Home / ਹੋਰ ਜਾਣਕਾਰੀ / ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ , ਛਾਈ ਇਲਾਕੇ ਚ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ , ਛਾਈ ਇਲਾਕੇ ਚ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨੀਂ ਸੜਕ ਹਾਦਸਿਆਂ ਨਾਲ ਸੰਬੰਧਿਤ ਖਬਰਾਂ ਸਾਹਮਣੇ ਆ ਰਹੀਆਂ ਹਨ। ਕਈ ਵਾਰੀ ਸੜਕ ਹਾਦਸੇ ਅਣਗਹਿਲੀਆਂ ਕਾਰਨ ਵਾਪਰਦੇ ਹਨ ਅਤੇ ਕਈ ਵਾਰੀ ਕੁਦਰਤੀ ਤੌਰ ਤੇ ਵੀ ਹਾਦਸੇ ਵਾਪਰ ਜਾਂਦੇ ਹਨ ਪਰ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਚੱਲੇ ਜਾਂਦੀਆਂ ਹਨ। ਇਸ ਲਈ ਪ੍ਰਸ਼ਾਸਨ ਦੇ ਵੱਲੋਂ ਸੜਕ ਹਾਦਸਿਆਂ ਸਬੰਧੀ ਨਿਯਮਾਂ ਲਈ ਸਖ਼ਤੀ ਅਪਣਾਈ ਜਾਂਦੀ ਹੈ। ਪਰ ਇਸ ਸਬੰਧੀ ਕਿ ਹੁਣ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮੰਦਭਾਗੀ ਖ਼ਬਰ ਗੜਾ ਰੋਡ ਫਿਲੌਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇਸ ਰੋਡ ਉਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸਾਗ੍ਰਸਤ ਕਾਰ ਬੁਰੀ ਤਰ੍ਹਾਂ ਨਸ਼ਟ ਹੋ ਗਈ ਅਤੇ ਕਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ। ਦੱਸ ਦਈਏ ਕਿ ਇਹ ਸੜਕ ਹਾਦਸਾ ਰਾਤ 9 ਵਜੇ ਦੇ ਸਮੇਂ ਨਜ਼ਦੀਕ ਵਾਪਰਿਆ ਹੈ। ‌ ਦਰਅਸਲ ਫਿਲੋਰ ਤੋਂ ਕਾਰ ਆ ਰਹੀ ਸੀ ਪਰ ਦੂਜੇ ਪਾਸੇ ਤੇਜ਼ ਰਫ਼ਤਾਰ ਵਿੱਚ ਇਕ ਟਰੱਕ ਆ ਗਿਆ। ਦੋਵਾਂ ਦੀ ਆਪਸ ਵਿੱਚ ਅਚਾਨਕ ਟੱਕਰ ਹੋ ਗਈ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕਾਦੀਆਂ ਫਿਲੋਰ ਤੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਹਾਦਸੇ ਸੰਬੰਧੀ ਜਾਇਜਾ ਲਿਆ ਗਿਆ ਅਤੇ ਪੁਲਿਸ ਅਧਿਕਾਰੀਆ ਦੇ ਵੱਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ। ਦੱਸ ਦੇਈਏ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਪੁਲੀਸ ਵੱਲੋਂ ਸੂਚਿਤ ਕਰ ਦਿੱਤਾ ਗਿਆ ਹੈ।

ਇਸ ਤੋਂ ਬਾਅਦ ਪੁਲਿਸ ਵੱਲੋ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ ਜਿਸ ਤੋ ਬਾਅਦ ਮ੍ਰਿਤਕ ਦੇਹ ਨੂੰ ਉਸ ਦੇ ਪਰਿਵਾਰਕ ਮੈਬਰਾਂ ਨੂੰ ਸੋਪ ਦਿੱਤਾ ਗਿਅ। ਦੱਸ ਦਈਏ ਕਿ ਪੁਲਿਸ ਵੱਲੋਂ ਹਾਦਸਾਗ੍ਰਸਤ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਇਸ ਤੋ ਬਾਅਦ ਹਾਦਸੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।