ ਕਰਨ ਜਾਂਦੀ ਇਕ ਔਰਤ ਨੂੰ ਵੀ ਮੋਟਰਸਾਈਕਲ ਸਵਾਰਾਂ ਵੱਲੋਂ ਆਪਣਾ ਸ਼ਿਕਾਰ ਬਣਾਇਆ ਗਿਆ ਹੈ। ਜਿੱਥੇ ਮੋਟਰਸਾਈਕਲ ਸਵਾਰ ਲੁਟੇਰਿਆਂ ਬਾਰੇ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੀ ਭਰਜਾਈ ਬਿਮਲਜੀਤ ਕੌਰ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ। । ਇਸ ਬਾਰੇ ਜਾਣਕਾਰੀ ਦਿੰਦੇ ਹੋਏ 45 ਸਾਲਾਂ ਦੀ ਇਸ ਔਰਤ ਨੇ ਦੱਸਿਆ ਕਿ ਜਿਸ ਸਮੇਂ ਉਹ ਸੈਰ ਕਰਕੇ ਪਰਤ ਰਹੀ ਸੀ ਤਾਂ ਮੋਟਰਸਾਈਕਲ ਤੇ ਸਵਾਰ ਨੌਜਵਾਨਾਂ ਨੇ ਆਪਣਾ ਮੂੰਹ ਬੰਨਿਆਂ ਹੋਇਆ ਸੀ ਅਤੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਮੌਕੇ ਤੋਂ ਫਰਾਰ ਹੋ ਗਏ।

ਉਸ ਨੇ ਦੱਸਿਆ ਕਿ ਉਸ ਦੀ ਸੋਨੇ ਦੀਆਂ ਵਾਲੀਆਂ ਦੀ ਕੀਮਤ ਲੱਗਭਗ 60 ਹਜ਼ਾਰ ਰੁਪਏ ਦੇ ਕਰੀਬ ਸੀ। ਇਸ ਬਾਰੇ ਜੰਡਿਆਲਾ ਗੁਰੂ ਦੇ ਵਿਚ ਵੀ ਇਕ ਲਿਖਤੀ ਸ਼ਿਕਾਇਤ ਦਰਜ ਕਰਾਈ ਗਈ ਹੈ ਜਿੱਥੇ ਰੋਂਦੇ ਹੋਏ ਔਰਤ ਨੇ ਦੱਸਿਆ ਕਿ ਉਹ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਹੈ। ਇਨ੍ਹਾਂ ਘਟਨਾਵਾਂ ਵਿੱਚ ਵਾਧਾ ਲੁਟੇਰਿਆਂ ਅਤੇ ਨਸ਼ਾ ਕਰਨ ਵਾਲੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਜੋ ਆਪਣੇ ਨਸ਼ੇ ਦੀ ਪੂਰਤੀ ਲਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।