Home / ਹੋਰ ਜਾਣਕਾਰੀ / ਪੰਜਾਬ ਚ ਇਥੇ ਭਿਆਨਕ ਹਾਦਸੇ ਚ ਹੋਈ ਨਵ ਵਿਆਹੁਤਾ ਦੀ ਮੌਤ, ਖੁਸ਼ੀਆਂ ਬਦਲੀਆਂ ਗ਼ਮ ਚ

ਪੰਜਾਬ ਚ ਇਥੇ ਭਿਆਨਕ ਹਾਦਸੇ ਚ ਹੋਈ ਨਵ ਵਿਆਹੁਤਾ ਦੀ ਮੌਤ, ਖੁਸ਼ੀਆਂ ਬਦਲੀਆਂ ਗ਼ਮ ਚ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਸਮੇਂ ਜਿੱਥੇ ਹਰ ਘਰ ਦੇ ਵਿੱਚ ਵਾਹਨ ਮੌਜੂਦ ਹਨ ਅਤੇ ਲੋਕਾਂ ਵੱਲੋਂ ਕੀਤੇ ਵੀ ਸਫਰ ਕਰਨ ਲਈ ਆਪਣੇ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਸੜਕੀ ਆਵਾਜਾਈ ਵਧਣ ਦੇ ਨਾਲ ਹੀ ਵਾਪਰਨ ਵਾਲੇ ਸੜਕ ਹਾਦਸਿਆ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਅੱਜ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਵਾਸਤੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਦੀ ਉਲੰਘਣਾ ਦੇ ਚੱਲਦਿਆਂ ਹੋਇਆਂ ਹੀ ਭਿਆਨਕ ਸੜਕ ਹਾਦਸੇ ਵਾਪਰਦੇ ਹਨ। ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਦਰਦਨਾਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਮਨਾਂ ਵਿਚ ਡਰ ਪੈਦਾ ਕੀਤਾ ਹੈ। ਹੁਣ ਪੰਜਾਬ ਵਿੱਚ ਇਥੇ ਭਿਆਨਕ ਸੜਕ ਹਾਦਸੇ ਵਿੱਚ ਨਵ-ਵਿਆਹੁਤਾ ਸਮੇਤ 2 ਦੀ ਮੌਤ ਹੋਈ ਹੈ ਜਿੱਥੇ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਿਰਸਾ ਮਾਨਸਾ ਰੋਡ ਤੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਵਿਚ ਇੱਕ ਨਵ-ਵਿਆਹੁਤਾ 21 ਸਾਲਾ ਦੀ ਮੌਤ ਹੋਣ ਨਾਲ ਉਸ ਘਰ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਇਹ ਭਿਆਨਕ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਨਵਵਿਆਹੁਤਾ ਜੋੜਾ ਆਪਣੇ ਮੋਟਰਸਾਈਕਲ ਤੇ ਆ ਰਿਹਾ ਸੀ ਤਾਂ ਉਹਨੂੰ ਦੀ ਟੱਕਰ ਇਕ ਕਾਰ ਨਾਲ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਲੜਕੀ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਜਦਕਿ ਉਸ ਦਾ ਪਤੀ ਦਲਵੀਰ ਸਿੰਘ ਕਾਫ਼ੀ ਗੰਭੀਰ ਜ਼ਖਮੀ ਹੋਇਆ ਹੈ ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਉਸ ਨੂੰ ਮਾਨਸਾ ਭੇਜ ਦਿੱਤਾ ਗਿਆ। ਕਾਰ ਚਾਲਕ ਪਰਿਵਾਰ ਜਿਥੇ ਸਰਦੂਲਗੜ੍ਹ ਵਿਖੇ ਪ੍ਰੀਤ ਪੈਲਸ ਦੇ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਜਾ ਰਿਹਾ ਸੀ।

ਜਦੋਂ ਇਹ ਜਟਾਣਾ ਕੈਚੀਂਆ ਦੇ ਕੋਲ ਪਹੁੰਚੇ ਤਾਂ ਇਹ ਭਿਆਨਕ ਹਾਦਸਾ ਵਾਪਰ ਗਿਆ। ਕਾਰ ਸਵਾਰ ਅਜਮੇਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਚੱਕ ਦੇਵੀਦਾਸਪੁਰਾ ਰਾਜਸਥਾਨ ਦੀ ਵੀ ਇਸ ਹਾਦਸੇ ਵਿਚ ਮੌਤ ਹੋ ਗਈ ਹੈ, ਜੋ ਆਪਣੇ ਭਰਾ ਦੇ ਸਾਲੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਸੀ, ਅਤੇ ਨਾਲ ਪਰਮਿੰਦਰ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਮਾਨਸਾ ਵਿਖੇ ਭੇਜਿਆ ਗਿਆ ਹੈ। ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।