Home / ਹੋਰ ਜਾਣਕਾਰੀ / ਪੰਜਾਬ ਚ ਵਾਪਰਿਆ ਕਹਿਰ ਪਿਓ ਪੁੱਤਰ ਨੂੰ ਮਿਲੀ ਇਸ ਤਰਾਂ ਨਾਲ ਮੌਤ – ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਪੰਜਾਬ ਚ ਵਾਪਰਿਆ ਕਹਿਰ ਪਿਓ ਪੁੱਤਰ ਨੂੰ ਮਿਲੀ ਇਸ ਤਰਾਂ ਨਾਲ ਮੌਤ – ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜੇਕਰ ਉਹਨਾਂ ਦੇ ਕੇਸਾਂ ਵਿੱਚ ਕੁਝ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਰਾਹਤ ਦੀ ਸਾਹ ਲਈ ਜਾ ਰਹੀ ਹੈ। ਓਥੇ ਹਿੱਕ ਬੰਦਿਆਂ ਦੇ ਵਿੱਚ ਛੋਟ ਦਿੱਤੇ ਜਾਣ ਨਾਲ ਲੋਕਾਂ ਨੂੰ ਵੀ ਅਸਾਨੀ ਹੋ ਗਈ ਹੈ ਜਿਸ ਸਦਕਾ ਉਹ ਹੁਣ ਆਪਣੇ ਕਾਰੋਬਾਰਾਂ ਨੂੰ ਕੁਝ ਹੋਰ ਸਮੇਂ ਲਈ ਕਰ ਸਕਦੇ ਹਨ। ਉਥੇ ਹੀ ਸੂਬੇ ਅੰਦਰ ਰੋਜ਼ਾਨਾ ਵਾਪਰਨ ਵਾਲੇ ਸੜਕ ਹਾਦਸੇ ਅਤੇ ਹੋਰ ਅਚਾਨਕ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਅੱਜਕਲ੍ਹ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰ ਕਾਰਨ ਮਾਨਸਿਕ ਪ੍ਰੇ-ਸ਼ਾ-ਨੀ ਦੇ ਚੱਲਦੇ ਹੋਏ ਕਈ ਗਲਤ ਫੈਸਲੇ ਲੈ ਰਹੇ ਹਨ।

ਪੰਜਾਬ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਪਿਓ-ਪੁੱਤਰ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੀਰਾ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਸ਼ਾਹਵਾਲਾ ਵਿੱਚ ਪ੍ਰਾਈਵੇਟ ਸਕੂਲ ਚਲਾਉਣ ਵਾਲੇ ਇਕ ਵਿਅਕਤੀ ਅਤੇ ਉਸ ਦੇ ਬੇਟੇ ਦੀ ਮੌਤ ਹੋ ਗਈ ਹੈ, ਉੱਥੇ ਹੀ ਉਸ ਦੀ ਪਤਨੀ ਅਤੇ ਬੱਚੀ ਨੂੰ ਬਚਾ ਲਿਆ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੀਰਵਾਰ ਨੂੰ ਮ੍ਰਿਤਕ ਬੇਅੰਤ ਸਿੰਘ ਆਪਣੇ ਪਰਿਵਾਰ ਸਮੇਤ ਪਿੰਡ ਸੁਰਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਮੱਸਿਆ ਦੇ ਮੌਕੇ ਤੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ ।

ਜਦੋਂ ਕਲ ਢਾਈ ਵਜੇ ਦੇ ਕਰੀਬ ਉਸ ਵੱਲੋਂ ਰਾਜਸਥਾਨ ਫੀਡਰ ਨਹਿਰ ਨੂੰ ਪਾਰ ਕਰ ਲਿਆ ਗਿਆ ਤਾਂ ਕੁਝ ਦੂਰੀ ਤੇ ਜਾਣ ਤੋਂ ਬਾਅਦ ਉਸ ਨੇ ਵਾਪਸ ਪਰਤ ਕੇ ਬਾਈਕ ਸਮੇਤ ਹੀ ਨਹਿਰ ਵਿੱਚ ਛਾਲ ਲਗਾ ਦਿੱਤੀ। ਉਸ ਸਮੇਂ ਉਥੇ ਬੈਠੇ ਕੁਝ ਗੋਤਾਖੋਰਾਂ ਵੱਲੋਂ ਇਸ ਹਾਦਸੇ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਬਚਾਉਣ ਲਈ ਕੋਸ਼ਿਸ਼ ਕੀਤੀ ਗਈ। ਜਿੱਥੇ ਉਨ੍ਹਾਂ ਵੱਲੋਂ ਬੇਅੰਤ ਸਿੰਘ ਦੀ ਪਤਨੀ ਵੀਰ ਜੀਤ ਕੌਰ ਅਤੇ ਉਸ ਦੀ ਅੱਠ ਸਾਲਾਂ ਦੀ ਬੱਚੀ ਰਹਿਮਤ ਕੌਰ ਨੂੰ ਬਚਾ ਲਿਆ ਗਿਆ। ਉਥੇ ਹੀ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਬੇਅੰਤ ਸਿੰਘ ਅਤੇ ਉਸ ਦਾ ਬੇਟਾ ਪਾਣੀ ਦੇ ਵਹਾਅ ਵਿਚ ਰੁੜ ਗਏ।

ਮ੍ਰਿਤਕ ਦੀ ਪਛਾਣ ਪਿੰਡ ਲੌਹੁਕੇ ਖੁਰਦ ਦੇ ਰਹਿਣ ਵਾਲੇ ਬੇਅੰਤ ਸਿੰਘ ਅਤੇ ਬੇਟੇ ਗੁਰਬਖਸ਼ ਸਿੰਘ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਦੇ ਭਰਾ ਸੁਖਵੰਤ ਸਿੰਘ ਵੱਲੋਂ ਦੱਸਿਆ ਗਿਆ ਹੈ ਜੋ ਕਿ ਇੱਕ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਵੀ ਹੈ। ਉਸ ਨੇ ਦੱਸਿਆ ਕਿ ਪਰਿਵਾਰ ਵਿੱਚ ਕੋਈ ਵੀ ਪ੍ਰੇਸ਼ਾਨੀ ਨਹੀਂ ਸੀ ,ਪਰ ਉਸ ਦੇ ਭਰਾ ਵੱਲੋਂ ਚੁੱਕੇ ਗਏ ਇਸ ਕਦਮ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ