Home / ਹੋਰ ਜਾਣਕਾਰੀ / ਪੰਜਾਬ ਚ ਹੁਣ ਵੋਲਵੋ ਬੱਸਾਂ ਚ ਸਫ਼ਰ ਕਰਨ ਵਾਲਿਆਂ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ, ਸਰਕਾਰ ਨੇ ਜਾਰੀ ਕੀਤਾ ਹੁਕਮ

ਪੰਜਾਬ ਚ ਹੁਣ ਵੋਲਵੋ ਬੱਸਾਂ ਚ ਸਫ਼ਰ ਕਰਨ ਵਾਲਿਆਂ ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ, ਸਰਕਾਰ ਨੇ ਜਾਰੀ ਕੀਤਾ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਾਰਜ ਕੀਤੇ ਗਏ ਹਨ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ ਜਿਨ੍ਹਾਂ ਦੀ ਪ੍ਰਸੰਸਾ ਲਗਾਤਾਰ ਪੰਜਾਬ ਵਾਸੀਆਂ ਵੱਲੋਂ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੀ ਉਹਨਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ।

ਜਿੱਥੇ ਵਿਦੇਸ਼ ਆਉਣ ਜਾਣ ਬਾਰੇ ਬਹੁਤ ਸਾਰੇ ਲੋਕਾਂ ਨੂੰ ਦਿੱਲੀ ਤੋਂ ਹਵਾਈ ਅੱਡੇ ਦਾ ਇਸਤੇਮਾਲ ਕਰਨਾ ਪੈਂਦਾ ਹੈ ਅਤੇ ਉੱਥੇ ਆਉਣ-ਜਾਣ ਵਾਸਤੇ ਜਿਥੇ ਲੋਕਾਂ ਵੱਲੋਂ ਆਪਣੀਆਂ ਗੱਡੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਨਿੱਜੀ ਬੱਸਾਂ ਦੇ ਵਿਚ ਭਾਰੀ ਕਰਾਇਆ ਵੀ ਅਦਾ ਕਰਨਾ ਪੈਂਦਾ ਹੈ। ਇਹ ਸਮੱਸਿਆ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਦਿੱਲੀ ਆਉਣ ਜਾ ਲਗਾ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿਚ ਸਹੂਲਤ ਮਿਲੇਗੀ ਜਿਥੇ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਦਿੱਲੀ ਹਵਾਈ ਅੱਡੇ ਲਈ ਪੰਜਾਬ ਸਰਕਾਰ ਵੱਲੋਂ ਵੋਲਵੋ ਬੱਸਾਂ ਨੂੰ ਸ਼ੁਰੂ ਕੀਤਾ ਗਿਆ ਹੈ ਉਥੇ ਹੀ ਹੁਣ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਦਿੱਲੀ ਹਵਾਈ ਅੱਡੇ ਜਾਣ ਵਾਸਤੇ ਪੰਜਾਬ ਤੋਂ ਜਾਣ ਵਾਲੇ ਯਾਤਰੀਆਂ ਲਈ ਪੰਜਾਬ ਸਰਕਾਰ ਵੱਲੋਂ ਇਕ ਹੋਰ ਫੈਸਲਾ ਕੀਤਾ ਗਿਆ ਹੈ। ਜਿੱਥੇ ਬਸ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਹੁਣ ਸਰਕਾਰ ਵੱਲੋਂ ਹੀ ਪੀਣ ਵਾਲੇ ਪਾਣੀ ਦੀ ਬੋਤਲ ਮੁਹਈਆ ਜਾਵੇਗੀ।

ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱmਲੋਂ ਖਾਸ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਕੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ ਅਤੇ ਕਿਸੇ ਵੀ ਦੇਸ਼ ਦੇ ਨਾਲ ਕੋਈ ਵੀ ਛੇੜਛਾੜ ਨਾ ਕੀਤੀ ਜਾਵੇ। ਉਥੇ ਹੀ ਗੈਰ-ਕਾਨੂੰਨੀ ਢੰਗ ਨਾਲ ਚਲਾਈਆਂ ਜਾ ਰਹੀਆਂ ਬੱਸ ਸੇਵਾ ਨੂੰ ਵੀ ਠੱਲ੍ਹ ਪਾਉਣ ਵਾਸਤੇ ਸਰਕਾਰ ਵੱਲੋਂ ਚੈਕਿੰਗ ਸ਼ੁਰੂ ਕੀਤੀ ਗਈ ਹੈ। ਜਿਸ ਸਦਕਾ ਨਜਾਇਜ਼ ਤੌਰ ਤੇ ਚੱਲ ਰਹੀਆਂ ਬੱਸਾਂ ਨੂੰ ਬੰਦ ਕੀਤਾ ਜਾ ਸਕੇ।