Home / ਹੋਰ ਜਾਣਕਾਰੀ / ਪੰਜਾਬ ਚ ਇਥੇ 2 ਭਰਾਵਾਂ ਨਾਲ ਵਾਪਰੇ ਭਿਆਨਕ ਹਾਦਸੇ ਚ ਹੋਈ 1 ਭਰਾ ਦੀ ਹੋਈ ਮੌਤ, ਛਾਇਆ ਸੋਗ- ਤਾਜਾ ਵੱਡੀ ਖਬਰ

ਪੰਜਾਬ ਚ ਇਥੇ 2 ਭਰਾਵਾਂ ਨਾਲ ਵਾਪਰੇ ਭਿਆਨਕ ਹਾਦਸੇ ਚ ਹੋਈ 1 ਭਰਾ ਦੀ ਹੋਈ ਮੌਤ, ਛਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਇਥੇ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਲਾਪਰਵਾਹੀ ਦੇ ਚੱਲਦਿਆਂ ਹੋਇਆਂ ਇਹ ਵਾਧਾ ਹੋ ਰਿਹਾ ਹੈ। ਜਿਥੇ ਨੌਜਵਾਨਾਂ ਵੱਲੋਂ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤੇ ਕਈ ਭਿਆਨਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉਥੇ ਹੀ ਘੱਟ ਉਮਰ ਦੇ ਬੱਚਿਆਂ ਵੱਲੋਂ ਵੀ ਜਿੱਥੇ ਸੜਕੀ ਆਵਾਜਾਈ ਵਿੱਚ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਨ੍ਹਾਂ ਬੱਚਿਆਂ ਵੱਲੋਂ ਜਿੱਥੇ ਅਣਗਹਿਲੀ ਕਰ ਲਈ ਜਾਂਦੀ ਹੈ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਅਜਿਹੇ ਬੱਚੇ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ। ਜਿਸ ਨਾਲ ਕਈ ਪਰਵਾਰਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ।

ਆਏ ਦਿਨ ਹੀ ਵਾਪਰਨ ਵਾਲ਼ੇ ਬਹੁਤ ਸਾਰੇ ਭਿਆਨਕ ਸੜਕ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਦੋ ਭਰਾਵਾਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਦੀ ਮੌਤ ਹੋਈ ਹੈ ਅਤੇ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਜਲੰਧਰ ਵਿੱਚ ਹੀ ਕਪੂਰਥਲਾ ਰੋਡ ਤੇ ਸਪੋਰਟਸ ਕਾਲਜ ਦੇ ਬਾਹਰ ਉਸ ਸਮੇਂ ਇੱਕ ਸੜਕ ਹਾਦਸੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਸਮੇਂ ਐਕਟਿਵਾ ਸਵਾਰ ਹੋ ਕੇ ਦੋ ਭਰਾ ਕਿਧਰੇ ਜਾ ਰਹੇ ਸਨ, ਰਸਤੇ ਵਿੱਚ ਐਕਟਿਵਾ ਤੋਂ ਡਿੱਗਣ ਕਾਰਨ ਇਕ ਭਰਾ ਦਾ ਸਿਰ ਰੋਡ ਤੇ ਬਣੇ ਡਿਵਾਈਡਰ ਦੇ ਨਾਲ ਲੱਗੀ ਗਰਿਲ ਵਿੱਚ ਜਾ ਟਕਰਾਇਆ।

ਅਤੇ ਦੂਸਰੇ ਭਰਾ ਦੇ ਗੰਭੀਰ ਸੱਟਾਂ ਲੱਗੀਆਂ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਹੀ ਬਸਤੀ ਸ਼ੇਖ ਵੱਲ ਜਾ ਰਹੇ ਇੱਕ ਰਣਜੀਤ ਸਿੰਘ ਨਾਮ ਦੇ ਵਿਅਕਤੀ ਵੱਲੋਂ ਆਪਣੇ ਮੋਟਰਸਾਈਕਲ ਨੂੰ ਰੋਕ ਲਿਆ ਗਿਆ। ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਪੁਲਸ ਅਤੇ ਐਂਬੂਲੈਂਸ ਨੂੰ ਦਿੱਤੀ ਗਈ। ਅਤੇ ਦੋਹਾਂ ਭਰਾਵਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਵੱਲੋਂ ਦੱਸਿਆ ਗਿਆ ਕਿ ਇੱਕ ਦੀ ਮੌਤ ਹੋ ਚੁੱਕੀ ਹੈ।

ਦੂਜਾ ਭਰਾ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮੌਕੇ ਤੇ ਮੌਜੂਦ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਇਸ ਹਾਦਸੇ ਨੂੰ ਵੇਖਦੇ ਬਹੁਤ ਸਾਰੇ ਲੋਕ ਉੱਥੋਂ ਦੀ ਗੁਜ਼ਰਦੇ ਰਹੇ ਅਤੇ ਕਿਸੇ ਵੱਲੋਂ ਉਨ੍ਹਾਂ ਦੀ ਮਦਦ ਨਹੀਂ ਕੀਤੀ ਗਈ, ਜਿਸ ਕਾਰਨ ਨੌਜਵਾਨ ਦੀ ਜਾਨ ਚਲੇ ਗਈ ਹੈ।