Home / ਹੋਰ ਜਾਣਕਾਰੀ / ਪੰਜਾਬ ਬੰਦ ਦਾ ਹੋਇਆ ਐਲਾਨ – ਕੱਲ੍ਹ ਨੂੰ ਏਨੇ ਵਜੇ ਤੋਂ ਏਨੇ ਵਜੇ ਤਕ ,ਸੜਕਾਂ ‘ਤੇ ਆਵਾਜਾਈ ਰਹੇਗੀ ਠੱਪ

ਪੰਜਾਬ ਬੰਦ ਦਾ ਹੋਇਆ ਐਲਾਨ – ਕੱਲ੍ਹ ਨੂੰ ਏਨੇ ਵਜੇ ਤੋਂ ਏਨੇ ਵਜੇ ਤਕ ,ਸੜਕਾਂ ‘ਤੇ ਆਵਾਜਾਈ ਰਹੇਗੀ ਠੱਪ

ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਦੇ ਕੁਝ ਫੈਸਲੇ ਤੋਂ ਬਾਅਦ ਪੰਜਾਬ ਦੇ ਵਿੱਚ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ ।ਉਥੇ ਹੀ ਵਜ਼ੀਫਾ ਘਪਲੇ ਨੂੰ ਲੈ ਕੇ ਦਲਿਤ ਜਥੇਬੰਦੀਆਂ ਵੀ ਅੰਦੋਲਨ ਕਰ ਰਹੀਆਂ ਹਨ। ਅੱਜ ਕਿਸਾਨਾਂ ਤੇ ਹੋਏ ਲਾਠੀਚਾਰਜ ਨੂੰ ਲੈ ਕੇ ਪੰਜਾਬ ਵਿੱਚ ਦੋ ਘੰਟੇ ਦਾ ਚੱਕਾ ਜਾਮ ਕੀਤਾ ਗਿਆ ਹੈ। ਉਥੇ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸੰਘਰਸ਼ ਕਰ ਰਹੀ ਦਲਿਤ ਵਰਗ ਵੱਲੋਂ ਵੀ 10 ਅਕਤੂਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋਂ 10 ਅਕਤੂਬਰ ਲਈ ਐਲਾਨ ਕੀਤਾ ਗਿਆ ਹੈ ਕਿ ਸਵੇਰ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਪੰਜਾਬ ਬੰਦ ਕੀਤਾ ਜਾਵੇਗਾ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਕਰਕੇ ਪੰਜਾਬ ਸਰਕਾਰ ਦੇ ਵਿਰੁੱਧ ਇਹ ਪੰਜਾਬ ਬੰਦ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ।

ਅਨੁਸੂਚਿਤ ਜਾਤੀ ਗਠਜੋੜ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ ਹੈ। ਤੇ ਉਨ੍ਹਾਂ ਦੇ ਨਾਲ ਹੀ ਉਨ੍ਹਾਂ ਦੇ ਸਮਰਥਨ ਵਿੱਚ ਜੁੜੀਆਂ ਹੋਈਆਂ ਰਾਜਨੀਤਿਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ , ਸਾਬਕਾ ਆਈਏਐਸ ਅਧਿਕਾਰੀ ਵੱਲੋਂ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਦਲਿਤ ਵਰਗ ਦੇ ਸਮਰਥਨ ਵਿਚ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਤੇ ਅਨੁਸੂਚਿਤ ਜਾਤੀਆਂ ਦੇ ਗੱਠਜੋੜ ਸਾਹਮਣੇ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਇਸ ਸਕਾਲਰਸ਼ਿਪ ਵਿੱਚ 63.31 ਕਰੋੜ ਰੁਪਏ ਦੇ ਘੁਟਾਲੇ ਦਾ ਖੁਲਾਸਾ ਉਦੋਂ ਹੋਇਆ,ਜਦੋਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਆਪਣੀ ਜਾਂਚ ਰਿਪੋਰਟ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਸੌਂਪ ਦਿੱਤੀ। ਇਸ ਦੇ ਵਿੱਚ 7 ਕਰੋੜ ਰੁਪਏ ਦੇ ਫੰਡ ਸੰਸਥਾਵਾਂ ਨੂੰ ਨਿਯਮਾਂ ਦੇ ਉਲਟ ਵੰਡੇ ਗਏ ਸਨ, ਇਸ ਤੇ ਮੰਤਰੀ ਦੇ ਦਸਤਖ਼ਤ ਵੀ ਮੌਜੂਦ ਸਨ। ਇਸ ਤੇ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਇਸ ਕੇਸ ਵਿੱਚ ਮੁੱਖ ਸਕੱਤਰ ਨੇ ਮੁੱਖ ਸਕੱਤਰ ਦੀ ਮੁੜ ਜਾਂਚ ਕੀਤੀ।