Home / ਹੋਰ ਜਾਣਕਾਰੀ / ਪੰਜਾਬ : 8 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਹੋ ਗਿਆ ਇਹ ਐਲਾਨ

ਪੰਜਾਬ : 8 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਪਿਛਲੇ ਸਾਲ ਤੋਂ ਲਗਾਤਾਰ ਕੀਤਾ ਜਾ ਰਿਹਾ ਹੈ। ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ ਨਵੰਬਰ ਤੋਂ ਲਗਾਤਾਰ ਮੋਰਚਾ ਲਾ ਕੇ ਡਟੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉੱਥੇ ਹੀ ਕਿਸਾਨ ਮੰਗ ਕਰ ਰਹੇ ਹਨ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਨ੍ਹਾਂ ਦਾ ਸੰਘਰਸ਼ ਖ਼ਤਮ ਨਹੀਂ ਹੋਵੇਗਾ। ਕਿਸਾਨਾਂ ਵੱਲੋਂ ਹੋਣ ਜਿਥੇ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। ਉਥੇ ਹੀ ਬਿਜਲੀ ਦੀ ਸਪਲਾਈ ਨਾ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

8 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸਿੰਘੂ ਬਾਰਡਰ ਤੇ ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੁਕੇਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਉਪਰ ਵਿਚਾਰ-ਚਰਚਾ ਕੀਤੀ ਗਈ। ਜਿਸ ਵਿਚ ਪੰਜਾਬ ਵਿੱਚ ਬਿਜਲੀ ਦੀ ਕਿਲਤ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ ਕਿ ਘਰੇਲੂ ਅਤੇ ਮੋਟਰਾਂ ਦੀ ਬਿਜਲੀ ਸਰਕਾਰ ਵੱਲੋਂ 8 ਘੰਟੇ ਨਹੀਂ ਦਿੱਤੀ ਜਾਂਦੀ। ਅਗਰ ਸਰਕਾਰ ਵੱਲੋਂ ਬਿਜਲੀ ਦੀ ਸਪਲਾਈ ਸਹੀ ਢੰਗ ਨਾਲ ਨਹੀਂ ਦਿੱਤੀ ਜਾਂਦੀ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਪੰਜਾਬ ਦੀਆਂ ਸਾਰੀਆਂ 32 ਜਥੇਬੰਦੀਆਂ ਵੱਲੋਂ 6 ਜੁਲਾਈ ਨੂੰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੀ ਏਸ ਵਾਸਤੇ ਅਪੀਲ ਕੀਤੀ ਗਈ ਹੈ ਕਿ ਬਿਜਲੀ ਮੁਲਾਜ਼ਮਾਂ ਦੇ ਚੱਲ ਰਹੇ ਧਰਨੇ ਦਾ ਵੀ ਸਮਰਥਨ ਕੀਤਾ ਜਾਵੇ। ਉਨ੍ਹਾਂ ਸਭ ਨਾਲ ਕਿਸੇ ਵੀ ਕਿਸਮ ਦਾ ਦੁਰਵਿਵਹਾਰ ਨਾ ਕੀਤਾ ਜਾਵੇ, ਕਿਉਂਕਿ ਬਿਜਲੀ ਸਪਲਾਈ ਪ੍ਰਭਾਵਤ ਹੋਣ ਦੀ ਜਿੰਮੇਵਾਰ ਪੰਜਾਬ ਸਰਕਾਰ ਹੈ ਨਾ ਕਿ ਬਿਜਲੀ ਮੁਲਾਜ਼ਮ। ਪੰਜਾਬ ਦੇ ਹਰ ਵਰਗ ਦੇ ਲੋਕਾਂ ਵੱਲੋਂ 8 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਲਈ ਚੱਕਾ ਕੀਤਾ ਜਾਵੇਗਾ।

ਇਹ ਚੱਕਾ ਜਾਮ ਸਾਰੇ ਲੋਕਾਂ ਵੱਲੋਂ ਸੜਕਾਂ ਉੱਪਰ ਵਹੀਕਲ ਖੜੇ ਕਰਕੇ ਅਤੇ ਗੈਸ ਸਲੰਡਰ ਰੋਡ ਤੇ ਰੱਖ ਕੇ ਮਹਿੰਗਾਈ ਦੇ ਵਿਰੋਧ ਵਿੱਚ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਫੈਸਲਾ ਲੈਂਦੇ ਹੋਏ ਕਿਹਾ ਗਿਆ ਹੈ ਕਿ ਡੀਜ਼ਲ, ਪੈਟਰੋਲ, ਗੈਸ ਆਦਿ ਜਰੂਰੀ ਵਸਤਾਂ ਦੀ ਵੱਡੇ ਪੱਧਰ ਤੇ ਸਰਕਾਰ ਵੱਲੋਂ ਮਹਿੰਗਾਈ ਕੀਤੀ ਗਈ ਹੈ। ਉਸ ਦੇ ਵਿਰੋਧ ਵਿੱਚ ਪੂਰੇ ਭਾਰਤ ਵਾਂਗ ਪੰਜਾਬ ਦੇ ਲੋਕ ਵੀ ਵਿਰੋਧ ਕਰਨਗੇ। ਨਾਲ ਹੀ ਸਾਰੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਤੋਂ ਵਿਹਲੇ ਹੋ ਕੇ ਮੋਰਚੇ ਉੱਪਰ ਆਉਣ ਲਈ ਅਪੀਲ ਕੀਤੀ ਗਈ ਹੈ।