Home / ਹੋਰ ਜਾਣਕਾਰੀ / ਪੰਜਾਬ ਚ ਇਥੇ ਹੁਣ ਦੁਕਾਨਾਂ ਖੋਲਣ ਅਤੇ ਬੰਦ ਕਰਨ ਬਾਰੇ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਹੁਣ ਦੁਕਾਨਾਂ ਖੋਲਣ ਅਤੇ ਬੰਦ ਕਰਨ ਬਾਰੇ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਉਨ੍ਹਾਂ ਪ੍ਰਸਥਿੱਤੀਆਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਲਾਗੂ ਕੀਤੀ ਗਈ ਤਾਲਾਬੰਦੀ ਨੂੰ 10 ਜੂਨ ਤੱਕ ਵਧਾ ਦਿੱਤਾ ਹੈ। 27 ਮਈ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। ਜਿੱਥੇ ਹੁਣ ਪੰਜਾਬ ਦੇ ਵਿੱਚ ਕਰੋਨਾ ਕੇਸਾਂ ਵਿਚ ਕੁਝ ਕਮੀ ਆਈ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਜੇ ਪਾਬੰਦੀਆਂ ਨੂੰ 10 ਜੂਨ ਤੱਕ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਰਾਤ ਦਾ ਕਰਫਿਊ ਵੀ ਲਗਾਤਾਰ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਲੋਕਾਂ ਨੂੰ ਬਾਰ-ਬਾਰ ਅਪੀਲ ਕੀਤੀ ਜਾ ਰਹੀ ਹੈ।

ਸਾਰਿਆਂ ਦੇ ਸਹਿਯੋਗ ਨਾਲ ਇਸ ਕਰੋਨਾ ਨੂੰ ਜਲਦ ਤੋਂ ਜਲਦ ਠੱਲ ਪਾਈ ਜਾ ਸਕੇ। ਪੰਜਾਬ ਵਿਚ ਹੁਣ ਇੱਥੇ ਦੁਕਾਨਾਂ ਨੂੰ ਖੋਲ੍ਹਣ ਅਤੇ ਬੰਦ ਕਰਨ ਬਾਰੇ ਇਹ ਐਲਾਨ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤੇ ਗਏ ਹਨ। ਉੱਥੇ ਹੀ ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਲੁਧਿਆਣਾ ਵਿੱਚ ਫਿਰ ਤੋਂ ਜਿਲਾ ਮਜਿਸਟ੍ਰੇਟ ਵਰਿੰਦਰ ਸ਼ਰਮਾ ਵੱਲੋਂ ਲੁਧਿਆਣਾ ਜਿਲੇ ਵਿੱਚ ਕੋਰੋਨਾ ਕੇਸਾਂ ਦੀ ਕਮੀ ਨੂੰ ਵੇਖਦੇ ਹੋਏ ਕੁਝ ਹੁਕਮ ਐਤਵਾਰ ਦੇਰ ਸ਼ਾਮ ਨੂੰ ਜਾਰੀ ਕੀਤੇ ਗਏ ਸਨ।

ਜਿੱਥੇ ਜ਼ਿਲ੍ਹੇ ਅੰਦਰ ਵਪਾਰੀਆਂ ਨੂੰ ਇਸ ਕਰਫਿਊ ਵਿਚ ਕੁਝ ਰਾਹਤ ਦਿੱਤੀ ਗਈ ਹੈ। ਜਿਸ ਨਾਲ ਵਪਾਰੀਆਂ ਦੇ ਚਿਹਰਿਆਂ ਤੇ ਫਿਰ ਤੋਂ ਰੌਣਕ ਪਰਤ ਆਈ ਹੈ। ਜ਼ਿਲ੍ਹੇ ਅੰਦਰ ਜਿੱਥੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਬਾਜ਼ਾਰ ਨੂੰ ਖੋਲਣ ਦੀ ਇਜਾਜਤ ਦਿੱਤੀ ਗਈ ਹੈ। ਉੱਥੇ ਹੀ ਹਰ ਸ਼ਨੀਵਾਰ ਅਤੇ ਐਤਵਾਰ ਹਫਤਾਵਾਰੀ ਤਾਲਾਬੰਦੀ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗੀ।

ਜਿੱਥੇ ਬਾਜ਼ਾਰਾਂ ਵਿੱਚ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ 3 ਵਜੇ ਤੱਕ ਦਿੱਤਾ ਗਿਆ ਸੀ। ਉਸ ਵਿਚ ਹੁਣ ਡੀ ਸੀ ਵਰਿੰਦਰ ਸ਼ਰਮਾ ਵੱਲੋਂ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਲੁਧਿਆਣੇ ਵਿਚ ਸੋਮਵਾਰ ਤੋਂ ਵਪਾਰੀ ਆਪਣੀਆਂ ਦੁਕਾਨਾਂ ,ਨਿੱਜੀ ਸੰਸਥਾਵਾਂ ਅਤੇ ਦਫ਼ਤਰ ਸ਼ਾਮ 5 ਵਜੇ ਤੱਕ ਖੋਲ ਸਕਣਗੇ। ਇਹ ਫੈਸਲਾ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਕੀਤਾ ਗਿਆ ਹੈ।