Home / ਹੋਰ ਜਾਣਕਾਰੀ / ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਬਰਨਾਲਾ :ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਸਾਬਕਾ ਮੁਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਲਈ ਆ ਰਹੀ ਹੈ ਜਿਹਨਾਂ ਨੂੰ ਉਸ ਵੇਲੇ ਵੱਡਾ ਝ-ਟ – ਕਾ ਲਗਾ ਜਦੋਂ ਓਹਨਾ ਦੇ ਬਿਲਕੁਲ ਖਾਸ ਬਰਨਾਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਸ਼ਰਨਜੀਤ ਪੱਪੂ ਅਕਾਲੀ ਦਲ (ਟਕਸਾਲੀ) ‘ਚ ਸ਼ਾਮਲ ਹੋ ਗਏ। ਜਿਸ ਨਾਲ ਅਕਾਲੀ ਦਲ ਨੂੰ ਵੱਡਾ ਝ-ਟ- ਕਾ ਮੰਨਿਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਸਬਾ ਸ਼ਹਿਣਾ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਸ਼ਰਨਜੀਤ ਸਿੰਘ ਪੱਪੂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖਾਂ ਦੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਰਾਜਸੀਕਰਨ ਹੋ ਗਿਆ ਹੈ।ਇਸ ਨੂੰ ਆਜ਼ਾਦ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸਿੱਖੀ ਅਸੂਲਾਂ ਅਤੇ ਸਿਧਾਂਤਾਂ ਨੂੰ ਮੁੜ ਲੀਹ ‘ਤੇ ਲਿਆਂਦਾ ਜਾ ਸਕੇ।

ਬ੍ਰਹਮਪੁਰਾ ਨੇ ਕਿਹਾ ਗੁਰਸ਼ਰਨਜੀਤ ਸਿੰਘ ਪੱਪੂ ਸਾਬਕਾ ਸਰਪੰਚ ਇਸ ਇਲਾਕੇ ਦੇ ਮਜ਼ਬੂਤ ਲੀਡਰ ਹਨ ਜੋ ਲਗਭਗ 20 ਸਾਲ ਪਿੰਡ ਦੇ ਸਰਪੰਚ ਰਹੇ, 2 ਵਾਰ ਬਲਾਕ ਸੰਮਤੀ ਮੈਂਬਰ , ਮਾਰਟਗੇਜ ਬੈਂਕ ਦੇ ਡਾਇਰੈਕਟਰ ਭਦੌੜ ਮਾਰਕੀਟ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਦਾ ਪਰਿਵਾਰ ਟਕਸਾਲੀ ਹੈ, ਜਿਨ੍ਹਾਂ ਨੇ ਕਾਂਗਰਸੀ ਹਕੂਮਤ ਨੂੰ ਮਾਤ ਦੇ ਕੇ ਅਕਾਲੀ ਦਲ ਮਜ਼ਬੂਤ ਬਣਾਇਆ।
ਉਨ੍ਹਾਂ ਦਾ ਬੇਟਾ ਹਰਜੀਤ ਸਿੰਘ 2008 ‘ਚ ਪਿੰਡ ਦਾ ਸਰਪੰਚ ਅਤੇ ਮਾਰਕੀਟ ਕਮੇਟੀ ਦਾ ਮੈਂਬਰ ਵੀ ਰਿਹਾ। ਪੱਪੂ ਸਰਪੰਚ ਸ਼੍ਰੋਮਣੀ ਅਕਾਲੀ ਦਲ ਦੇ ਅਹਿਮ ਅਹੁਦਿਆਂ ‘ਤੇ ਤਾਇਨਾਤ ਰਹੇ। ਉਨ੍ਹਾਂ ਦੇ ਟਕਸਾਲੀ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਖੇਤਰ ‘ਚ ਮਜ਼ਬੂਤ ਕੀਤਾ। ਇਸ ਪਰਿਵਾਰ ਦਾ ਇਕੋ-ਇਕ ਮਨੋਰਥ ਪੰਥ ਨੂੰ ਉੱਚਾ ਚੁੱਕਣਾ ਅਤੇ ਸਿੱਖ ਵਿ -ਰੋ -ਧੀ – ਆਂ ਨੂੰ ਮਾਤ ਦੇਣੀ ਹੈ।ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰਸ਼ਰਨਜੀਤ ਸਿੰਘ ਪੱਪੂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਜੋਂ ਕੀਤੀ ਗਈ ਨਿਯੁਕਤੀ ਪਾਰਟੀ ਨੂੰ ਮਾਲਵੇ ‘ਚ ਮਜ਼ਬੂਤ ਕਰੇਗੀ ਅਤੇ ਵਿਰੋਧੀ ਧਿਰਾਂ ਨੂੰ ਇੱਥੋਂ ਖਦੇੜਿਆ ਜਾਵੇਗਾ।