ਆਈ ਤਾਜਾ ਵੱਡੀ ਖਬਰ
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਅਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਕਰੋਨਾ ਸਬੰਧੀ ਇਲਾਜ ਵਿਚ ਹੋਈ ਕਥਿਤ ਲਾਪਰਵਾਹੀ ਅਤੇ ਸਸਕਾਰ ਕਰਨ ਤੋਂ ਰੋਕੇ ਜਾਣ ਦੇ ਮਾਮਲੇ ਦੀ ਸ਼ੁਰੂ ਹੋਈ ਜਾਂਚ ਤੋਂ ਬਾਅਦ ਸਸਕਾਰ ਰੋਕੇ ਜਾਣ ਵਾਲਿਆਂ ਖਿਲਾਫ ਥਾਣਾ ਵੇਰਕਾ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਭਾਈ ਖਾਲਸਾ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ ਪਰ ਇਸ ਤੋਂ ਪਹਿਲਾਂ ਉਨ੍ਹਾਂ ਦੀ ਇਕ ਆਡਿਓ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਨੇ ਇਲਾਜ ਨਾ ਹੋਣ ਅਤੇ ਪ੍ਰਬੰਧਾਂ ਦੀਆਂ ਊਣਤਾਈਆਂ ਦੇ ਦੋਸ਼ ਲਾਏ ਸਨ। ਉਹ ਉਸ ਵੇਲੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਬੰਧ ਹੇਠ ਗੁਰੂ ਨਾਨਕ ਦੇਵ ਹਸਪਤਾਲ ਵਿਚ ਬਣਾਈ ਗਏ ਆਈਸੋਲੇਸ਼ਨ ਵਾਰਡ ਵਿਚ ਜ਼ੇਰੇ ਇਲਾਜ ਸਨ।
ਉਨ੍ਹਾਂ ਦਾ ਸਸਕਾਰ ਕਰਨ ਤੋਂ ਰੋਕੇ ਜਾਣ ਦੇ ਮਾਮਲੇ ਵਿਚ ਨਵਾਂ ਸ਼ਹਿਰ ਵਾਸੀ ਪਰਵਿੰਦਰ ਸਿੰਘ ਕਿੱਤਣਾ ਵਲੋਂ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿਚ ਧਾਰਾ 188, 269, 270, 186 ਸਮੇਤ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 54 ਅਤੇ ਐਪੇਡੈਮਿਕ ਡਿਸੀਜ਼ਿਜ਼ ਐਕਟ 1897 ਦੀ ਧਾਰਾ 3 ਹੇਠ ਥਾਣਾ ਵੇਰਕਾ ਵਿੱਚ ਕੇਸ ਦਰਜ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
