Home / ਹੋਰ ਜਾਣਕਾਰੀ / ਵਿਦੇਸ਼ ਚ ਪੜਨ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਚੰਗੀ ਖਬਰ – ਇਸ ਦੇਸ਼ ਦੀ ਅੰਬੈਸੀ ਤੋਂ

ਵਿਦੇਸ਼ ਚ ਪੜਨ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਚੰਗੀ ਖਬਰ – ਇਸ ਦੇਸ਼ ਦੀ ਅੰਬੈਸੀ ਤੋਂ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਬਹੁਤ ਸਾਰੇ ਵਿਦਿਆਰਥੀ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਵੇਖਦੇ ਹਨ। ਜਿੱਥੇ ਜਾ ਕੇ ਉਹ ਆਪਣੇ ਚੰਗੇ ਭਵਿੱਖ ਦੀ ਸ਼ੁਰੂਆਤ ਕਰਦੇ ਹਨ। ਬਹੁਤ ਸਾਰੇ ਬੱਚੇ ਮਜ਼ਬੁਰੀ ਦੇ ਕਾਰਨ ਵਿਦੇਸ਼ਾਂ ਵੱਲ ਖਿੱਚੇ ਚਲੇ ਜਾਂਦੇ ਹਨ ਤੇ ਕੁਝ ਉਨ੍ਹਾਂ ਦੇਸ਼ਾਂ ਦੀ ਖ਼ੂਬਸੂਰਤੀ ਨੂੰ ਦੇਖ ਕੇ ਉਥੇ ਜਾਣਾ ਲੋਚਦੇ ਹਨ। ਅੱਜ ਦੇ ਸਮੇਂ ਬਹੁਤ ਸਾਰੇ ਭਾਰਤੀ ਵਿਦਿਆਰਥੀ ਅਮਰੀਕਾ ਅਤੇ ਕੈਨੇਡਾ ਦਾ ਰੁੱਖ ਕਰਦੇ ਹਨ ਜਿਥੇ ਜਾ ਕੇ ਉਹ ਆਪਣੀ ਉੱਚ ਵਿਦਿਆ ਹਾਸਲ ਕਰ ਸਕਣ। ਪਰ ਸਾਲ 2019 ਦੇ ਅਖੀਰ ਤੋਂ ਹੀ ਸ਼ੁਰੂ ਹੋਈ ਇਸ ਕਰੋਨਾ ਨੇ ਬਹੁਤ ਸਾਰੇ ਬੱਚਿਆਂ ਦੇ ਸੁਪਨਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਉਂਕਿ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਸਰਹੱਦੀ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਹਵਾਈ ਉਡਾਨਾਂ ਉਪਰ ਵੀ ਰੋਕ ਲਗਾਈ ਗਈ ਹੈ, ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।

ਹੁਣ ਵਿਦੇਸ਼ਾਂ ਵਿੱਚ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਲਈ ਇਕ ਚੰਗੀ ਖਬਰ ਹੈ ਜਿਥੇ ਇਸ ਦੇਸ਼ ਦੀ ਅੰਬੈਸੀ ਤੋਂ ਇਹ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿਚ ਅਮਰੀਕੀ ਦੂਤਘਰ ਜੁਲਾਈ ਅਤੇ ਅਗਸਤ ਤੋਂ ਵੱਧ ਤੋਂ ਵੱਧ ਸਟੂਡੈਂਟ ਵੀਜ਼ਾ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਅਮਰੀਕੀ ਦੂਤਘਰ ਵਿਚ ਵਣਜ ਮਾਮਲਿਆਂ ਦੇ ਅਧਿਕਾਰੀ ਡਾਨ ਹੇਫਲਿਨ ਨੇ ਆਖਿਆ ਹੈ ਕਿ ਬਹੁਤ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਇਸ ਸਮੇਂ ਚਿੰਤਾ ਵਿੱਚ ਹਨ।

ਇਸ ਲਈ ਹੀ ਜੁਲਾਈ ਤੇ ਅਗਸਤ ਵਿੱਚ ਸਟੂਡੈਂਟ ਵੀਜ਼ਾ ਲਈ ਅਪਲਾਈ ਕਰਨ ਵਾਲਿਆਂ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਕਿਉਂਕਿ ਕਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਉੱਚ ਸਿੱਖਿਆ ਲਈ ਅਮਰੀਕਾ ਜਾਣ ਦੇ ਇੱਛੁਕ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਸਬੰਧੀ ਇੰਟਰਵਿਊ ਦਾ ਸਮਾਂ ਹਾਸਲ ਕਰਨ ਵਿੱਚ ਪਰੇਸ਼ਾਨੀ ਹੋਣ ਨਾਲ ਉਨ੍ਹਾਂ ਦੀ ਚਿੰਤਾ ਵਧ ਰਹੀ ਹੈ। ਵਿਦਿਆਰਥੀਆਂ ਦੀ ਯਾਤਰਾ ਨੂੰ ਸੌਖਾ ਬਣਾਉਣ ਲਈ ਉਹਨਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਭਾਰਤੀ ਵਿਦਿਆਰਥੀਆਂ ਨੂੰ ਇੰਟਰਵਿਉ ਦਾ ਸਲਾਟ ਦੇਣਾ 14 ਜੂਨ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਅਮਰੀਕੀ ਦੂਤਘਰ ਵਿੱਚ ਵਣਜ ਮਾਮਲਿਆਂ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਅਮਰੀਕਾ ਜਾਣ ਵਾਲੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਐਂਟਰੀ ਕਰਨ ਦੇ ਸਬੂਤ ਸਰਟੀਫਿਕੇਟ ਦੀ ਜ਼ਰੂਰਤ ਨਹੀ ਹੋਵੇਗੀ। ਵਿਦਿਆਰਥੀਆਂ ਨੂੰ ਆਪਣੀ ਯਾਤਰਾ ਦੇ ਸਮੇਂ 72 ਘੰਟੇ ਪਹਿਲਾਂ ਕਰਵਾਈ ਗਈ ਕਰੋਨਾ ਦੀ ਨੇਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਗਈ ਹੈ।