Home / ਹੋਰ ਜਾਣਕਾਰੀ / ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਵਿਛੀਆਂ ਨੌਜਵਾਨਾਂ ਦੀਆਂ ਲਾਸ਼ਾਂ , ਛਾਇਆ ਇਲਾਕੇ ਚ ਸੋਗ

ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਵਿਛੀਆਂ ਨੌਜਵਾਨਾਂ ਦੀਆਂ ਲਾਸ਼ਾਂ , ਛਾਇਆ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਸੜਕ ਹਾਦਸਿਆਂ ਸੰਬੰਧੀ ਦੁਰਘਟਨਾਵਾਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਇਨ੍ਹਾਂ ਹਾਦਸਿਆਂ ਦੇ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਭਾਵੇਂ ਪ੍ਰਸ਼ਾਸਨ ਵੱਲੋਂ ਸੜਕ ਨਿਯਮਾਂ ਸਬੰਧੀ ਸਖ਼ਤੀ ਅਪਣਾਈ ਜਾਂਦੀ ਹੈ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰੋ ਪਰ ਇਸ ਸਭ ਦੇ ਬਾਵਜੂਦ ਵੀ ਸੜਕ ਹਾਦਸਿਆਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਦਰਅਸਲ ਪੰਜਾਬ ਦੇ ਇਸ ਇਲਾਕੇ ਦੇ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਠਿੰਡਾ ਡੱਬਵਾਲੀ ਰੋਡ ਉਤੇ ਦੇਰ ਰਾਤ ਇਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਵੱਡਾ ਸੀ ਕਿ ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਤਿੰਨੇ ਨੌਜਵਾਨਾਂ ਦੀ ਪਹਿਚਾਣ ਪਿੰਡ ਰੁਲਦੂ ਸਿੰਘ ਵਾਲਾ ਤੋਂ ਹੋਈ ਹੈ ਜੋ ਇਕ ਕਾਰ ਵਿਚ ਸਵਾਰ ਹੋ ਕੇ ਦੇਰ ਰਾਤ ਡੱਬਵਾਲੀ ਤੋਂ ਵਾਪਸ ਆ ਰਹੇ ਸਨ। ਇਸ ਹਾਦਸਾ ਗ੍ਰਸਤ ਹੋਏ ਨੌਜਵਾਨਾਂ ਦੇ ਨਾਮ ਚਾਨਣ ਸਿੰਘ ਸਪੁੱਤਰ ਗੁਰਤੇਜ ਸਿੰਘ, ਅਮਨਦੀਪ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਜਗਜੀਤ ਸਿੰਘ ਪੁੱਤਰ ਹਰੀ ਸਿੰਘ ਹਨ।

ਦੱਸ ਦਈਏ ਕਿ ਇਹ ਤਿੰਨੇ ਮ੍ਰਿਤਕ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਇਨ੍ਹਾਂ ਦੀ ਉਮਰ 30 ਸਾਲਾਂ ਤੋਂ ਘੱਟ ਹੈ। ਇਹ ਨੌਜਵਾਨ ਕਿਤੇ ਵਜੋਂ ਮਿਸਤਰੀ ਸਨ ਜੋ ਮਕਾਨ ਦੀ ਛੱਤ ਪਾ ਕੇ ਵਾਪਸ ਆ ਰਹੇ ਸੀ ਪਰ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਸਬੰਧੀ ਪੁਲਿਸ ਨੂੰ ਜਦੋਂ ਜਾਣਕਾਰੀ ਮਿਲੀ ਤਾਂ ਪਥਰਾਲਾ ਚੌਂਕੀ ਦੇ ਪੁਲੀਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਠਿੰਡਾ ਦੇ ਸਿਵਲ

ਹਸਪਤਾਲ ਵਿਖੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਇਨ੍ਹਾਂ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪਿੰਡ ਦੇ ਵਿਚ ਇਕੋ ਸਮੇ ਤੇ ਤਿੰਨ ਨੌਜਵਾਨਾਂ ਦੀ ਮੌਤ ਦੀ ਖਬਰ ਸੁਣ ਕੇ ਸੋਗ ਦੀ ਲਹਿਰ ਫ਼ੈਲ ਗਈ ਹੈ।