Home / ਹੋਰ ਜਾਣਕਾਰੀ / ਸਾਵਧਾਨ : ਕੇਂਦਰੀ ਗ੍ਰਹਿ ਮੰਤਰਾਲੇ ਵਲੋਂ 30 ਜੂਨ ਤੱਕ ਲਈ ਹੋ ਗਿਆ ਇਹ ਐਲਾਨ

ਸਾਵਧਾਨ : ਕੇਂਦਰੀ ਗ੍ਰਹਿ ਮੰਤਰਾਲੇ ਵਲੋਂ 30 ਜੂਨ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਮਹਾਮਾਰੀ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰ-ਭਾ-ਵਿ-ਤ ਕੀਤਾ ਹੈ, ਉਥੇ ਭਾਰਤ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਸਖ਼ਤ ਹਦਾਇਤਾਂ ਅਤੇ ਤਾਲਾਬੰਦੀ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਸਨ। ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਵਿਚ ਮੁੰਬਈ ਹੈ ,ਜਿੱਥੇ ਲਗਾਤਾਰ ਕਰੋਨਾ ਦੇ ਕੇਸ ਵਧੇ ਨਜ਼ਰ ਆ ਰਹੇ ਹਨ ਜਿਸ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਦੀ ਚ-ਪੇ-ਟ ਵਿਚ ਆ ਚੁੱਕੀਆਂ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 30 ਜੂਨ ਤੱਕ ਲਈ ਐਲਾਨ ਹੋ ਗਿਆ ਹੈ। 9ਦੇਸ਼ ਅੰਦਰ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਰੋਨਾ ਸਥਿਤੀ ਬਾਰੇ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ 30 ਜੂਨ ਤੱਕ ਜਾਰੀ ਰੱਖਣ ਦਾ ਆਦੇਸ਼ ਦੇ ਦਿੱਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਕਰੋਨਾ ਦੇ ਕੁਝ ਨਵੇਂ ਮਾਮਲਿਆਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਫਿਰ ਵੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਹਦਾਇਤਾਂ ਨੂੰ ਇਹ ਜੂਨ ਤੱਕ ਜਾਰੀ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।

ਪਹਿਲਾਂ ਗ੍ਰਹਿ ਮੰਤਰਾਲੇ ਨੇ 29 ਅਪ੍ਰੈਲ ਨੂੰ ਇੱਕ ਆਦੇਸ਼ ਜਾਰੀ ਕਰਦੇ ਹੋਏ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਜਾਰੀ ਕੀਤੇ ਸਨ ਕਿ, ਵਧੇਰੇ ਪ੍ਰਭਾਵਿਤ ਹੋਣ ਵਾਲੇ ਜਿਲਿਆ ਵਿੱਚ ਕੰਟੇਨਮੈਂਟ ਜ਼ੋਨ ਬਣਾਏ ਜਾਣ ਅਤੇ ਲੋਕਾਂ ਦਾ ਕਰੋਨਾ ਟੈਸਟ ਕੀਤਾ ਜਾਵੇ। ਵਧੇਰੇ ਪ੍ਰਭਾਵਿਤ ਹੋਣ ਵਾਲੇ ਜਿਲਿਆਂ ਦੀ ਪਹਿਚਾਣ ਕਰਕੇ ਉਸ ਦੀ ਪਾਜ਼ਿਟਿਵ ਰੇਟ 10 ਜ਼ਿਆਦਾ ਹੋਣ ਤੇ ਉਨ੍ਹਾਂ ਖੇਤਰਾਂ ਦੀ ਪਛਾਣ ਕੀਤੀ ਜਾਵੇ।

ਹੁਣ ਕਰੋਨਾ ਨੂੰ ਕਾਬੂ ਕੀਤੇ ਜਾਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਦੱਖਣ ਅਤੇ ਪੂਰਬ ਉੱਤਰ ਦੇ ਕੁਝ ਇਲਾਕਿਆਂ ਵਿਚ ਲਾਗੂ ਆਦੇਸ਼ ਦਿੱਤੇ ਗਏ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਉੱਤਰੀ ਭਾਰਤ ਦੇ ਕੁਝ ਇਲਾਕਿਆਂ ਵਿਚ ਕਰੋਨਾ ਕੇਸਾਂ ਦੇ ਮਾਮਲਿਆਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਪਰ ਅਜੇ ਵੀ ਕਰੋਨਾ ਤੋਂ ਸੰਕਰਮਿਤ ਹੋਏ ਬਹੁਤ ਸਾਰੇ ਮਰੀਜ਼ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਸਰਕਾਰ ਵੱਲੋਂ ਕਰੋਨਾ ਸਥਿਤੀ ਉੱਪਰ ਕਾਬੂ ਪਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।