Home / ਹੋਰ ਜਾਣਕਾਰੀ / ਮਸ਼ਹੂਰ ਬੋਲੀਵੁਡ ਅਦਾਕਾਰਾ ਜੂਹੀ ਚਾਵਲਾ ਲਈ ਆਈ ਇਹ ਵੱਡੀ ਮਾੜੀ ਖਬਰ

ਮਸ਼ਹੂਰ ਬੋਲੀਵੁਡ ਅਦਾਕਾਰਾ ਜੂਹੀ ਚਾਵਲਾ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ 5 ਜੀ ਸ਼ੁਰੂਆਤ ਕੀਤੀ ਜਾ ਰਹੀ ਹੈ ਪਰ ਇਹ ਸ਼ੁਰੂਆਤ ਤੋਂ ਹੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਉਂ ਕਿ ਆਏ ਦਿਨ ਇਹ ਮਾਮਲਾ ਕਿਸੇ ਨਾ ਕਿਸੇ ਵਿਵਾਦਾਂ ਦੇ ਘੇਰੇ ਵਿੱਚ ਘਿਰਿਆ ਰਹਿੰਦਾ ਹੈ। ਕਈ ਵਾਰ ਕੁਝ ਲੋਕਾਂ ਦੇ ਵੱਲੋਂ ਇਸ ਮਾਮਲੇ ਦੇ ਖਿਲਾਫ ਅਦਾਲਤ ਦਾ ਰੁਖ਼ ਵੀ ਕੀਤਾ ਗਿਆ ਸੀ ਇਸ ਸਭ ਦੇ ਬਾਵਜ਼ੂਦ 5 ਜੀ ਇਸ ਸ਼ੁਰੂਆਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿਚ ਹੁਣ ਇਕ ਹੋਰ ਨਵਾਂ ਵਿਵਾਦ ਭਖਦਾ ਨਜ਼ਰ ਆ ਰਿਹਾ ਹੈ ਜਿਸ ਦੇ ਸਬੰਧ ਵਿਚ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਖਬਰ ਤੋਂ ਬਾਅਦ ਹਰ ਕੋਈ ਹੈਰਾਨ ਰਹਿ ਗਿਆ।

ਦਰਅਸਲ ਇਹ ਖਬਰ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੂਹੀ ਚਾਵਲਾ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜੂਹੀ ਚਾਵਲਾ ਨੂੰ 20 ਲੱਖ ਰੁਪਏ ਦਾ ਜੁਰਮਾਨਾ ਹੋਇਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਜੂਹੀ ਚਾਵਲਾ ਦੇ ਵੱਲੋਂ ਦਿੱਲੀ ਹਾਈ ਕੋਰਟ ਵਿੱਚ 5 ਜੀ ਦੀ ਸ਼ੁਰੂਆਤ ਦੇ ਖ਼ਿਲਾਫ਼ ਪਟੀਸ਼ਨ ਦਰਜ ਕਰਵਾਈ ਸੀ ਪਰ ਦਿੱਲੀ ਇਕ ਕੋਰਟ ਨੇ ਜੂਹੀ ਚਾਵਲਾ ਦਰਜ ਕਰਵਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਉਸ ਨੂੰ 20 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਇਸ ਮਾਮਲੇ ਵਿਚ ਅਦਾਲਤ ਦਾ ਕਹਿਣਾ ਹੈ ਕਿ ਇਹ ਪਟੀਸ਼ਨ ਦਰਜ ਕਰਵਾਉਣ ਵਾਲੇ ਨੇ ਕਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਹੈ। ਜਿਸ ਕਾਰਨ ਉਸ ਨੂੰ ਜੁਰਮਾਨਾ ਲਗਾਇਆ ਗਿਆ ਹੈ। ਦੱਸਦੀ ਹੈ ਕਿ ਇਕ ਅਖਬਾਰ ਦੀ ਰਿਪੋਰਟ ਮੁਤਾਬਿਕ ਬਾਲੀਵੁੱਡ ਦੀ ਪ੍ਰਸਿੱਧ ਹਸਤੀ ਜੂਹੀ ਚਾਵਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅਦਾਲਤੀ ਫੀਸ ਜਮ੍ਹਾ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਇਸ ਮਾਮਲੇ ਸੰਬੰਧੀ ਅਦਾਲਤ ਦੁਆਰਾ ਕੀਤੀ ਜਾਣ ਵਾਲੀ ਵਰਚੁਅਲ ਸੁਣਵਾਈ ਦੌਰਾਨ ਵਿਘਨ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਬੀਤੇ ਦਿਨੀਂ ਅਦਾਲਤ ਵਿਚ ਜਦੋਂ ਜੂਹੀ ਚਾਵਲਾ ਵੱਲੋਂ ਦਰਜ ਕੀਤੀ ਪਟੀਸ਼ਨ ਤੇ ਸੁਣਵਾਈ ਹੋ ਰਹੀ ਸੀ ਤਾਂ ਕਿਸੇ ਵਿਅਕਤੀ ਦੇ ਵੱਲੋਂ ਜੂਹੀ ਚਾਵਲਾ ਦੀਆਂ ਫ਼ਿਲਮਾਂ ਦੇ ਗਾਣੇ ਅਦਾਲਤੀ ਸੁਣਵਾਈ ਵਿੱਚ ਵਿਘਨ ਪਾਇਆ ਗਿਆ ਸੀ। ਜਿਸ ਖ਼ਿਲਾਫ਼ ਹੁਣ ਕਾਰਵਾਈ ਕੀਤੀ ਜਾਵੇਗੀ।