Home / ਹੋਰ ਜਾਣਕਾਰੀ / ਪੰਜਾਬ ਚ ਬਿਜਲੀ ਸਸਤੀ ਕਰਨ ਤੋਂ ਬਾਅਦ ਹੁਣ ਹੋ ਗਿਆ ਇਹ ਵੱਡਾ ਐਲਾਨ – ਲੋਕਾਂ ਚ ਖੁਸ਼ੀ

ਪੰਜਾਬ ਚ ਬਿਜਲੀ ਸਸਤੀ ਕਰਨ ਤੋਂ ਬਾਅਦ ਹੁਣ ਹੋ ਗਿਆ ਇਹ ਵੱਡਾ ਐਲਾਨ – ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ, ਨਾਲ ਹੀ ਕਈ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਥੇ ਹੀ ਪਹਿਲਾਂ ਤੋਂ ਲਾਗੂ ਕੀਤੇ ਗਏ ਨਿਯਮਾਂ ਵਿੱਚ ਕਈ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਵੀ ਨਿਜਾਤ ਮਿਲ ਸਕੇ। ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਪੇਸ਼ ਕੀਤੀਆਂ ਜਾ ਰਹੀਆਂ ਹਨ ਜੋ ਸਮੇਂ ਦੇ ਅਨੁਸਾਰ ਹਨ। ਜਿਸ ਨਾਲ ਬਿਜਲੀ ਖਪਤਕਾਰਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਵੀ ਮਿਲ ਸਕਦੀਆਂ ਹਨ।

ਪੰਜਾਬ ਵਿੱਚ ਬਿਜਲੀ ਸਸਤੀ ਕਰਨ ਤੋਂ ਬਾਅਦ ਹੁਣ ਹੋ ਗਿਆ ਇਹ ਵੱਡਾ ਐਲਾਨ, ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਵਿੱਚ ਕਰੋਨਾ ਦੇ ਕਾਰਨ ਲੋਕ ਅਜੇ ਤਕ ਆਰਥਿਕ ਮੰਦਹਾਲੀ ਦੇ ਦੌਰ ਵਿੱਚੋ ਗੁਜਰ ਰਹੇ ਹਨ। ਉਥੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਦੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਨਾਲ ਲੋਕਾਂ ਨੂੰ ਮੁਸ਼ਕਿਲ ਦੇ ਦੌਰ ਵਿੱਚ ਕੁਝ ਰਾਹਤ ਮਿਲੀ ਹੈ। ਬਿਜਲੀ ਤੇ ਖਪਤਕਾਰਾਂ ਨੂੰ ਹੁਣ ਬਿਜਲੀ ਦਾ ਬਿੱਲ ਜਮਾ ਕਰਵਾਓਣ ਲਈ ਕਤਾਰਾਂ ’ਚ ਖੜ੍ਹੇ ਹੋ ਕੇ ਬਿੱਲ ਦੇਣ ਵਾਲੇ ਸਿਸਟਮ ਤੋਂ ਛੁਟਕਾਰਾ ਮਿਲ ਜਾਵੇਗਾ।

ਇਸ ਨਾਲ ਸਮੇਂ ਦੀ ਬਚਤ ਹੋਣ ਦੇ ਨਾਲ-ਨਾਲ ਪੈਸੇ ਦੀ ਬਚਤ ਵੀ ਹੋਵੇਗੀ। ਇਸ ਤੋਂ ਇਲਾਵਾ 1 ਜੁਲਾਈ 2021 ਤੋਂ ਬਿੱਲਾਂ ਦੇ ਡਿਜੀਟਲ ਭੁਗਤਾਨ ’ਤੇ 100 ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ। ਉੱਥੇ ਹੀ ਹੁਣ ਬਿਜਲੀ ਖਪਤਕਾਰ ਘਰ ਬੈਠੇ ਹੀ ਨੈਟ ਬੈਕਿੰਗ, ਰੁਪਏ ਕਾਰਡ, ਮੋਬਾਇਲ ਵਾਲੈਟ,ਯੂ.ਪੀ.ਆਈ.,ਆਰ.ਟੀ.ਜੀ.ਐੱਸ.ਡੈਬਿਟ ਕਾਰਡ, ਕ੍ਰੈਡਿਟ ਕਾਰਡ, ਨੈਫਟ ਰਾਹੀਂ ਬਿਜਲੀ ਬਿਲ੍ਹਾਂ ਦਾ ਭੁਗਤਾਨ ਕਰ ਸਕਦੇ ਹਨ। ਅਜਿਹਾ ਕਰਨ ਨਾਲ ਤੁਸੀਂ ਬਿੱਲਾਂ ਦਾ ਡਿਜੀਟਲ ਭੁਗਤਾਨ ਕਰ ਸਕਦੇ ਹੋ।

ਹੁਣ ਮਿਤੀ 1 ਜੁਲਾਈ 2021 ਤੋਂ ਬਾਅਦ 20,000 ਰੁਪਏ ਤੋਂ ਵੱਧ ਦੇ ਬਿੱਲਾਂ ਦਾ ਭੁਗਤਾਨ ਸਿਰਫ਼ ਡਿਜੀਟਲ ਤਰੀਕਿਆਂ ਰਾਹੀਂ ਹੀ ਕੀਤਾ ਜਾ ਸਕਦਾ ਹੈ। ਬਿਜਲੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਤਬਦੀਲੀਆਂ ਦੇ ਨਾਲ ਬਿਜਲੀ ਖਪਤਕਾਰਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਾ ਫਾਇਦਾ ਮਿਲ ਜਾਵੇਗਾ ਜਿਸ ਨਾਲ ਸਮੇਂ ਅਤੇ ਪੈਸੇ ਦੀ ਵੀ ਬਚਤ ਹੋਵੇਗੀ।