Home / ਹੋਰ ਜਾਣਕਾਰੀ / ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਜਿਲ੍ਹੇ ਚ ਹੋ ਗਿਆ ਇਹ ਸਖਤ ਹੁਕਮ 10 ਜੁਲਾਈ ਤੱਕ ਲਈ

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਜਿਲ੍ਹੇ ਚ ਹੋ ਗਿਆ ਇਹ ਸਖਤ ਹੁਕਮ 10 ਜੁਲਾਈ ਤੱਕ ਲਈ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਭਿਆਨਕ ਗਰਮੀ ਦੇ ਕਹਿਰ ਮਚਾਇਆ ਹੋਇਆ ਹੈ। ਉਥੇ ਹੀ ਬਿਜਲੀ ਦੇ ਲੱਗਣ ਵਾਲੇ ਕੱਟਾਂ ਨੇ ਵੀ ਲੋਕਾਂ ਨੂੰ ਤੜਫਾ ਕੇ ਰੱਖ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਦੀ ਖੇਤੀ ਨੂੰ ਵੀ ਦੇਖਦੇ ਹੋਏ ਪੂਰੀ ਮਾਤਰਾ ਵਿਚ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਨੁਕਸਾਨ ਨਾ ਹੋ ਸਕੇ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਬਿਜਲੀ ਦਾ ਸੰਕਟ ਬਹੁਤ ਜ਼ਿਆਦਾ ਡੂੰਘਾ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਵਾਰ ਲੋਕਾਂ ਨੂੰ ਬਿਜਲੀ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਨਿੱਜੀ ਅਤੇ ਸਰਕਾਰੀ ਅਦਾਰਿਆਂ ਵਿੱਚ ਏ ਸੀ ਨੂੰ ਤਿੰਨ ਦਿਨ ਲਈ ਬੰਦ ਕੀਤੇ ਜਾਣ ਦੇ ਐਲਾਨ ਵੀ ਕੀਤੇ ਗਏ ਸਨ। ਜਿਸ ਸਦਕਾ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਅਨੁਸਾਰ ਬਿਜਲੀ ਮੁਹਈਆ ਕਰਵਾਈ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਈ ਤਰ੍ਹਾਂ ਦੇ ਅਧਿਕਾਰ ਦਿੱਤੇ ਗਏ ਹਨ ਜਿਸਦੇ ਅਨੁਸਾਰ ਉਹ ਫੈਸਲੇ ਲੈ ਸਕਦੇ ਹਨ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਇਸ ਜ਼ਿਲ੍ਹੇ ਵਿੱਚ ਇਹ ਸਖ਼ਤ ਹੁਕਮ 10 ਜੁਲਾਈ ਤੱਕ ਲਾਗੂ ਕਰ ਦਿੱਤਾ ਗਿਆ ਹੈ।

ਜਿਲਾ ਸ਼ਹੀਦ ਭਗਤ ਸਿੰਘ ਦੇ ਡਿਪਟੀ ਕਮਿਸ਼ਨਰ ਡਾਕਟਰ ਸ਼ੇਨਾ ਅਗਰਵਾਲ ਵੱਲੋਂ ਸੂਬੇ ਅੰਦਰ ਬਿਜਲੀ ਸੰਕਟ ਨੂੰ ਦੇਖਦੇ ਹੋਏ ਕੁਝ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸਦੇ ਅਨੁਸਾਰ ਉਨ੍ਹਾਂ ਵੱਲੋਂ ਜਿਲ੍ਹੇ ਅੰਦਰ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਜਿਸ ਸਦਕਾ ਇਹਨਾਂ ਸੰਸਥਾਵਾਂ ਵਿੱਚ ਚੱਲਣ ਵਾਲੇ ਏ ਸੀ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲਾਗੂ ਕੀਤੇ ਗਏ ਇਹ ਹੁਕਮ 10 ਜੁਲਾਈ 2021 ਤੱਕ ਲਾਗੂ ਰਹਿਣਗੇ ਜਿਸ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੋਲ੍ਹਿਆ ਜਾਵੇਗਾ।

ਜ਼ਿਲ੍ਹਾ ਨਵਾਂ ਸ਼ਹਿਰ ਦੇ ਵਿੱਚ ਸੇਵਾ ਕੇਂਦਰਾਂ ਵਿੱਚ ਹੋਣ ਵਾਲੇ ਸਾਰੇ ਕੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੇ ਜਾਣਗੇ। ਜਾਰੀ ਕੀਤੇ ਗਏ ਇਸ ਸਮੇਂ ਦੇ ਅੰਦਰ ਹੀ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਆਪਣੇ ਕੰਮਕਾਜ ਲਈ ਸੇਵਾ ਕੇਂਦਰਾਂ ਵਿੱਚ ਆਉਣਾ ਪਵੇਗਾ। ਡਿਪਟੀ ਕਮਿਸ਼ਨਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਾਰ ਸੇਵਾ ਕੇਂਦਰਾਂ ਦੇ ਕੰਮ-ਕਾਜ ਦੇ ਸਮੇਂ ਏ ਸੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ।