Home / ਹੋਰ ਜਾਣਕਾਰੀ / ਪੰਜਾਬ ਚ ਇਥੇ 29 ਮਈ ਨੂੰ ਕੀਤਾ ਜਾ ਰਿਹਾ ਇਹ ਨੇਕ ਕੰਮ ਮੌਜੂਦਾ ਹਾਲਾਤਾਂ ਨੂੰ ਦੇਖਕੇ – ਆਈ ਤਾਜਾ ਵੱਡੀ ਖਬਰ

ਪੰਜਾਬ ਚ ਇਥੇ 29 ਮਈ ਨੂੰ ਕੀਤਾ ਜਾ ਰਿਹਾ ਇਹ ਨੇਕ ਕੰਮ ਮੌਜੂਦਾ ਹਾਲਾਤਾਂ ਨੂੰ ਦੇਖਕੇ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਕਈ ਤਰ੍ਹਾਂ ਦੀਆਂ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਜਿਵੇਂ ਕਰੋਨਾ ਵਾਇਰਸ ਕਾਰਨ ਬਣੇ ਹਾਲਾਤਾਂ ਦੇ ਚਲਦਿਆਂ ਆਕਸੀਜਨ ਸਿਲੰਡਰ ਦੀ ਕਮੀਂ ਜਾ ਕਰੋਨਾ ਪੀੜਤ ਮਰੀਜ਼ਾਂ ਲਈ ਦਵਾਈਆਂ ਦੀ ਕਮੀ ਅਤੇ ਕਰੋਨਾ ਵਾਇਰਸ ਕਾਰਨ ਲਗਾਈਆਂ ਪਾਬੰਦੀਆਂ ਦੇ ਕਾਰਨ ਬੇਰੁਜ਼ਗਾਰੀ ਦੀ ਕਮੀ ਆਦਿ। ਜਿਸ ਦੇ ਚਲਦਿਆਂ ਵੱਖ-ਵੱਖ ਸੰਸਥਾਵਾਂ ਦੇ ਵੱਲੋਂ ਮਨੁੱਖਤਾ ਦੀ ਸੇਵਾ ਲਈ ਕਾਰਜ ਕੀਤੇ ਜਾ ਰਹੇ ਹਨ। ਉਥੇ ਹੀ ਜੇਕਰ ਦੇਸ਼ ਭਰ ਵਿਚ ਵਸਦੇ ਸਿੱਖਾਂ ਦੀ ਗੱਲ ਕੀਤੀ ਜਾਵੇ ਤਾਂ ਸਿੱਖ ਸੰਸਥਾਵਾਂ ਦੇ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਜਾਂ ਲਗਾਤਾਰ ਲੰਗਰ ਲਗਾਏ ਜਾ ਰਹੇ ਹਨ।

ਪਰ ਹੁਣ ਪੰਜਾਬ ਦੇ ਵਿਚ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਦਰਅਸਲ ਹੁਣ ਪੰਜਾਬ ਦੇ ਵਿੱਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਮਨੁੱਖਤਾ ਦੀ ਸੇਵਾ ਵਿਚ ਕੀਤਾ ਜਾ ਰਿਹਾ ਇਕ ਹੋਰ ਵੱਡਾ ਉਪਰਾਲਾ।ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਹਰ ਔਖੇ ਸਮੇਂ ਦੇ ਵਿੱਚ ਮਨੁੱਖਤਾ ਦੀ ਸੇਵਾ ਲਈ ਕਾਰਜ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਹੁਣ ਕਰੋਨਾ ਵਾਇਰਸ ਕਾਰਨ ਬਣੇ ਹਲਾਤਾਂ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਵੱਲੋਂ ਵੱਖ-ਵੱਖ ਥਾਵਾਂ ਤੇ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤੇ ਗਏ ਜਿਥੇ ਕਰੋਨਾ ਪੀੜਤ ਮਰੀਜ਼ਾਂ ਫ੍ਰੀ ਵਿਚ ਇਲਾਜ਼ ਕੀਤਾ ਜਾਂਦਾ ਹੈ।

ਪਰ ਹੁਣ ਸ਼੍ਰੋਮਣੀ ਕਮੇਟੀ ਦੇ ਵੱਲੋਂ ਕਰੋਨਾ ਵੈਕਸੀਨ ਵੀ ਮੁਫ਼ਤ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਜਿਸ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਦੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕੋਚਿੰਗ ਲਈ ਕੈਂਪ ਲਗਾਇਆ ਜਾ ਰਿਹਾ ਹੈ। ‌ ਦੱਸ ਦਈਏ ਕਿ ਇਹ ਵੈਕਸੀਨ ਲਗਾਉਣ ਲਈ ਕੈਂਪ 29 ਮਈ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੈਸ ਕਾਨਫਰੰਸ ਰਾਹੀਂ ਦਿੱਤੀ।

ਜਿੱਥੇ ਉਨ੍ਹਾਂ ਦੱਸਿਆ ਕਿ ਕਰੋਨਾ ਵੈਕਸਿੰਗ ਦਾ ਇਹ ਕੈਂਪ 2 ਦਿਨ ਲਈ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵੱਲੋਂ 53 ਲੱਖ ਰੁਪਏ ਦੀ ਕੋਵੈਕਸੀਨ ਖ਼ਰੀਦੀ ਗਈ ਹੈ। ਹੁਣ ਜਾਣਕਾਰੀ ਦਿੱਤੀ ਕਿ ਇਹ ਕੈਂਪ ਲੋੜਵੰਦ ਲੋਕਾਂ ਲਈ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ-ਜਿਵੇਂ ਉਨ੍ਹਾਂ ਨੂੰ ਕੋਵੈਕਸੀਨ ਮਿਲੇਗੀ ਉਸੇ ਤਰ੍ਹਾਂ ਦੇ ਵੱਲੋਂ ਮੁਫ਼ਤ ਕੈਂਪ ਵੱਖ ਵੱਖ ਥਾਵਾਂ ਤੇ ਲਗਾਏ ਜਾਣਗੇ।