Home / ਹੋਰ ਜਾਣਕਾਰੀ / ਵਿਦੇਸ਼ ਚ ਵਾਪਰਿਆ ਇਹ ਕਹਿਰ – ਪੰਜਾਬ ਚ ਕੀਰਨਿਆਂ ਨਾਲ ਕੰਬੀਆਂ ਰੂਹਾਂ

ਵਿਦੇਸ਼ ਚ ਵਾਪਰਿਆ ਇਹ ਕਹਿਰ – ਪੰਜਾਬ ਚ ਕੀਰਨਿਆਂ ਨਾਲ ਕੰਬੀਆਂ ਰੂਹਾਂ

ਆਈ ਤਾਜਾ ਵੱਡੀ ਖਬਰ

ਪੰਜਾਬੀ ਮਾਪੇ ਆਪਣੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਵਿਦੇਸ਼ਾਂ ਨੂੰ ਭੇਜਦੇ ਹਨ ਅਤੇ ਕਈ ਤਰਾਂ ਦੀਆਂ ਆਸਾਂ ਆਪਣੇ ਮਨਾਂ ਵਿਚ ਰੱਖਦੇ ਹਨ। ਪਰ ਹੁੰਦਾ ਓਹੀ ਹੈ ਜੋ ਪ੍ਰਮਾਤਮਾਂ ਨੂੰ ਭਾਉਂਦਾ ਹੈ। ਅਜਿਹੀ ਹੀ ਇੱਕ ਮਾੜੀ ਖਬਰ ਵਿਦੇਸ਼ ਤੋਂ ਪੰਜਾਬ ਲਈ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਰੋਜ਼ੀ ਰੋਟੀ ਦੀ ਭਾਲ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਸਾਊਦੀ ਅਰਬ ਗਏ ਪਠਾਨਕੋਟ ਦੇ ਨੌਜਵਾਨ ਦੀ ਬੀਤੇ ਦਿਨੀਂ ਟਰਾਲਾ ਪਲਟਣ ਕਾਰਣ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦਾ ਸੁਖਦੇਵ ਸਿੰਘ ਚਾਰ ਸਾਲ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ ਅਤੇ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ ਪਰ ਤਿੰਨ ਦਿਨ ਪਹਿਲਾਂ ਉਸ ਨਾਲ ਹਾਦਸਾ ਵਾਪਰ ਗਿਆ ਅਤੇ ਟਰਾਲਾ ਪਲਟਣ ਕਾਰਣ ਉਸ ਦੀ ਮੌਤ ਹੋ ਗਈ।

ਸੁਖਦੇਵ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਹਿਜ਼ ਦੋ ਮਹੀਨੇ ਬਾਅਦ ਉਸ ਦੀ ਛੋਟੀ ਭੈਣ ਦਾ ਵਿਆਹ ਹੋਣ ਵਾਲਾ ਸੀ ਪਰ ਭੈਣ ਦੀ ਡੋਲੀ ਤੋਰਨ ਤੋਂ ਪਹਿਲਾਂ ਹੀ ਸੁਖਦੇਵ ਇਸ ਜਹਾਨੋਂ ਰੁਖਸਤ ਹੋ ਗਿਆ। ਇਸ ਸੰਬੰਧੀ ਗੱਲ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਸੁਖਦੇਵ ਸਿੰਘ ਸਾਊਦੀ ਅਰਬ ਗਿਆ ਸੀ ਅਤੇ ਦੋ ਮਹੀਨੇ ਬਾਅਦ ਉਸਦੀ ਭੈਣ ਦਾ ਵਿਆਹ ਸੀ,

ਜਿਸ ਦੇ ਚੱਲਦੇ ਉਸ ਨੇ ਵਾਪਿਸ ਪਰਤਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਹ ਵਾਪਰ ਗਿਆ ।ਸੁਖਦੇਵ ਸਿੰਘ ਦੇ ਪਰਿਵਾਰ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਸੁਖਦੇਵ ਸਿੰਘ ਦੀ ਲੋਥ ਨੂੰ ਘਰ ਵਾਪਸ ਲਿਆਂਦਾ ਜਾ ਸਕੇ ਤਾਂ ਜੋ ਉਹ ਆਪਣੇ ਪੁੱਤ ਦਾ ਆਖਰੀ ਵਾਰ ਮੂੰਹ ਵੇਖ ਸਕਣ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |