Home / ਹੋਰ ਜਾਣਕਾਰੀ / ਮਸ਼ਹੂਰ ਕ੍ਰਿਕਟਰ ਯੁਵਰਾਜ ਸਿੰਘ ਬਾਰੇ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਰਹੀ ਚਰਚਾ

ਮਸ਼ਹੂਰ ਕ੍ਰਿਕਟਰ ਯੁਵਰਾਜ ਸਿੰਘ ਬਾਰੇ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ। ਜਿਥੇ ਵੱਧ ਰਹੇ ਮਾਮਲਿਆਂ ਕਾਰਨ ਜ਼ਰੂਰੀ ਵਸਤਾਂ ਅਤੇ ਆਕਸੀਜਨ ਸਿਲੰਡਰਾਂ ਦੀ ਕਮੀਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਲਈ ਕਈ ਵੱਡੀਆਂ ਸੰਸਥਾਵਾਂ ਅਤੇ ਪ੍ਰਸਿਧ ਹਸਤੀਆਂ ਇਸ ਔਖੇ ਸਮੇਂ ਦੇ ਵਿੱਚ ਮਦਦ ਕਰ ਰਹੀਆਂ ਹਨ। ਇਸੇ ਤਰ੍ਹਾਂ ਇਸ ਮੌਕੇ ਵਿੱਚ ਕਈ ਵੱਡੇ ਫ਼ਿਲਮੀ ਸਿਤਾਰਿਆਂ ਦੇ ਨੇ ਆਰਥਿਕ ਅਤੇ ਹੋਰ ਕਈ ਤਰ੍ਹਾਂ ਦੀ ਸਹਾਇਤਾ ਕੀਤੀ ਹੈ। ਇਸੇ ਸਬੰਧ ਵਿਚ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਇਹ ਇਸ ਮਸ਼ਹੂਰ ਕ੍ਰਿਕਟਰ ਨਾਲ ਜੁੜੀ ਹੋਈ ਹੈ।

ਦਰਾਅਸਲ ਇਹ ਖ਼ਬਰ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ਦੇ ਫਾਊਂਡੇਸ਼ਨ ਯੂਵੀਕੈਨ ਨਾਲ ਸਬੰਧਿਤ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਇਸ ਫਾਊਂਡੇਸ਼ਨ ਦੇ ਵੱਲੋਂ ਕਰੋਨਾ ਵਾਇਰਸ ਕਾਰਨ ਬਣੇ ਮਾੜੇ ਹਲਾਤਾਂ ਵਿੱਚ ਮਦਦ ਕਰਨ ਲਈ ਹੱਥ ਅੱਗੇ ਵਧਾਇਆ ਗਿਆ ਹੈ। ਜਿਸ ਦੇ ਚੱਲਦਿਆਂ ਇਹ ਐਲਾਨ ਕੀਤਾ ਗਿਆ ਹੈ ਕਿ ਕਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਦੇਖਭਾਲ ਲਈ ਵੱਖ ਵੱਖ ਹਸਪਤਾਲਾਂ ਵਿਚ 1000 ਬੈਡ ਸਥਾਪਿਤ ਕੀਤੇ ਜਾਣਗੇ। ਦੱਸ ਦਈਏ ਕਿ ਫਾਊਂਡੇਸ਼ਨ ਵੱਲੋਂ ਇਹ ਕਿਹਾ ਗਿਆ ਹੈ ਕਿ ਵਨ ਡਿਜੀਟਲ ਐਂਟਰਟੇਨਮੈਂਟ ਦੀ ਸਹਾਇਤਾ ਨਾਲ

ਇਸ ਕਾਰਜ ਨੂੰ ਕੀਤਾ ਜਾਵੇਗਾ। ਇਸ ਦਾ ਮੁੱਖ ਮੰਤਵ ਆਕਸੀਜ਼ਨ ਦੀ ਸੁਵਿਧਾ ਨਾਲ ਲੈਸ ਬੈਡਾਂ, ਬਾਈ ਪੀ ਏ ਪੀ ਮਸ਼ੀਨਾਂ ਅਤੇ ਵੈਂਟੀਲੇਟਰ ਜਾਂ ਮਰੀਜ਼ਾਂ ਲਈ ਹੋਰ ਜ਼ਰੂਰੀ ਮੈਡੀਕਲ ਉਪਕਰਣਾਂ ਨਾਲ ਸਰਕਾਰੀ ਹਸਪਤਾਲ ਜਾਂ ਚੈਰੀਟੇਬਲ ਹਸਪਤਾਲਾਂ ਵਿੱਚ ਮੁਹਇਆ ਕਰਵਾਉਣਾ ਹੈ। ਦੱਸ ਦਈਏ ਕਿ ਇਸ ਸਬੰਧ ਦੇ ਵਿੱਚ ਕ੍ਰਿਕਟਰ ਯੁਵਰਾਜ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਨਾਸ਼ਕਾਰੀ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੇ ਆਪਣੇ ਅਜ਼ੀਜ਼ਾਂ ਨੂੰ ਗਵਾਇਆ ਹੈ ਅਤੇ ਅਣਗਿਣਤ ਲੋਕਾਂ ਨੂੰ ਆਕਸੀਜ਼ਨ,

ਆਈ ਸੀ ਯੂ ਬੈਡਾਂ ਅਤੇ ਦੂਜਿਆਂ ਸੁਵਿਧਾਵਾਂ ਲਈ ਸੰਘਰਸ਼ ਕਰਦੇ ਵੇਖਿਆ ਹੈ। ਇਸ ਤੋਂ ਇਲਾਵਾ ਉਹ ਕਹਿੰਦੇ ਹਨ ਕਿ ਮੈਂ ਇਸ ਤੋਂ ਕਾਫ਼ੀ ਪ੍ਰਭਾਵਿਤ ਹੋਇਆ ਮੈਨੂੰ ਲੱਗਦਾ ਹੈ ਕਿ ਸਾਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਫਾਊਂਡੇਸ਼ਨ ਦੇ ਵੱਲੋਂ ਰਾਸ਼ਟਰੀ ਰਾਜਧਾਨੀ ਖੇਤਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਕਰਨਾਟਕ, ਰਾਜਸਥਾਨ ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਦੇ ਕਈ ਇਲਾਕਿਆਂ ਵਿੱਚ ਬੈਡ ਸਥਾਪਿਤ ਕਰਨੇ ਸ਼ੁਰੂ ਕਰ ਦਿੱਤੇ ਹਨ।