Home / ਹੋਰ ਜਾਣਕਾਰੀ / ਪੰਜਾਬ ਦੇ ਮੌਸਮ ਬਾਰੇ ਆਇਆ ਤਾਜਾ ਵੱਡਾ ਅਲਰਟ ਪੈ ਸਕਦਾ ਇਸ ਦਿਨ ਮੀਂਹ ਹੋ ਜਾਵੋ ਤਿਆਰ

ਪੰਜਾਬ ਦੇ ਮੌਸਮ ਬਾਰੇ ਆਇਆ ਤਾਜਾ ਵੱਡਾ ਅਲਰਟ ਪੈ ਸਕਦਾ ਇਸ ਦਿਨ ਮੀਂਹ ਹੋ ਜਾਵੋ ਤਿਆਰ

ਆਈ ਤਾਜਾ ਵੱਡੀ ਖਬਰ

ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਸਾਰ ਹੀ ਮੌਸਮ ਵੀ ਆਪਣੀ ਕਰਵਟ ਬਦਲਣੀ ਸ਼ੁਰੂ ਕਰ ਦਿੰਦੇ ਹਨ। ਅਕਤੂਬਰ ਮਹੀਨੇ ਵਿੱਚ ਪ੍ਰਵੇਸ਼ ਕਰਦੇ ਸਾਰ ਹੀ ਠੰਡ ਦਾ ਮੌਸਮ ਤਕਰੀਬਨ ਸ਼ੁਰੂ ਹੋ ਜਾਂਦਾ ਹੈ। ਝੋਨੇ ਤੋਂ ਬਾਅਦ ਮੌਸਮ ਵਿੱਚ ਆਈ ਤਬਦੀਲੀ ਅਗਾਂਹ ਕੀਤੀ ਜਾਣ ਵਾਲੀ ਖੇਤੀ ਲਈ ਲਾਹੇਵੰਦ ਹੁੰਦੀ ਹੈ। ਇਸ ਸਮੇਂ ਭਾਰਤ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਮੌਸਮ ਵਿੱਚ ਬਦਲਾਵ ਆਉਣਾ ਸ਼ੁਰੂ ਹੋ ਗਈ ਹੈ।

ਪੰਜਾਬ ਅਤੇ ਇਸ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਦੇ ਵਿੱਚ ਹਲਕੀ ਠੰਡ ਨਾਲ ਸਰਦੀ ਰੁੱਤ ਦਾ ਆਗਾਜ਼ ਹੋ ਚੁੱਕਾ ਹੈ। ਪਰ ਅਸਲ ਸਰਦੀ ਮੀਂਹ ਪੈਣ ਤੋਂ ਬਾਅਦ ਹੀ ਸ਼ੁਰੂ ਮੰਨੀ ਜਾਂਦੀ ਹੈ। ਇਸ ਲਈ ਮੌਸਮ ਵਿਭਾਗ ਦੇ ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਬੱਦਲ ਛਾ ਸਕਦੇ ਹਨ ਅਤੇ ਮੀਂਹ ਵੀ ਪੈ ਸਕਦਾ ਹੈ। ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਬੀਤੇ ਦਿਨੀਂ ਹੋਈ ਬਰਫਬਾਰੀ ਕਾਰਨ ਠੰਡ ਨੇ ਜ਼ੋਰ ਫੜ ਲਿਆ ਹੈ।

ਇੱਥੇ ਹੋਈ ਬਰਫਬਾਰੀ ਕਾਰਨ ਠੰਡ ਦਾ ਅਸਰ ਪੰਜਾਬ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਵੇਲੇ ਰਾਤ ਦੇ ਤਾਪਮਾਨ ਵਿੱਚ ਬਹੁਤ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਦਿਨ ਦੇ ਮੌਸਮ ਵਿੱਚ ਧੁੱਪ ਪਹਿਲਾਂ ਵਾਂਗ ਲੱਗ ਰਹੀ ਹੈ ਪਰ ਇਸ ਦੌਰਾਨ ਵੀ ਠੰਢ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ 24 ਘੰਟਿਆਂ ਦੌਰਾਨ ਹਲਕੇ ਬੱਦਲ

ਛਾ ਸਕਦੇ ਹਨ ਅਤੇ 9 ਨਵੰਬਰ ਤੋਂ ਬਾਅਦ ਹਲਕੀ ਬਾਰਸ਼ ਦੀ ਵੀ ਸੰਭਾਵਨਾ ਹੈ। ਪੰਜਾਬ ਦੇ ਵਿੱਚ ਲੁਧਿਆਣਾ ਜਲੰਧਰ ਸਮੇਤ ਵੱਖ-ਵੱਖ ਜ਼ਿਲਿਆਂ ਵਿੱਚ ਸਵੇਰ ਅਤੇ ਰਾਤ ਵੇਲੇ ਹਲਕੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਆਵਾਜਾਈ ਦੌਰਾਨ ਆਉਣ ਜਾਣ ਵਾਲੇ ਲੋਕਾਂ ਲਈ ਵਿਜ਼ੀਬਿਲਟੀ ਘੱਟ ਹੋ ਗਈ ਹੈ। ਪਰ ਇਸ ਠੰਡ ਨੇ ਹਿਮਾਚਲ ਪ੍ਰਦੇਸ਼ ਦੇ ਵਿੱਚ ਸੈਲਾਨੀਆਂ ਦੀ ਗਿਣਤੀ ਨੂੰ ਵਧਾ ਦਿੱਤਾ ਹੈ। ਲੋਕ ਪਹਿਲੀ ਬਰਫਬਾਰੀ ਦਾ ਆਨੰਦ ਉਠਾਉਣ ਦੇ ਲਈ ਆਪਣੇ ਪਰਿਵਾਰ ਨਾਲ ਹਿਮਾਚਲ ਆ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਇਸ ਮੌਸਮ ਦਾ ਭਰਪੂਰ ਆਨੰਦ ਲਿਆ ਜਾ ਰਿਹਾ ਹੈ।