Home / ਹੋਰ ਜਾਣਕਾਰੀ / ਪੰਜਾਬ ਚ ਇਥੇ ਮਾਪਿਆਂ ਵਲੋਂ ਚਾਵਾਂ ਲਾਡਾਂ ਨਾਲ ਪਾਲੀ ਵਿਆਹੁਤਾ ਧੀ ਨੇ ਇਸ ਕਾਰਨ ਖੌਫਨਾਕ ਤਰੀਕੇ ਨਾਲ ਖੁਦ ਚੁਣੀ ਮੌਤ

ਪੰਜਾਬ ਚ ਇਥੇ ਮਾਪਿਆਂ ਵਲੋਂ ਚਾਵਾਂ ਲਾਡਾਂ ਨਾਲ ਪਾਲੀ ਵਿਆਹੁਤਾ ਧੀ ਨੇ ਇਸ ਕਾਰਨ ਖੌਫਨਾਕ ਤਰੀਕੇ ਨਾਲ ਖੁਦ ਚੁਣੀ ਮੌਤ

ਆਈ ਤਾਜ਼ਾ ਵੱਡੀ ਖਬਰ 

ਮਾਪਿਆ ਵੱਲੋਂ ਜਿੱਥੇ ਆਪਣੀਆਂ ਧੀਆਂ ਨੂੰ ਚਾਈਂ-ਚਾਈਂ ਪਾਲਿਆ ਪਰੋਸਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਪੜ੍ਹਾ-ਲਿਖਾ ਕੇ ਪੈਰਾਂ ਸਿਰ ਕੀਤਾ ਜਾਂਦਾ ਹੈ। ਮਾਪਿਆਂ ਦੇ ਘਰਾਂ ਦੀਆਂ ਰੌਣਕਾਂ ਜਿੱਥੇ ਧੀਆਂ ਹੁੰਦੀਆਂ ਹਨ ਉਥੇ ਹੀ ਉਨ੍ਹਾਂ ਨੂੰ ਵਿਆਹ ਕੇ ਵਿਦਾ ਵੀ ਕਰ ਦਿੱਤਾ ਜਾਂਦਾ ਹੈ। ਮਾਪਿਆ ਵੱਲੋਂ ਜਿੱਥੇ ਆਪਣੀਆਂ ਧੀਆਂ ਦੀ ਖੁਸ਼ੀ ਨੂੰ ਦੇਖਦੇ ਹੋਏ ਉਹਨਾਂ ਲਈ ਆਪਣੀ ਜ਼ਿੰਦਗੀ ਦੀ ਹਰ ਖੁਸ਼ੀ ਨੂੰ ਕੁਰਬਾਨ ਕਰ ਦਿੱਤਾ ਜਾਂਦਾ ਹੈ। ਵਿਆਹ ਦੇ ਮੌਕੇ ਉਪਰ ਵੀ ਜਿਥੇ ਮਾਪਿਆਂ ਵੱਲੋਂ ਆਪਣੀ ਹੈਸੀਅਤ ਤੋਂ ਵੱਧ ਆਪਣੀਆਂ ਧੀਆਂ ਦੇ ਵਿਆਹ ਉਪਰ ਖਰਚਾ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀਆਂ ਧੀਆਂ ਨੂੰ ਖੁਸ਼ ਰੱਖਿਆ ਜਾ ਸਕੇ। ਪਰ ਬਹੁਤ ਸਾਰੇ ਅਜਿਹੇ ਲਾਲਚੀ ਪਰਿਵਾਰ ਹੁੰਦੇ ਹਨ ਜੋ ਦਹੇਜ਼ ਦੀ ਖਾਤਰ ਬਹੁਤ ਸਾਰੀਆਂ ਅਜਿਹੀਆਂ ਕੁੜੀਆਂ ਨੂੰ ਦਹੇਜ ਦੀ ਬਲੀ ਚਾੜ੍ਹ ਦਿੰਦੇ ਹਨ।

ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਧੀਆਂ ਦੀ ਕਮੀ ਜਿਥੇ ਉਨ੍ਹਾਂ ਦੇ ਮਾਪਿਆਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਉਥੇ ਹੀ ਦੋਸ਼ੀਆਂ ਨੂੰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਫਿਰ ਮੌਕਾ ਮਿਲ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਮਾਪਿਆਂ ਵੱਲੋ ਚਾਵਾਂ-ਲਾਡਾਂ ਨਾਲ ਪਾਲੀ ਵਿਆਹੀ ਧੀ ਦੀ ਦਿਲ ਕੰਬਾਊ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਕਰੜ ਤੋਂ ਸਾਹਮਣੇ ਆਇਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਨਦੀਪ ਕੌਰ 32 ਸਾਲਾ ਦੇ ਪਿਤਾ ਦਰਸ਼ਨ ਸਿੰਘ ਵਾਸੀ ਗੰਗੋਹਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ 6 ਸਾਲ ਪਹਿਲਾਂ ਆਪਣੀ ਧੀ ਦਾ ਵਿਆਹ ਕੀਤਾ ਗਿਆ ਸੀ। ਜਿੱਥੇ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਥੇ ਹੀ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਉਹਨਾਂ ਦੀ ਧੀ ਨੂੰ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਲਈ ਮਜਬੂਰ ਕਰ ਦਿੱਤਾ ਗਿਆ ਜਿੱਥੇ ਉਨ੍ਹਾਂ ਦੀ ਬੇਟੀ ਵੱਲੋਂ ਆਪਣੇ ਆਪ ਨੂੰ 20 ਜੂਨ ਨੂੰ ਅੱਗ ਲਗਾਈ ਗਈ।

ਕਾਫ਼ੀ ਹੱਦ ਤੱਕ ਝੁਲਸ ਜਾਣ ਤੇ ਜਿਥੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਉਥੇ ਹੀ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਜਿਥੇ ਪੁਲਿਸ ਵੱਲੋਂ ਦੋਸ਼ੀ ਪਤੀ ਰਣਦੀਪ ਸਿੰਘ, ਸੱਸ, ਸਹੁਰੇ ਤੇ ਦੋ ਜੇਠ ਅਤੇ ਭੂਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।