Home / ਹੋਰ ਜਾਣਕਾਰੀ / ਬਿਜਲੀ ਸੰਕਟ ਨੂੰ ਦੇਖਦੇ ਹੋਏ ਪੰਜਾਬ ਚ 3 ਦਿਨਾਂ ਲਈ AC ਚਲਾਉਣ ਬਾਰੇ ਆਈ ਇਹ ਵੱਡੀ ਤਾਜਾ ਖਬਰ

ਬਿਜਲੀ ਸੰਕਟ ਨੂੰ ਦੇਖਦੇ ਹੋਏ ਪੰਜਾਬ ਚ 3 ਦਿਨਾਂ ਲਈ AC ਚਲਾਉਣ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਇਸ ਬਾਰ ਜਲਦੀ ਮੌਨਸੂਨ ਦੇ ਆਉਂਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਬਰਸਾਤ ਦੇ ਲੇਟ ਹੋਣ ਕਾਰਨ ਪੰਜਾਬ ਵਿੱਚ ਗਰਮੀ ਕਾਰਨ ਹਾਹਾਕਾਰ ਮਚੀ ਹੋਈ ਹੈ। ਜਿੱਥੇ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਉਪਕਰਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਥੇ ਹੀ ਬਿਜਲੀ ਦੇ

ਵੱਡੇ-ਵੱਡੇ ਕੱਟ ਲੱਗਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਬਹੁਤ ਸਾਰੇ ਲੋਕਾਂ ਦੇ ਉਦਯੋਗ ਵਿੱਚ ਬਿਜਲੀ ਦੀ ਸਪਲਾਈ ਕਾਰਨ ਹੀ ਚਲਦੇ ਹਨ। ਪਰ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਹੁਣ ਬਿਜਲੀ ਸੰਕਟ ਨੂੰ ਦੇਖਦੇ ਹੋਏ ਪੰਜਾਬ ਵਿੱਚ ਤਿੰਨ ਦਿਨਾਂ ਲਈ ਏ ਸੀ ਚਲਾਉਣ ਬਾਰੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ
ਬਿਜਲੀ ਸੰਕਟ ਪੈਦਾ ਹੋ ਗਿਆ ਹੈ ਜਿਸ ਕਾਰਨ ਬਿਜਲੀ ਵਿਭਾਗ ਵੱਲੋਂ ਲਗਾਤਾਰ ਕੱਟ ਲਾਏ ਜਾ ਰਹੇ ਹਨ। ਪੰਜਾਬ ਵਿੱਚ ਬਿਜਲੀ ਦੀ ਸਪਲਾਈ ਘੱਟ ਹੋਣ ਕਾਰਨ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਤਿੰਨ ਦਿਨਾਂ ਲਈ

ਏ ਸੀ ਅਤੇ ਵਾਧੂ ਲਾਈਟਾਂ ਨਾ ਵਰਤਣ ਦੀ ਅਪੀਲ ਕੀਤੀ ਗਈ ਹੈ। ਬਿਜਲੀ ਪ੍ਰਾਪਤ ਕਰਨ ਵਾਲੇ ਆਰਕ ਅਤੇ ਇੰਡਕਸ਼ਨ ਫਰੇਮ ਵੀ ਹਫਤੇ ਵਿਚ ਇਕ ਦਿਨ ਲਈ ਬੰਦ ਰਹਿਣਗੇ। ਜਰਨਲ ਤੇ ਰੋਲਿੰਗ ਮਿੱਲਾਂ
ਸਿਰਫ 10 ਫੀਸਦੀ ਐਸ ਸੀ ਡੀ ਜਾ 50 ਕਿਲੋਵਾਟ ਜੋ ਵੀ ਘੱਟ ਹੋਵੇ,ਵਰਤ ਸਕਣਗੇ। ਹਫਤਾਵਾਰੀ ਛੁੱਟੀ 1 ਜੁਲਾਈ ਨੂੰ ਸਵੇਰੇ 8 ਵਜੇ ਤੋਂ 2 ਜੁਲਾਈ ਸਵੇਰੇ 8 ਵਜੇ ਤੱਕ ਹੋਵੇਗੀ। ਬਿਜਲੀ ਸੰਕਟ ਦੇ

ਚਲਦਿਆਂ ਹੀ ਇੰਡਸਟਰੀਅਲ ਏਰੀਏ ਨੂੰ ਕੁਝ ਬੰਦਸ਼ਾਂ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਬਰਸਾਤ ਨਾ ਹੋਣ ਕਾਰਨ ਬਿਜਲੀ ਦੀ ਵਧੇਰੇ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਬੀ ਪੀ ਐਸ ਗਰੇਵਾਲ ਨੇ ਅਪੀਲ ਕੀਤੀ ਹੈ ਕਿ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਬੋਰਡ ਅਤੇ ਕਾਰਪੋਰੇਸ਼ਨਾਂ ਲਾਈਟਾਂ ਅਤੇ ਹੋਰ ਬਿਜਲੀ ਉਪਕਰਣਾਂ ਦੀ ਲੋੜ ਮੁਤਾਬਕ ਵਰਤੋਂ ਕਰਨ। ਉਥੇ ਹੀ ਉਨ੍ਹਾਂ ਨੇ ਸਰਕਾਰੀ ਅਤੇ ਜਨਤਕ ਅਦਾਰਿਆਂ ਨੂੰ ਵੀ ਤਿੰਨ ਦਿਨ ਲਈ ਏ ਸੀ ਬੰਦ ਰੱਖਣ ਦੀ ਅਪੀਲ ਕੀਤੀ ਹੈ।