ਪੰਜਾਬ ਚ ਇਥੋਂ ਕੋਰੋਨਾ ਪੌਜੇਟਿਵ ਮਰੀਜ ਹੋ ਗਿਆ ਫਰਾਰ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਅਬੋਹਰ ਦੇ ਪੁੰਜ ਪੀਰ ਨੇੜਿਉਂ ਇਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਘਰ ਤੋਂ ਭੱਜ ਜਾਣ ਦੀ ਖ਼ਬਰ ਹੈ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਉਕਤ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਪੁਲਿਸ ਅਧਿਕਾਰੀ ਬਹਾਦਰ ਸਿੰਘ ਨੇ ਦੱਸਿਆ ਕਿ 22 ਜੁਲਾਈ ਨੂੰ ਪੰਜ ਪੀਰ ਵਾਸੀ ਜਗਾ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੇ ਸੈਂਪਲ ਲਏ ਗਏ ਸਨ ਅਤੇ ਉਸ ਨੂੰ ਘਰ ਵਿਚ ਇਕਾਂਤਵਾਸ ਕੀਤਾ ਗਿਆ ਸੀ, 2
4 ਜੁਲਾਈ ਨੂੰ ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ। ਜਦੋਂ ਉਸ ਦੇ ਘਰ ਜਾ ਕੇ ਜਾਂਚ ਕੀਤੀ ਗਈ ਤਾਂ ਉਹ ਘਰ ਵਿਚ ਨਹੀਂ ਸੀ। ਜੱਦੋ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਜਗਾ ਸਿੰਘ ਹਿਮਾਚਲ ਚਲਾ ਗਿਆ ਹੈ। ਜਿਸ ‘ਤੇ ਪੁਲਿਸ ਅਧਿਕਾਰੀ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਧਾਰਾ 188, 269, 270, 271,ਆਈ.ਪੀ.ਸੀ. ਅਤੇ 51 ਡੀ.ਐਮ ਐਕਟ ਅਧੀਨ ਮਾਮਲਾ ਦਰਜ਼ ਕਰ ਲਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
