Home / ਹੋਰ ਜਾਣਕਾਰੀ / ਪੰਜਾਬ ਚ ਕਿਸਾਨਾਂ ਨੇ ਦੁਸਹਿਰੇ ਬਾਰੇ ਕਰਤਾ ਇਹ ਵੱਡਾ ਐਲਾਨ ਦਿਲੀ ਤੱਕ ਹੋ ਗਈ ਚਰਚਾ

ਪੰਜਾਬ ਚ ਕਿਸਾਨਾਂ ਨੇ ਦੁਸਹਿਰੇ ਬਾਰੇ ਕਰਤਾ ਇਹ ਵੱਡਾ ਐਲਾਨ ਦਿਲੀ ਤੱਕ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਦਾ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਬੀਤੇ ਪਿਛਲੇ ਕਈ ਦਿਨਾਂ ਤੋਂ ਕਿਸਾਨ ਨਵੇਂ ਖੇਤੀ ਬਿੱਲਾਂ ਨੂੰ ਸਿਰੇ ਤੋਂ ਖਾਰਜ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਧਰਨੇ ਪ੍ਰਦਰਸ਼ਨਾਂ ਵਿੱਚ ਰੇਲ ਰੋਕੋ ਮਾਰਗ ਸ਼ਾਮਲ ਹੈ ਜੋ ਕਿ ਪੱਕੇ ਤੌਰ ਉੱਤੇ ਚੱਲ ਰਿਹਾ ਹੈ।

ਕਿਸਾਨ ਜਥੇਬੰਦੀਆਂ ਵੱਲੋਂਂ ਰੇਲ ਪਟੜੀ ਉਪਰ ਚੱਲ ਰਹੇ ਪੱਕੇ ਮੋਰਚੇ ਨੂੰ 14 ਅਕਤੂਬਰ ਤੱਕ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ਉਪਰ ਫਿਰੋਜ਼ਪੁਰ ਤੇ ਦੇਵੀਦਾਸਪੁਰਾ ਰੇਲ ਪਟੜੀ ਨੂੰ ਪੂਰਨ ਤੌਰ ‘ਤੇ ਬੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਫੈਸਲਾ ਕੀਤਾ ਗਿਆ ਕਿ 23 ਅਕਤੂਬਰ ਨੂੰ ਅੰਮ੍ਰਿਤਸਰ ਸ਼ਹਿਰ ਵਿਚ ਰਾਵਣ ਰੂਪੀ ਅੰਬਾਨੀ, ਅਡਾਨੀ ਅਤੇ ਇਨ੍ਹਾਂ ਦੇ ਹੱਥਾਂ ਦੀ ਕਠਪੁਤਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ।

ਪੰਜਾਬ ਦੇ ਸਮੂਹ ਪਿੰਡਾਂ ਦੀਆਂ ਨਗਰ ਪੰਚਾਇਤਾਂ ਨੂੰ ਇਹ ਅਪੀਲ ਕੀਤੀ ਗਈ ਕਿ ਦੁਸਹਿਰੇ ਵਾਲੇ ਦਿਨ ਆਪਣੇ ਆਪਣੇ ਪਿੰਡ ਵਿਚ ਇਨ੍ਹਾਂ ਦੇ ਪੁਤਲੇ ਫੂਕੇ ਜਾਣ। ਸੰਘਰਸ਼ ਕਮੇਟੀ ਦੇ ਇਕੱਠੇ ਹੋਏ ਬੁਲਾਰੀਆ ਜਿਨ੍ਹਾਂ ਵਿੱਚ ਪ੍ਰਧਾਨ ਸਤਨਾਮ ਸਿੰਘ ਪੰਨੂ, ਸਵਰਨ ਸਿੰਘ ਪੰਧੇਰ ਅਤੇ ਸਵਿੰਦਰ ਸਿੰਘ ਚੁਤਾਲਾ ਆਦਿ ਸ਼ਾਮਲ ਸਨ ਨੇ ਅੰਦੋਲਨਕਾਰੀ ਕਿਸਾਨਾਂ ਦੇ ਸਮੂਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਆਗੂ ਇਕ ਪਾਸੇ ਕਿਸਾਨਾਂ ਨੂੰ ਆਪਣੇ ਕੇਂਦਰੀ ਮੰਤਰੀਆਂ ਦੇ ਨਾਲ ਗੱਲਬਾਤ ਕਰਨ ਦਾ ਸੱਦਾ ਦੇ ਰਹੇ ਹਨ ਅਤੇ ਦੂਜੇ ਪਾਸੇ ਉਹ ਨਵੇਂ ਖੇਤੀ ਕਾਨੂੰਨ ਨੂੰ ਕਿਸੇ ਵੀ ਹਾਲ ਵਿਚ ਰੱਦ ਨਾ ਕਰਨ ਦੀ ਗੱਲ ਆਖਦੇ ਹਨ।

ਕੇਂਦਰ ਸਰਕਾਰ ਦੀ ਇਹ ਨੀਤੀ ਕਿਸਾਨ ਮਾਰੂ ਨੀਤੀ ਹੈ ਜਿਸ ਵਿੱਚ ਸਰਕਾਰ ਦੀ ਮਨ ਮਰਜ਼ੀ ਸਾਫ ਦਿਖਾਈ ਦੇ ਰਹੀ ਹੈ। ਪਰ ਅੱਜ ਦੇ ਕਿਸਾਨ ਬੇਵਕੂਫ਼ ਨਹੀਂ ਹਨ ਉਹ ਸਰਕਾਰ ਨੂੰ ਖੁੱਲ੍ਹ ਕੇ ਚੁਣੌਤੀ ਦੇਣਗੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨਗੇ। ਕਿਸਾਨ ਆਗੂਆਂ ਨੇ ਜ਼ੋਰ ਦੇ ਕੇ ਇਸ ਗੱਲ ਨੂੰ ਕਿਹਾ ਕਿ ਕਾਰਪੋਰੇਟ ਖੇਤੀ ਮਾਡਲ ਨੂੰ ਰੱਦ ਕਰਕੇ

ਕੁਦਰਤ ਦੇ ਮਨੁੱਖ ਪੱਖੀ ਖੇਤੀ ਮਾਡਲ ਨੂੰ ਅਪਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੇ ਹੱਕ ਨਾ ਮਾਰੇ ਜਾ ਸਕਣ। ਅਤੇ ਉਹ ਕਿਸਾਨ ਜਿਨ੍ਹਾਂ ਦੀ ਜ਼ਮੀਨ 5 ਏਕੜ ਤੋਂ ਘੱਟ ਹੈ ਉਨ੍ਹਾਂ ਨੂੰ ਸਾਂਝੀ ਖੇਤੀ ਵੱਲ ਪ੍ਰੇਰਿਤ ਕੀਤਾ ਜਾਵੇ ਜਿਸ ਨਾਲ ਸਾਡੀ ਕਿਸਾਨ ਏਕਤਾ ਹੋਰ ਮਜ਼ਬੂਤ ਹੋਵੇਗੀ।