Home / ਹੋਰ ਜਾਣਕਾਰੀ / ਮਸ਼ਹੂਰ ਪੰਜਾਬੀ ਗਾਇਕ ਹੈਪੀ ਰਾਏਕੋਟੀ ਲਈ ਆਈ ਵੱਡੀ ਮਾੜੀ ਖਬਰ, ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਹੈਪੀ ਰਾਏਕੋਟੀ ਲਈ ਆਈ ਵੱਡੀ ਮਾੜੀ ਖਬਰ, ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੀਆਂ ਹਸਤੀਆਂ ਜਿੱਥੇ ਆਏ ਦਿਨ ਚਰਚਾ ਦੇ ਵਿੱਚ ਬਣ ਜਾਂਦੀਆਂ ਹਨ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਕਈ ਅਜਿਹੀਆਂ ਘਟਨਾਵਾਂ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਨਾਂਅ ਬਣਾਉਣ ਵਾਲੀਆਂ ਅਜਿਹੀਆਂ ਹਸਤੀਆਂ ਹਨ। ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਆਪਣੇ ਆਪ ਨੂੰ ਇਸ ਮੁਕਾਮ ਤੇ ਲਿਆਂਦਾ ਹੈ ਕਿ ਉਨ੍ਹਾਂ ਨੂੰ ਵੇਖ ਕੇ ਹੋਰ ਨੌਜਵਾਨਾਂ ਦੇ ਮਨ ਵਿੱਚ ਵੀ ਹਿੰਮਤ ਅਤੇ ਮਿਹਨਤ ਸਦਕਾ ਅੱਗੇ ਵਧਣ ਦਾ ਸੁਪਨਾ ਵੇਖਿਆ ਜਾਂਦਾ ਹੈ।

ਅਜਿਹੇ ਗਾਇਕ ਅਤੇ ਅਦਾਕਾਰ ਜਿੱਥੇ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ ਉਥੇ ਹੀ ਅਜਿਹੇ ਗਾਇਕ ਆਪਣੀ ਕਲਾਕਾਰੀ ਅਤੇ ਗੀਤਾ ਨੂੰ ਲੈ ਕੇ ਵੀ ਕਈ ਵਾਰ ਚਰਚਾ ਦੇ ਵਿੱਚ ਬਣ ਜਾਦੇ ਹਨ। ਜਿੱਥੇ ਅਜਿਹੇ ਗਾਇਕਾਂ ਵੱਲੋਂ ਲੋਕਾਂ ਨੂੰ ਸੇਧ ਦੇਣ ਵਾਸਤੇ ਬਹੁਤ ਸਾਰੇ ਸ਼ਲਾਘਾਯੋਗ ਗੀਤ ਗਾਏ ਜਾਂਦੇ ਹਨ। ਉਥੇ ਹੀ ਕੁਝ ਗੀਤ ਅਜਿਹੇ ਵਿਗਾੜ ਦਿੱਤੇ ਜਾਂਦੇ ਹਨ ਜਿਨ੍ਹਾਂ ਗੀਤਾ ਨੂੰ ਲੈ ਕੇ ਸਰਕਾਰ ਵੱਲੋਂ ਪਾਬੰਦੀ ਲਗਾਈ ਜਾਂਦੀ ਹੈ। ਹੁਣ ਇੱਥੇ ਮਸ਼ਹੂਰ ਪੰਜਾਬੀ ਗਾਇਕ ਹੈਪੀ ਰਾਏਕੋਟੀ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਨੂੰ ਇਹ ਸ਼ਿਕਾਇਤ ਮਿਲੀ ਹੈ।

ਹੁਣ ਜਲੰਧਰ ਪੁਲਿਸ ਨੂੰ ਮਸ਼ਹੂਰ ਪੰਜਾਬੀ ਗਾਇਕ ਹੈਪੀ ਰਾਏਕੋਟੀ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਮਸ਼ਹੂਰ ਪੰਜਾਬੀ ਗਾਇਕ ਹੈਪੀ ਰਾਏਕੋਟੀ ਤੇ ਆਪਣੇ ਗੀਤਾਂ ਵਿੱਚ ਅਸਲੇ ਨੂੰ ਪ੍ਰਮੋਟ ਕਰਨ ਦਾ ਦੋਸ਼ ਸ਼ਿਕਾਇਤ ਕਰਤਾ ਵੱਲੋਂ ਡੀਜੀਪੀ ਕੋਲ ਸ਼ਿਕਾਇਤ ਕਰਕੇ ਲਗਾਇਆ ਗਿਆ ਹੈ। ਸਰਕਾਰ ਵੱਲੋਂ ਜਿਥੇ ਨਸ਼ਿਆਂ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਉਪਰ ਪਾਬੰਦੀ ਲਗਾਈ ਜਾਂਦੀ ਹੈ ਜਿਸ ਕਾਰਨ ਨੌਜਵਾਨਾਂ ਨੂੰ ਸਹੀ ਸੇਧ ਦਿੱਤੀ ਜਾ ਸਕੇ ਉਥੇ ਹੀ ਇਕ ਗਾਇਕ ਦੀ ਅਜਿਹੀ ਜ਼ਿੰਮੇਵਾਰੀ ਬਣਦੀ ਹੈ।

ਪਰ ਕੁਝ ਗੀਤਾਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਨੂੰ ਲੈ ਕੇ ਵੀ ਗੱਲ ਕੀਤੀ ਜਾਂਦੀ ਹੈ ਜੋ ਕੇ ਨਹੀਂ ਕਰਨੀ ਚਾਹੀਦੀ। ਸ਼ਿਕਾਇਤਕਰਤਾ ਵੱਲੋਂ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ ਅਤੇ ਗਾਇਕ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਹੈ।