Home / ਹੋਰ ਜਾਣਕਾਰੀ / ਪੰਜਾਬ ਚ ਇਥੇ 7 ਜੂਨ ਤੋਂ ਬਦਲੇਗਾ ਇਸ ਕੰਮ ਲਈ ਸਮਾਂ – ਹੋ ਗਿਆ ਸਰਕਾਰੀ ਹੁਕਮ ਜਾਰੀ

ਪੰਜਾਬ ਚ ਇਥੇ 7 ਜੂਨ ਤੋਂ ਬਦਲੇਗਾ ਇਸ ਕੰਮ ਲਈ ਸਮਾਂ – ਹੋ ਗਿਆ ਸਰਕਾਰੀ ਹੁਕਮ ਜਾਰੀ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਦੇ ਚਲਦੇ ਹੋਏ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਇਸ ਕਹਿਰ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਅੰਦਰ ਜਿੱਥੇ ਸਰਕਾਰ ਵੱਲੋਂ 10 ਜੂਨ ਤੱਕ ਲਈ ਤਾਲਾ ਬੰਦੀ ਨੂੰ ਜਾਰੀ ਰੱਖੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਉਥੇ ਹੀ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ, ਤਾਂ ਜੋ ਇਸ ਕਰੋਨਾ ਨੂੰ ਠੱਲ ਪਾਈ ਜਾ ਸਕੇ। ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ।

ਪੰਜਾਬ ਵਿੱਚ ਹੁਣ 7 ਜੂਨ ਤੋਂ ਇਸ ਕੰਮ ਲਈ ਸਮਾਂ ਬਦਲ ਦਿੱਤਾ ਜਾਵੇਗਾ,ਜਿਸ ਬਾਰੇ ਸਰਕਾਰੀ ਹੁਕਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸੇਵਾ ਕੇਂਦਰਾਂ ਦੇ ਕੰਮ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਜਿੱਥੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਦਾ ਲਾਭ ਲੈਣ ਲਈ ਪਹਿਲਾਂ ਹੀ ਮਨਜ਼ੂਰੀ ਲੈਣੀ ਲਾਜ਼ਮੀ ਕੀਤੀ ਗਈ ਹੈ ਉਥੇ ਹੀ ਬਿਨੇਕਾਰ ਨੂੰ ਅਪੌਇੰਟਮੈਂਟ ਤੋਂ ਬਿਨਾਂ ਕੋਈ ਵੀ ਸੇਵਾ ਪ੍ਰਧਾਨ ਨਹੀਂ ਕੀਤੀ ਜਾ ਸਕਦੀ।

ਜ਼ਿਲ੍ਹੇ ਵਿੱਚ ਸਾਰੇ ਸੇਵਾ ਕੇਂਦਰਾਂ ਦਾ ਸਮਾਂ 7 ਜੂਨ ਤੋਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਹੀ ਲੋਕ ਸੇਵਾਵਾਂ ਦਾ ਫਾਇਦਾ ਲੈ ਸਕਦੇ ਹਨ। ਲੋਕਾਂ ਨੂੰ ਸਿਹਤ ਕੇਂਦਰਾਂ ਵਿੱਚ ਸੇਵਾਵਾਂ ਦਾ ਫਾਇਦਾ ਲੈਣ ਲਈ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਉਥੇ ਹੀ ਵਧੇਰੇ ਲੋਕਾਂ ਨੂੰ ਆਨਲਾਈਨ ਕੰਮ ਕਰਵਾਉਣ ਅਤੇ ਪ੍ਰੀਖਿਆਰਥੀਆਂ ਨੂੰ ਕੋਰੀਅਰ ਸਰਵਸ ਰਾਹੀਂ ਹੀ ਆਪਣੇ ਦਸਤਾਵੇਜ਼ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਲਾਈਨਾਂ ਵਿੱਚ ਬਿਨਾਂ ਲੱਗੇ ਆਪਣਾ ਕੰਮ ਕਰਵਾ ਕੇ ਘੱਟ ਸਮੇਂ ਵਿੱਚ ਵਾਪਸ ਜਾਣ ਲਈ ਹੀ ਪਹਿਲਾ ਕੰਮ ਦੀ ਮਨਜ਼ੂਰੀ ਲੈਣੀ ਲਾਜ਼ਮੀ ਕੀਤੀ ਗਈ ਹੈ। ਇਹ ਸਾਰੀਆਂ ਤਬਦੀਲੀਆਂ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਹਨ।