Home / ਹੋਰ ਜਾਣਕਾਰੀ / ਪੰਜਾਬ ਚ ਕਿਸਾਨ ਧਰਨੇ ਚ ਵਾਪਰਿਆ ਕਹਿਰ , ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਪੰਜਾਬ ਚ ਕਿਸਾਨ ਧਰਨੇ ਚ ਵਾਪਰਿਆ ਕਹਿਰ , ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਜਿਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾ ਦੇ ਖਿਲਾਫ ਪਿਛਲੇ ਕਾਫੀ ਦਿਨਾਂ ਤੋਂ ਵਿਰੋਧ ਕਰ ਰਹੀਆਂ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਲਈ ਪੰਜਾਬੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ, ਰੇਲਵੇ ਲਾਈਨਾਂ ,ਟੋਲ ਪਲਾਜ਼ਾ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਸਨ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆਂ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਸਾਨ ਜਥੇਬੰਦੀਆਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਜਿਸ ਚਲਦੇ ਹੋਏ ਉਨ੍ਹਾਂ ਨੇ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਨੂੰਨਾਂ ਵਿੱਚ ਸੁਧਾਰ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਵੀ ਭੇਜਿਆ ਹੈ। ਉਥੇ ਹੀ ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਸਤੇ ਸਮਾਂ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆ ਵੱਲੋ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਜਾਰੀ ਹਨ।

ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੇ ਕਿਸਾਨਾਂ ਦੇ ਨਾਲ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਬਹੁਤ ਸਾਰੇ ਕਿਸਾਨ ਆਗੂਆਂ, ਕਿਸਾਨਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਧਰਨੇ ਵਾਲੇ ਸਥਾਨ ਤੇ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜੋ ਉਨ੍ਹਾਂ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹੁਣ ਵੀ ਅਜਿਹੀ ਇੱਕ ਖਬਰ ਜਲਾਲਾਬਾਦ ਤੋਂ ਸਾਹਮਣੇ ਆਈ ਹੈ।

ਜਿੱਥੇ ਧਰਨੇ ਵਿੱਚ ਸ਼ਾਮਲ ਇਕ ਕਿਸਾਨ ਦੀ ਹਾਰਟ ਅ-ਟੈ- ਕ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ 60 ਸਾਲਾ ਕਿਸਾਨ ਬਲਦੇਵ ਸਿੰਘ ਪੁੱਤਰ ਗੁਰਦਾਸ ਰਾਮ ਪਿਛਲੇ 44 ਦਿਨਾਂ ਤੋਂ ਲਗਾਤਾਰ ਇਸ ਰੋਸ ਧਰਨੇ ਵਿੱਚ ਸ਼ਾਮਲ ਹੋ ਰਿਹਾ ਸੀ। ਇਹ ਕਿਸਾਨ ਬਲਦੇਵ ਰਾਜ ਪੁੱਤਰ ਗੁਰਦਾਸ ਰਾਮ ਮਾਹਮੂਜੋਈਆ ਦਾ ਨਿਵਾਸੀ ਸੀ। ਜਿਸਦੀ ਧਰਨੇ ਦੌਰਾਨ ਅਚਾਨਕ ਸਿਹਤ ਖਰਾਬ ਹੋ ਗਈ,

ਜਿਸ ਨੂੰ ਜਲਾਲਾਬਾਦ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ,ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਮੌਤ ਹੋ ਗਈ। ਇਸ ਘਟਨਾ ਨਾਲ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਹੈ। ਕਿਸਾਨ ਜਥੇਬੰਦੀਆ ਵੱਲੋ ਬਲਦੇਵ ਰਾਜ ਦੀ ਲਾਸ਼ ਨੂੰ ਮਾਹਮੂਜੋਈਆ ਟੋਲ ਪਲਾਜ਼ਾ ਤੇ ਰੱਖ ਕੇ ਰੋਸ ਵਜੋਂ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਗਿਆ। ਜੋ ਖਬਰ ਲਿਖੇ ਜਾਣ ਤੱਕ ਜਾਰੀ ਸੀ। ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।