Home / ਹੋਰ ਜਾਣਕਾਰੀ / ਵਿਆਹ ਦੀਆਂ ਖੁਸ਼ੀਆਂ ਚ ਵਿਛ ਗਏ ਸੱਥਰ , 9 ਲੋਕਾਂ ਦੀ ਹੋਈ ਇਸ ਤਰਾਂ ਮੌਤ , ਇਲਾਕੇ ਚ ਛਾਇਆ ਸੋਗ

ਵਿਆਹ ਦੀਆਂ ਖੁਸ਼ੀਆਂ ਚ ਵਿਛ ਗਏ ਸੱਥਰ , 9 ਲੋਕਾਂ ਦੀ ਹੋਈ ਇਸ ਤਰਾਂ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਹਰ ਇਨਸਾਨ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਆਸਾਨੀ ਨਾਲ ਪਹੁੰਚਣ ਲਈ ਕੀਤੀ ਜਾਂਦੀ ਹੈ ਉੱਥੇ ਹੀ ਇਹ ਸਫਰ ਦੌਰਾਨ ਵਰਤੇ ਜਾਂਦੇ ਆਵਾਜਾਈ ਦੇ ਸਾਧਨ ਇਨਸਾਨ ਦੀ ਜ਼ਿੰਦਗੀ ਦਾ ਖਾਤਮਾ ਹੋਣ ਦਾ ਕਾਰਨ ਬਣ ਜਾਂਦੇ ਹਨ। ਵੱਖ-ਵੱਖ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸੜਕੀ ਆਵਾਜਾਈ ਦੌਰਾਨ ਵਾਹਨ ਚਾਲਕ ਨੂੰ ਸੁਰੱਖਿਅਤ ਗੱਡੀ ਚਲਾਉਣ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਹਨ।

ਹੁਣ ਵਿਆਹ ਦੀਆਂ ਖੁਸ਼ੀਆਂ ਵਿੱਚ ਸੱਥਰ ਵਿਛ ਗਏ ਹਨ, ਜਿਥੇ 9 ਲੋਕਾਂ ਦੀ ਹੋਈ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲੇ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵੱਡਾ ਭਿ-ਆ-ਨ-ਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਵਿਆਹ ਸਮਾਗਮ ਦੀਆਂ ਖੁਸ਼ੀਆਂ ਉਸ ਸਮੇਂ ਗਮ ਵਿੱਚ ਤਬਦੀਲ ਹੋ ਗਈਆਂ ਜਦੋਂ ਬਰਾਤੀਆਂ ਨਾਲ ਭਰੀ ਹੋਈ ਇਕ ਜੀਪ ਬਕਰਾਸ ਜਾ ਰਹੀ ਸੀ।

ਉਸ ਸਮੇਂ ਜੀਪ ਚਾਲਕ ਵੱਲੋਂ ਬਹੁਤ ਤੇਜ਼ ਰਫ਼ਤਾਰ ਨਾਲ ਜੀਪ ਨੂੰ ਚਲਾਇਆ ਜਾ ਰਿਹਾ ਸੀ। ਜਦੋਂ ਇਹ ਪਸ਼ੋਗ ਨਾਮਕ ਸਥਾਨ ਉੱਪਰ ਪਹੁੰਚੀ ਤਾਂ ਜੀਪ ਦੀ ਰਫ਼ਤਾਰ ਤੇਜ਼ ਹੋਣ ਕਾਰਨ ਵਾਹਨ ਚਾਲਕ ਉਸ ਦਾ ਸੰਤੁਲਨ ਗਵਾ ਬੈਠਾ ਅਤੇ ਜਿਸ ਕਾਰਨ ਜੀਪ ਸੜਕ ਤੋਂ ਉਤਰ ਕੇ ਡੂੰਘੇ ਟੋਏ ਵਿੱਚ ਜਾ ਡਿੱਗੀ। ਜੀਪ ਦੇ ਖੱਡ ਵਿਚ ਡਿੱਗਣ ਕਾਰਨ ਜੀਪ ਵਿਚ ਸਵਾਰ ਲੋਕਾਂ ਵਿਚੋਂ 9 ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ ਉੱਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਜੀਪ ਵਿਚ ਬਹੁਤ ਸਾਰੇ ਨੌਜਵਾਨ ਸਵਾਰ ਸਨ ਜਿਨ੍ਹਾਂ ਦੀ ਪਹਿਚਾਨ ਅਜੇ ਤੱਕ ਨਹੀਂ ਹੋ ਸਕੀ ਹੈ। ਵਾਪਰੇ ਇਸ ਹਾਦਸੇ ਕਾਰਨ ਵਿਆਹ ਦੀਆਂ ਖੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਗਈਆਂ ਹਨ।