Home / ਹੋਰ ਜਾਣਕਾਰੀ / ਪੰਜਾਬ ਚ ਇਥੇ ਵਿਛੀਆਂ ਨੌਜਵਾਨਾਂ ਦੀਆਂ ਲਾਸ਼ਾਂ , ਇਲਾਕੇ ਚ ਛਾਈ ਸੋਗ ਦੀ ਲਹਿਰ

ਪੰਜਾਬ ਚ ਇਥੇ ਵਿਛੀਆਂ ਨੌਜਵਾਨਾਂ ਦੀਆਂ ਲਾਸ਼ਾਂ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੜਕ ਹਾਦਸੇ ਜਾਂ ਦੁਰਘਟਨਾਵਾਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਕਿਤੇ ਨਾ ਕਿਤੇ ਭਿਆਨਕ ਹਾਦਸਾ ਵਾਪਰ ਜਾਂਦਾ ਹੈ ਜਿਸ ਨਾਲ ਕੀਮਤੀ ਜਾਨਾਂ ਅਜਾਈਂ ਚਲੇ ਜਾਂਦੀਆਂ ਹਨ। ਭਾਵੇਂ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਇਨ੍ਹਾਂ ਸੜਕ ਹਾਦਸਿਆਂ ਤੇ ਕਾਬੂ ਪਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ ਜਾਂ ਨਿਯਮ ਬਣਾਏ ਜਾਂਦੇ ਹਨ। ਪਰ ਇਸ ਸਭ ਦੇ ਬਾਵਜੂਦ ਵੀ ਲਗਾਤਾਰ ਇਨ੍ਹਾਂ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਕਈ ਵਾਰੀ ਇਨ੍ਹਾਂ ਹਾਦਸਿਆਂ ਦਾ ਕਾਰਨ ਅਣਗਿਹਲੀ ਜਾ ਸੜਕ ਨਿਯਮਾਂ ਦੀ ਉਲੰਘਣਾ ਵੀ ਹੁੰਦੀ ਹੈ। ਇਸ ਲਈ ਸੜਕ ਤੇ ਵਾਹਨਾਂ ਨੂੰ ਲੈ ਕੇ ਜਾਣ ਤੋਂ ਪਹਿਲਾਂ ਨਿਯਮਾਂ ਨੂੰ ਚੰਗੀ ਤਰ੍ਹਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹਾਦਸਿਆਂ ਤੇ ਕਾਬੂ ਪਾਇਆ ਜਾ ਸਕੇ।

ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਵਿਚ ਵਾਪਰੇ ਇਸ ਹਾਦਸੇ ਨੇ ਨੌਜਵਾਨਾਂ ਦੀਆਂ ਲਾਸ਼ਾਂ ਵਿਛਾ ਕੇ ਰੱਖ ਦਿੱਤੀਆਂ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ।ਦਰਅਸਲ ਇਹ ਮੰਦਭਾਗਾ ਸੜਕ ਹਾਦਸਾ ਬਰਨਾਲਾ ਜ਼ਿਲ੍ਹੇ ਦੇ ਭਦੌੜ ਕਸਬੇ ਵਿਚ ਵਾਪਰਿਆ ਹੈ। ਹਾਦਸਾ ਇੰਨਾ ਵੱਡਾ ਸੀ ਕਿ ਇਸ ਮੌਕੇ ਤੇ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮੋਟਰ ਸਾਈਕਲ ਉਤੇ ਚਾਰ ਵਿਅਕਤੀ ਸਵਾਰ ਹੋ ਕੇ ਸ਼ਹਿਰ ਵੱਲ ਨੂੰ ਜਾ ਰਹੇ ਸੀ। ਪਰ ਰਸਤੇ ਦੇ ਵਿਚ ਇਹ ਹਾਦਸਾ ਵਾਪਰ ਗਿਆ।

ਇਸ ਹਾਦਸੇ ਦਾ ਕਾਰਨ ਸੜਕ ਵਿਚਕਾਰ ਬਣਿਆ ਹੋਇਆ ਹੰਪ ਹੈ ਦਰਅਸਲ ਜਦੋਂ ਮੋਟਰਸਾਇਕਲ ਹੰਪ ਨਾਲ ਟਕਰਾਇਆ ਤਾਂ ਮੋਟਰਸਾਇਕਲ ਬੇਕਾਬੂ ਹੋ ਗਿਆ ਜਿਸ ਤੋਂ ਬਾਅਦ ਉਹ ਖੰਭੇ ਨਾਲ ਟਕਰਾ ਗਿਆ। ‌ਇਹ ਟੱਕਰ ਜ਼ਬਰਦਸਤ ਹੋਣ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਤਿੰਨ ਵਿਅਕਤੀਆਂ ਦੀ ਮੌਕੇ ਉਤੇ ਮੌਤ ਹੋ ਗਈ। ਦੱਸ ਦਈਏ ਕਿ ਹਾਦਸੇ ਦਾ ਸ਼ਿਕਾਰ ਹੋਏ ਗੰਭੀਰ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਪੇਸ਼ੇ ਵਜੋਂ ਸਫ਼ਾਈ ਸੇਵਕ ਸੀ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਕੀਤੀ ਗਈ ਹੈ ਹਾਥੀ ਫ਼ੌਜ ਸੀ ਇਹ ਹੜਤਾਲ ਉੱਤੇ ਬੈਠੇ ਹੋਏ ਸੀ। ਇਸ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨ੍ਹਾਂ ਪੀੜਤ ਪਰਿਵਾਰਾਂ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।